Friday, October 09, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

ਕੈਬਨਿਟ ਸਬ ਕਮੇਟੀ ਨੇ ਬੇਰੁਜ਼ਗਾਰ ਸਾਂਝੇ ਮੋਰਚੇ ਨੂੰ ਮੁੜ ਲਾਇਆ ਲਾਰਾ, ਲੋਹੜੀ ਇਸ ਵਾਰ, ਮੰਤਰੀਆਂ ਦੇ ਦੁਆਰ:  ਬੇਰੁਜ਼ਗਾਰ ਆਗੂ 

ਦਲਜੀਤ ਕੌਰ  | January 07, 2025 08:31 PM
ਚੰਡੀਗੜ੍ਹ, :  ਬੇਰੁਜ਼ਗਾਰ ਸਾਂਝਾ ਮੋਰਚੇ ਦੀ ਅੱਜ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਹੋਈ ਜਿਸ ਵਿੱਚ ਬੇਰੁਜ਼ਗਾਰਾ ਨੂੰ ਮੁੜ ਲਾਰਾ ਹੀ ਮਿਲਿਆ। ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਮਾਸਟਰ ਕੇਡਰ ਦੀਆਂ ਸਾਰੀਆਂ ਖਾਲੀ ਪੋਸਟਾਂ ਭਰਨ, ਉਮਰ ਹੱਦ ਛੋਟ ਦੇਣ, 55 ਪ੍ਰਤੀਸ਼ਤ ਸ਼ਰਤ ਰੱਦ ਕਰਨ, ਆਰਟ ਐਂਡ ਕਰਾਫਟ ਦਾ ਲਿਖਤੀ ਪੇਪਰ ਲੈਣ, ਲੈਕਚਰਾਰ ਦੀਆਂ ਰੱਦ ਕੀਤੀਆਂ ਅਸਾਮੀਆਂ ਦਾ ਇਸ਼ਤਿਹਾਰ ਕੰਬੀਨੇਸ਼ਨ ਦਰੁਸਤ ਕਰਕੇ ਅਤੇ ਬਾਕੀ ਵਿਸ਼ਿਆਂ ਦੀਆਂ ਅਸਾਮੀਆਂ ਐਡ ਕਰਕੇ ਮੁੜ ਜਾਰੀ ਕਰਨ ਅਤੇ ਉਮਰ ਹੱਦ ਛੋਟ ਦੇਣ ਤੋਂ ਇਲਾਵਾ ਸਿਹਤ ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰ (ਪੁਰਸ਼) ਦੀਆਂ ਪ੍ਰਵਾਨ ਹੋ ਚੁੱਕੀਆਂ 270 ਪੋਸਟਾਂ  ਦਾ ਉਮਰ ਹੱਦ ਛੋਟ ਦੇ ਕੇ ਇਸ਼ਤਿਹਾਰ ਦੇਣ ਦੀ ਮੰਗ ਨੂੰ ਲੈਕੇ ਪੰਜਾਬ ਕੈਬਨਿਟ-ਸਬ-ਕਮੇਟੀ ਨਾਲ ਹੋਈ ਪੈਨਲ ਮੀਟਿੰਗ ਵਿੱਚ ਬੇਰੁਜ਼ਗਾਰਾਂ ਨੂੰ ਮੁੜ ਲਾਰਾ ਮਿਲਿਆ।
 
ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਜਸਵੰਤ ਘੁਬਾਇਆ, ਰਮਨ ਕੁਮਾਰ ਮਲੋਟ, ਹਰਪ੍ਰੀਤ ਸਿੰਘ ਆਦਿ ਨੇ ਦੱਸਿਆ ਕਿ ਪਿਛਲੀਆਂ ਮੀਟਿੰਗਾਂ ਵਾਂਗ ਇਸ ਵਾਰ ਵੀ ਲਾਰਾ ਦਿੱਤਾ ਗਿਆ। ਆਗੂਆਂ ਨੇ ਦੱਸਿਆ ਕਿ ਕਈ ਵਾਰ ਮੀਟਿੰਗਾਂ ਰੱਦ ਕਰਨ ਮਗਰੋਂ ਵੀ ਅੱਜ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਮੁੜ ਪੁਰਾਣੇ ਰਾਗ ਹੀ ਅਲਾਪੇ ਹਨ।ਉਹਨਾਂ ਬੇਰੁਜ਼ਗਾਰਾਂ ਦੀਆਂ ਮੰਗਾਂ ਲਈ ਮੁੜ ਟਾਲ-ਮਟੋਲ ਕੀਤੀ  ਹੈ। ਕਿਸੇ ਵੀ ਮੰਗ ਸੰਬਧੀ ਕੋਈ ਠੋਸ ਐਲਾਨ ਨਹੀਂ ਕੀਤਾ। ਬੇਰੁਜ਼ਗਾਰ ਆਗੂਆਂ ਨੇ ਦੱਸਿਆ ਕਿ ਪਿਛਲੇ 33 ਮਹੀਨੇ ਵਿੱਚ ਸਰਕਾਰ ਨੇ ਸਿਹਤ ਅਤੇ ਸਿੱਖਿਆ ਵਿਭਾਗ ਵਿੱਚ ਇੱਕ ਵੀ ਅਸਾਮੀ ਜਾਰੀ ਨਹੀਂ ਕੀਤੀ। ਉਹਨਾਂ ਕਿਹਾ ਕਿ 7 ਜੁਲਾਈ 2024 ਨੂੰ ਜਲੰਧਰ ਜ਼ਿਮਨੀ ਚੋਣ ਮੌਕੇ ਅਤੇ ਹੋਰ ਦਰਜਨਾਂ ਵਾਰੀ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਨੇ ਓਵਰ ਏਜ਼ ਹੋ ਚੁੱਕੇ ਬੇਰੁਜ਼ਗਾਰਾਂ ਨੂੰ ਉਮਰ ਹੱਦ ਛੋਟ ਦੇਣ ਦਾ ਵਾਅਦਾ ਕੀਤਾ ਹੈ। ਪ੍ਰੰਤੂ ਸਿਤਮ ਇਹ ਕਿ ਮੌਜ਼ੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਮੌਕੇ  ਸਾਲ 2022, 2023 ਅਤੇ 2024 ਦੇ 31 ਦਸੰਬਰ ਨੂੰ ਹਜ਼ਾਰਾਂ ਹੋਰ ਬੇਰੁਜ਼ਗਾਰ ਓਵਰਏਜ਼ ਹੋ ਚੁੱਕੇ ਹਨ। ਜਿਸਦੀ ਜ਼ਿੰਮੇਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਹੈ।
 
ਉਹਨਾਂ ਅੱਗੇ ਦੱਸਿਆ ਕਿ ਬੇਰੁਜ਼ਗਾਰਾਂ ਦੀ ਲੋਹੜੀ ਪਿਛਲੇ ਸਾਲਾਂ ਤੋਂ ਹੀ ਖਾਲੀ ਰਹੀ ਹੈ। ਜਿਹੜੀ ਕਿ ਖਾਲੀ ਹੱਥ ਸਰਕਾਰ ਦੇ ਦਰਵਾਜੇ ਉੱਤੇ ਮਨਾਉਣੀ ਪਈ ਹੈ। ਇਸ ਵਾਰ ਵੀ 12 ਜਨਵਰੀ ਨੂੰ ਬੇਰੁਜ਼ਗਾਰ ਸਾਂਝਾ ਮੋਰਚਾ ਮੁੱਖ ਮੰਤਰੀ ਦੀ ਕੋਠੀ ਅੱਗੇ ਸੰਗਰੂਰ, ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੀ ਕੋਠੀ ਅੱਗੇ ਪਟਿਆਲਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਕੋਠੀ ਅੱਗੇ ਲੰਬੀ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਕੋਠੀ ਅੱਗੇ ਪੱਟੀ ਵਿਖੇ ਲੋਹੜੀ ਮਨਾਏਗਾ। ਇਸ ਮੌਕੇ ਨਛੱਤਰ ਸਿੰਘ ਅਤੇ ਕੁਲਦੀਪ ਸਿੰਘ ਵਿਲਾਸਰਾ ਆਦਿ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਕੈਂਪ ਦਫ਼ਤਰ 'ਤੇ ਸੀਬੀਆਈ ਦਾ ਛਾਪਾ ਇਸ ਗੱਲ ਦਾ ਸੰਕੇਤ ਹੈ ਕਿ ਚੋਣਾਂ ਸਮੇਂ ਸਿਰ ਹੋਣਗੀਆਂ: CM ਮਾਨ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ਸਕੀਮ ਦੀ ਸ਼ੁਰੂਆਤ

ਵਿਜੀਲੈਂਸ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: CM ਮਾਨ

ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾਂਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ

ਗੁਰਦੁਆਰਾ ਭਾਈ ਬਹਿਲੋ ਜੀ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਖਿਲਾਫ਼ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ- ਕਾਹਲਵਾਂ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਹੁਣ ਤੱਕ ਕਰੀਬ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ