Tuesday, June 30, 2026
ਤਾਜਾ ਖਬਰਾਂ
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

Punjab

ਕੌਮੀ ਅਧਿਆਪਕ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ; 10 ਜੁਲਾਈ ਤੱਕ ਕੀਤਾ ਜਾ ਸਕਦੈ ਅਪਲਾਈ

ਪੰਜਾਬ ਨਿਊਜ਼ ਐਕਸਪ੍ਰੈੱਸ | June 30, 2026 07:26 PM

ਚੰਡੀਗੜ੍ਹ, 30 ਜੂਨ: ਕੇਂਦਰੀ ਸਿੱਖਿਆ ਮੰਤਰਾਲੇ ਨੇ 'ਨੈਸ਼ਨਲ ਐਵਾਰਡ ਫਾਰ ਟੀਚਰਜ਼ 2026' (ਅਧਿਆਪਕਾਂ ਲਈ ਰਾਸ਼ਟਰੀ ਪੁਰਸਕਾਰ) ਵਾਸਤੇ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਇਹ ਪੁਰਸਕਾਰ ਦੇਸ਼ ਵਿੱਚ ਅਧਿਆਪਕਾਂ ਨੂੰ ਦਿੱਤੇ ਜਾਣ ਵਾਲੇ ਸਰਵਉੱਚ ਨਾਗਰਿਕ ਸਨਮਾਨਾਂ ਵਿੱਚੋਂ ਇੱਕ ਹੈ। ਇਹ ਪੁਰਸਕਾਰ ਉਨ੍ਹਾਂ ਅਧਿਆਪਕਾਂ ਨੂੰ ਮਾਨਤਾ ਦਿੰਦਾ ਅਤੇ ਸਨਮਾਨ ਕਰਦਾ ਹੈ ਜਿਨ੍ਹਾਂ ਨੇ ਸਕੂਲ ਸਿੱਖਿਆ ਰਾਹੀਂ ਦੇਸ਼ ਦੇ ਭਵਿੱਖ ਨੂੰ ਦਿਸ਼ਾ ਦੇਣ ਵਿੱਚ ਬੇਮਿਸਾਲ ਉੱਤਮਤਾ, ਨਵੀਨਤਾ (ਇਨੋਵੇਸ਼ਨ) ਅਤੇ ਅਟੁੱਟ ਸਮਰਪਣ ਦਾ ਪ੍ਰਦਰਸ਼ਨ ਕੀਤਾ ਹੈ।

ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਦੇ ਚਾਹਵਾਨ ਅਧਿਆਪਕ ਇਸ ਐਵਾਰਡ ਲਈ http://nationalawardstoteachers.education.gov.in ਉਤੇ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ, ਜਿਸ ਲਈ ਸਾਰੇ ਰੈਗੂਲਰ ਅਧਿਆਪਕ, ਸਕੂਲ ਮੁਖੀ/ਇੰਚਾਰਜ ਯੋਗ ਹਨ। ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 10 ਜੁਲਾਈ, 2026 ਹੈ।

10 ਜੁਲਾਈ ਤੋਂ ਬਾਅਦ, ਜ਼ਿਲ੍ਹਾ ਚੋਣ ਕਮੇਟੀ ਉਮੀਦਵਾਰਾਂ ਦੀ ਸਕ੍ਰੀਨਿੰਗ ਕਰੇਗੀ। ਇਸ ਤੋਂ ਬਾਅਦ ਰਾਜ ਚੋਣ ਕਮੇਟੀ ਸ਼ਾਰਟਲਿਸਟ ਕੀਤੇ ਯੋਗ ਅਧਿਆਪਕਾਂ ਦੀ ਅੱਗੇ ਫਿਰ ਸਕ੍ਰੀਨਿੰਗ ਕਰੇਗੀ ਅਤੇ 31 ਜੁਲਾਈ, 2026 ਤੱਕ ਸੁਤੰਤਰ ਰਾਸ਼ਟਰੀ ਜਿਊਰੀ (ਇੰਡੀਪੈਂਡੈਂਟ ਨੈਸ਼ਨਲ ਜਿਊਰੀ) ਨੂੰ ਛੇ ਨਾਮਜ਼ਦਗੀਆਂ ਭੇਜੇਗੀ। ਇਹ ਜਿਊਰੀ ਰਾਜ ਦੇ ਨਾਮਜ਼ਦ ਉਮੀਦਵਾਰਾਂ ਵਿੱਚੋਂ ਅੰਤਿਮ ਜੇਤੂਆਂ ਦੀ ਚੋਣ ਕਰੇਗੀ।

ਸ਼ਾਰਟਲਿਸਟ ਕੀਤੇ ਉਮੀਦਵਾਰਾਂ ਨੂੰ ਸੁਤੰਤਰ ਰਾਸ਼ਟਰੀ ਜਿਊਰੀ ਦੇ ਸਾਹਮਣੇ ਆਪਣੇ ਕੰਮ, ਪ੍ਰਾਪਤੀਆਂ ਅਤੇ ਅਧਿਆਪਨ ਦੇ ਨਵੀਨ ਢੰਗ-ਤਰੀਕਿਆਂ (ਅਧਿਆਪਨ ਅਭਿਆਸਾਂ) ਨੂੰ ਪੇਸ਼ ਕਰਨ ਲਈ ਸੱਦਾ ਦਿੱਤਾ ਜਾਵੇਗਾ। ਇਹ ਪ੍ਰੈਜੈਂਟੇਸ਼ਨ ਸਿੱਖਣ ਦੇ ਨਤੀਜਿਆਂ ਨੂੰ ਸੁਧਾਰਨ, ਨਵੀਨ ਸਿੱਖਿਆ ਅਭਿਆਸਾਂ ਨੂੰ ਅਪਣਾਉਣ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਨਾਮਜ਼ਦ ਵਿਅਕਤੀ ਦੇ ਯੋਗਦਾਨ ਨੂੰ ਪ੍ਰਦਰਸ਼ਿਤ ਕਰੇਗੀ। ਅਖੀਰ ਵਿੱਚ ਇੱਕ ਵਿਆਪਕ ਮੁਲਾਂਕਣ ਮੈਟਰਿਕਸ ਦੇ ਅਧਾਰ 'ਤੇ ਸਭ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਅਧਿਆਪਕ ਨੂੰ ਰਾਸ਼ਟਰੀ ਪੁਰਸਕਾਰ ਲਈ ਚੁਣਿਆ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਵੱਲੋਂ ਧੂਰੀ ਹਲਕੇ ਨੂੰ ਵੱਡਾ ਤੋਹਫ਼ਾ; ਟ੍ਰੈਫਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਲਈ ਰੋਡ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

ਕਲਯੁਗੀ ਮਾਂ ਨੇ ਆਪਣੇ ਹੀ ਤਿੰਨ ਬੱਚਿਆਂ ਨੂੰ ਨਹਿਰ ਵਿੱਚ ਸੁੱਟ ਕੇ ਕੀਤੀ ਹੱਤਿਆ

ਗੈਂਗਸਟਰਾਂ ‘ਤੇ ਵਾਰ ਦਾ 161ਵਾਂ ਦਿਨ: ਪੰਜਾਬ ਪੁਲਿਸ ਵੱਲੋਂ 674 ਥਾਈਂ ਛਾਪੇਮਾਰੀ; 382 ਗ੍ਰਿਫ਼ਤਾਰ

ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

'ਮੁੱਖ ਮੰਤਰੀ ਸਿਹਤ ਯੋਜਨਾ': ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; CM ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: CM ਮਾਨ

ਪੰਜਾਬ 'ਚ ਪ੍ਰਸ਼ਾਸਨ ਵੱਲੋਂ ਅਮਰਨਾਥ ਯਾਤਰਾ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ

ਖੇਤੀਬਾੜੀ ਵਿਗਿਆਨੀਆਂ ਨੇ ਨਰਮੇਂ ਦੀ ਫਸਲ ਸਬੰਧੀ ਜਾਰੀ ਕੀਤੀ ਐਡਵਾਇਜਰੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ