Wednesday, August 19, 2026

Punjab

ਕੱਲ੍ਹ 20 ਅਗਸਤ ਨੂੰ ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਪੰਜਾਬ ਨਿਊਜ਼ ਐਕਸਪ੍ਰੈੱਸ | August 19, 2026 03:42 PM

ਸੰਗਰੂਰ, 19 ਅਗਸਤ : ਡਿਪਟੀ ਕਮਿਸ਼ਨਰ, ਪੂਨਮਦੀਪ ਕੌਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ 2026, ਦਿਨ ਵੀਰਵਾਰ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਰਹੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਲੌਂਗੋਵਾਲ ਵਿਖੇ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਨ।

ਇਸ ਦੇ ਮੱਦੇਨਜ਼ਰ ਜ਼ਿਲ੍ਹਾ ਸੰਗਰੂਰ ਦੇ ਸਮੂਹ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਸਮੇਤ ਸਮੂਹ ਵਿਦਿਅਕ ਅਦਾਰਿਆਂ, ਸਰਕਾਰੀ ਅਤੇ ਗੈਰ-ਸਰਕਾਰੀ, ਵਿੱਚ 20 ਅਗਸਤ 2026 ਨੂੰ ਸਥਾਨਕ ਛੁੱਟੀ ਐਲਾਨੀ ਗਈ ਹੈ।

ਇਹ ਹੁਕਮ ਉਨ੍ਹਾਂ ਸਕੂਲਾਂ ਅਤੇ ਕਾਲਜਾਂ ’ਤੇ ਲਾਗੂ ਨਹੀਂ ਹੋਵੇਗਾ, ਜਿੱਥੇ 20 ਅਗਸਤ ਨੂੰ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਪ੍ਰੀਖਿਆਵਾਂ ਹੋਣੀਆਂ ਨਿਰਧਾਰਤ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਕਿਸਾਨਾਂ ਨੂੰ ਬਿਹਤਰ ਨਹਿਰੀ ਪਾਣੀ ਦੀ ਸਹੂਲਤ ਦੇਣ ਦੇ ਨਾਲ ਮਿਲੇਗੀ ਸਾਫ਼ਸੁਥਰੀ ਤੇ ਸੁਰੱਖਿਅਤ ਸਿੰਚਾਈ ਵਿਵਸਥਾ - ਮੰਤਰੀ ਗੋਇਲ

‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਭਾਗ ਬਠਿੰਡਾ ਤੋਂ ਸ਼ੁਰੂ ਹੋਵੇਗਾ ਅਤੇ ਪਟਿਆਲਾ ਵਿਖੇ ਹੋਵੇਗੀ ਸਮਾਪਤੀ: ਮੁੱਖ ਮੰਤਰੀ ਭਗਵੰਤ ਮਾਨ

ਵਿਜੀਲੈਂਸ ਦੀ ਵੱਡੀ ਕਾਰਵਾਈ: ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਅਧਿਆਪਕਾਂ ਵੱਲੋਂ 27 ਅਗਸਤ ਦੀ ਸਮੂਹਿਕ ਛੁੱਟੀ ਲੈਣ ਦਾ ਸੂਚਨਾ ਪੱਤਰ ਜਿਲਾ ਸਿੱਖਿਆ ਅਫਸਰਾਂ ਨੂੰ ਸੌਂਪਿਆ

ਡੀਜੀਪੀ ਵੱਲੋਂ "ਮੇਨਸਟਰੀਮਿੰਗ ਆਫ਼ ਵੁਮੈਨ ਇਨ ਪੰਜਾਬ ਪੁਲਿਸ" ਵਿਸ਼ੇ 'ਤੇ ਤੀਜੇ ਗੇੜ ਦੇ ਲਿੰਗ ਸੰਵੇਦਨਸ਼ੀਲਤਾ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ

ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਬੈਂਸ

ਗੈਂਗਸਟਰਾਂ 'ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

ਦੋ ਧਿਰਾਂ ਵਿਚਕਾਰ ਰਾਜੀਨਾਮਾ ਕਰਵਾਉਣ ਲਈ ਯਤਨ ਕਰ ਰਹੇ ਅੰਮ੍ਰਿਤਧਾਰੀ ਗੁਰਸਿੱਖ ਕਿਸਾਨ ਦੀ ਉਤਾਰੀ ਦਸਤਾਰ, SGPC ਪ੍ਰਧਾਨ ਵੱਲੋਂ ਨਿੰਦਾ