Tuesday, June 02, 2026

Punjab

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ

ਪੰਜਾਬ ਨਿਊਜ਼ ਐਕਸਪ੍ਰੈੱਸ | June 02, 2026 07:25 PM

- ਝੋਨੇ ਦੇ ਆਗਾਮੀ ਸੀਜ਼ਨ ਦੀਆਂ ਤਿਆਰੀਆਂ ਹੁਣੇ ਤੋਂ ਸ਼ੁਰੂ ਕਰਨ ਦੇ ਦਿੱਤੇ ਨਿਰਦੇਸ਼
- ਮੇਰੀ ਰਸੋਈ ਯੋਜਨਾ ਤਹਿਤ ਹੁਣ ਤੱਕ 4.50 ਲੱਖ ਫੂਡ ਕਿੱਟਾਂ ਵੰਡੀਆਂ: ਲਾਲ ਚੰਦ ਕਟਾਰੂਚੱਕ
- ਰੋਜ਼ਾਨਾ ਵੰਡੀਆਂ ਜਾ ਰਹੀਆਂ ਹਨ 50, 000 ਕਿੱਟਾਂ

ਚੰਡੀਗੜ੍ਹ, 2 ਜੂਨ: ਸੂਬੇ ਦੇ ਗਰੀਬ ਤਬਕੇ ਨੂੰ ਪੌਸ਼ਟਿਕ ਭੋਜਨ ਪ੍ਰਦਾਨ ਕਰਨ ਸਬੰਧੀ ਪੰਜਾਬ ਸਰਕਾਰ ਦੀ ਅਹਿਮ ‘ਮੇਰੀ ਰਸੋਈ ਯੋਜਨਾ’ ਤਹਿਤ ਹੁਣ ਤੱਕ 4.50 ਲੱਖ ਫੂਡ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ ਜੋ ਇਸ ਸਕੀਮ ਦੀ ਸਫ਼ਲਤਾ ਦਾ ਪ੍ਰਤੱਖ ਪ੍ਰਮਾਣ ਹੈ। ਇਸ ਸਕੀਮ ਤਹਿਤ ਸੂਬੇ ਦੇ 40 ਲੱਖ ਗਰੀਬ ਪਰਿਵਾਰਾਂ ਨੂੰ ਅਜਿਹੀਆਂ ਕਿੱਟਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਅੱਜ ਇੱਥੇ ਇੱਕ ਮੀਟਿੰਗ ਦੌਰਾਨ ਇਸ ਬਾਰੇ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹਰੇਕ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਿਲ ਹੈ। ਇਹ ਫੂਡ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਹੀ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਮੰਤਰੀ ਨੇ ਅੱਗੇ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਰੋਜ਼ਾਨਾ 50, 000 ਅਜਿਹੀਆਂ ਫੂਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ।

ਮੀਟਿੰਗ ਦੌਰਾਨ, ਮੰਤਰੀ ਨੇ ਮੁਕੰਮਲ ਹੋਏ ਕਣਕ ਦੇ ਖਰੀਦ ਸੀਜ਼ਨ ਦੀ ਸਫਲਤਾ ਲਈ ਵਿਭਾਗ ਦੀ ਪ੍ਰਸ਼ੰਸਾ ਵੀ ਕੀਤੀ ਅਤੇ ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਮੰਡੀਆਂ ਵਿੱਚਲੇ ਮਜ਼ਬੂਤ ਬੁਨਿਆਦੀ ਢਾਂਚੇ ਨੂੰ ਦਿੱਤਾ।

ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਣਕ ਦੇ ਖਰੀਦ ਸੀਜ਼ਨ ਦੀ ਤਰ੍ਹਾਂ ਝੋਨੇ ਦੇ ਅਗਾਮੀ ਖਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਅਗਾਊਂ ਤਿਆਰੀਆਂ ਸ਼ੁਰੂ ਕਰਨ ਲਈ ਕਿਹਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਵਧੀਕ ਸਕੱਤਰ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ, ਅਤੇ ਜੀਐਮ (ਵਿੱਤ) ਸਰਵੇਸ਼ ਕੁਮਾਰ ਸ਼ਾਮਿਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ASI ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ, ਕੇਂਦਰ ਸਰਕਾਰ ਕੋਲ ਉਠਾਇਆ ਜਾ ਰਿਹੈ ਮੁੱਦਾ - ਕਟਾਰੂਚੱਕ

ਕੈਬਨਿਟ ਮੰਤਰੀ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ

ਕਿਸਾਨਾਂ ਲਈ ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਕ੍ਰੈਡਿਟ ਕਾਰਡ ਪਾਲਿਸੀ ਬਦਲੀ