Monday, September 21, 2026
ਤਾਜਾ ਖਬਰਾਂ
ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮ

Punjab

ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਪੰਜਾਬ ਨਿਊਜ਼ ਐਕਸਪ੍ਰੈੱਸ | September 21, 2026 07:50 PM

- *‘ਪਰਾਲੀ ਇੱਕ ਸਰੋਤ ਹੈ, ਰਹਿੰਦ-ਖੂੰਹਦ ਨਹੀਂ’; ਪਰਾਲੀ ਨਾ ਸਾੜੋ ਸਗੋਂ ਜ਼ਰਖ਼ੇਜ਼ ਮਿੱਟੀ ਤੇ ਵਾਤਾਵਰਣ ਦੀ ਰਾਖੀ ਲਈ ਵਿਗਿਆਨਕ ਪ੍ਰਬੰਧਨ ਅਪਣਾਓ: ਗੁਰਮੀਤ ਸਿੰਘ ਖੁੱਡੀਆਂ*

ਚੰਡੀਗੜ੍ਹ/ਗੁਰਦਾਸਪੁਰ, 21 ਸਤੰਬਰ : ਪਰਾਲੀ ਸਾੜਨ ਵਿਰੁੱਧ ਲੜਾਈ ਵਿੱਚ ਮੋਹਰੀ ਭੂਮਿਕਾ ਨਿਭਾਉਂਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਵਿੱਚ ਪੈਂਦੇ ਪਿੰਡ ਪੁਰੀਆਂ ਖੁਰਦ ਵਿਖੇ ਇੱਕ ਕਿਸਾਨ ਦੇ ਖੇਤ ਵਿੱਚ ਬੇਲਰ ਟਰੈਕਟਰ ਨਾਲ ਝੋਨੇ ਦੀ ਪਰਾਲੀ ਦੀਆਂ ਗੰਢਾਂ (ਬੇਲਜ਼) ਬਣਾਈਆਂ। ਇਸ ਨਾਲ ਉਨ੍ਹਾਂ ਨੇ ਇਹ ਸਪੱਸ਼ਟ ਸੰਦੇਸ਼ ਦਿੱਤਾ ਕਿ ‘ਪਰਾਲੀ ਇੱਕ ਸਾਧਨ ਹੈ, ਕੂੜਾ-ਕਰਕਟ ਨਹੀਂ।’

ਇਸ ਨਿਵੇਕਲੀ ਪੇਸ਼ਕਦਮੀ ਨਾਲ ਸੂਬੇ ਵਿੱਚ ਝੋਨੇ ਦੀ ਕਟਾਈ ਅਤੇ ਪਰਾਲੀ ਪ੍ਰਬੰਧਨ ਦੀ ਰਸਮੀ ਸ਼ੁਰੂਆਤ ਹੋ ਗਈ ਹੈ। ਖੇਤੀਬਾੜੀ ਮੰਤਰੀ ਨੇ ਇਹ ਸੰਦੇਸ਼ ਦਿੱਤਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਵਿਗਿਆਨਕ ਤਰੀਕੇ ਨਾਲ ਸੰਭਾਲਿਆ ਜਾ ਸਕਦਾ ਹੈ ਅਤੇ ਇਸਨੂੰ ਇੱਕ ਕੀਮਤੀ ਸਾਧਨ ਵਜੋਂ ਵਰਤਿਆ ਜਾਣਾ ਸਮੇਂ ਦੀ ਪੁਰਜ਼ੋਰ ਮੰਗ ਹੈ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਸ਼ੀਨਰੀ ਰਾਹੀਂ ਪਰਾਲੀ ਪ੍ਰਬੰਧਨ ਨੂੰ ਦਿੱਤੇ ਜਾ ਰਹੇ ਹੁਲਾਰੇ ਦਾ ਜ਼ਿਕਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਲਈ ਕਿਸਾਨਾਂ ਨੂੰ 50 ਫ਼ੀਸਦੀ ਅਤੇ ਕਸਟਮ ਹਾਇਰਿੰਗ ਸੈਂਟਰਾਂ, ਐਫ.ਪੀ.ਓਜ਼ , ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ 80 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।


ਉਨ੍ਹਾਂ ਅੱਗੇ ਕਿਹਾ ਕਿ ਸਾਲ 2026-27 ਲਈ 576 ਕਰੋੜ ਰੁਪਏ ਦੀ ਕਾਰਜ ਯੋਜਨਾ ਤਹਿਤ ਚਲਾਈ ਗਈ ਇਸ ਪਹਿਲਕਦਮੀ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਸਾਲ 2022 ਵਿੱਚ ਪਰਾਲੀ ਸਾੜਨ ਦੇ 49, 922 ਮਾਮਲੇ ਸਾਹਮਣੇ ਆਏ ਸਨ ਜਦਕਿ 2025 ਵਿੱਚ ਇਹ ਘਟ ਕੇ 5, 114 ਰਹਿ ਗਏ। ਇਸ ਤੋਂ ਸਾਫ਼ ਜ਼ਾਹਰ ਹੈ ਇਨ੍ਹਾਂ ਵਿੱਚ 90 ਫੀਸਦੀ ਦੀ ਕਮੀ ਆਈ ਹੈ। ਇਸ ਨਾਲ ਨਾ ਸਿਰਫ਼ ਵਾਤਾਵਰਣ ਸਵੱਛ ਹੋਇਆ ਹੈ ਸਗੋਂ ਪੰਜਾਬ ਨੂੰ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਰਣਨੀਤੀ ਲਈ ਰਾਸ਼ਟਰੀ ਪੱਧਰ ’ਤੇ ਮਾਨਤਾ ਵੀ ਮਿਲੀ ਹੈ।

ਕਿਸਾਨਾਂ ਨੂੰ ਝੋਨਾ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਉਹ ਮਿੱਟੀ ਦੀ ਸਿਹਤ ਅਤੇ ਵਾਤਾਵਰਣ ਦੀ ਰਾਖੀ ਲਈ ਸੀ.ਆਰ.ਐਮ. ਮਸ਼ੀਨਾਂ ਦੀ ਵਰਤੋਂ ਕਰਕੇ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾਵੇ ।

ਉਨ੍ਹਾਂ ਕਿਹਾ, ‘‘ਝੋਨੇ ਦੀ ਪਰਾਲੀ ਕੂੜਾ-ਕਰਕਟ ਨਹੀਂ, ਸਗੋਂ ਇੱਕ ਸਾਧਨ ਹੈ। ਸਾਨੂੰ ਇਸਨੂੰ ਸਾੜਨਾ ਬੰਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ, ‘‘ਸੀ.ਆਰ.ਐਮ. ਮਸ਼ੀਨਾਂ ਦੀ ਸੁਚੱਜੀ ਵਰਤੋਂ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੇ ਢੰਗ ਨਾਲ ਸੰਭਾਲ ਕਰਨ ਅਤੇ ਆਮਦਨ ਵਧਾਉਣ ਵਿੱਚ ਮਦਦ ਕਰੇਗੀ।’’


ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਦਾ ਹੈ, ਹਵਾ ਪ੍ਰਦੂਸ਼ਿਤ ਹੈ ਅਤੇ ਸਿਹਤ ਲਈ , ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਲਈ ਗੰਭੀਰ ਖਤਰੇ ਪੈਦਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਮਸ਼ੀਨਰੀ, ਜਾਗਰੂਕਤਾ ਅਤੇ ਤਕਨੀਕੀ ਮਾਰਗਦਰਸ਼ਨ ਨਾਲ ਸਹਾਇਤਾ ਕਰਨ ਲਈ ਵਚਨਬੱਧ ਹੈ।

ਖੇਤੀਬਾੜੀ ਮੰਤਰੀ ਨੇ ਪੰਜਾਬ ਨੂੰ ਪਰਾਲੀ ਸਾੜਨ ਤੋਂ ਮੁਕਤ ਸੂਬਾ ਬਣਾਉਣ ਲਈ ਕਿਸਾਨਾਂ, ਅਧਿਕਾਰੀਆਂ ਅਤੇ ਪਿੰਡਾਂ ਦੇ ਭਾਈਵਾਲਾਂ ਨੂੰ ਸਮੂਹਿਕ ਯਤਨਾਂ ਦਾ ਸੱਦਾ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਪਰਾਲੀ ਸਾੜਨ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦਿੱਤਾ ਕਿ ਸਾਫ਼ ਵਾਤਾਵਰਣ ਅਤੇ ਟਿਕਾਊ ਖੇਤੀਬਾੜੀ ਇੱਕ ਸਾਂਝੀ ਜ਼ਿੰਮੇਵਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ

ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ, 9 ਅਪਰਾਧਿਕ ਮਾਮਲਿਆਂ ਦਾ ਕਰ ਰਿਹਾ ਸਾਹਮਣਾ: SSP ਸੰਗਰੂਰ

ਏਸ਼ੀਅਨ ਹਾਕੀ ਫੈਡਰੇਸ਼ਨ ਨੇ CM ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਦਿੱਤਾ ਸੱਦਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਜਨਗਣਨਾ 2027 ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਸਕੱਤਰ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

23 ਸਤੰਬਰ ਨੂੰ ਅੰਮ੍ਰਿਤਸਰ 'ਚ ਹੋਵੇਗੀ NRI ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

‘ਆਪ’ ਸਰਕਾਰ ਨੇ ਲੋਕਾਂ ਦੀ ਜੇਬ ’ਤੇ ਪੈਣ ਵਾਲਾ ਬੋਝ ਘਟਾਇਆ; ਲੋਕ ਕੰਮਾਂ ਦੇ ਆਧਾਰ ’ਤੇ ਕਰਨ ਪਿਛਲੀਆਂ ਤੇ ਮੌਜੂਦਾ ਸਰਕਾਰ ਦੀ ਤੁਲਨਾ: ਅਮਨ ਅਰੋੜਾ