Wednesday, May 20, 2026
ਤਾਜਾ ਖਬਰਾਂ
ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ

Punjab

ਗਿੱਲ ਕਲਾਂ, ਬਠਿੰਡਾ ਭਾਰਤ ਸਰਕਾਰ ਵੱਲੋਂ ਭਾਈਚਾਰਕ ਸਾਂਝ 'ਤੇ ਅਧਾਰਿਤ ਜਲ ਪ੍ਰਬੰਧਨ ਲਈ ਮਾਡਲ ਪਿੰਡ ਵਜੋਂ ਉਭਰਿਆ

ਪੰਜਾਬ ਨਿਊਜ਼ ਐਕਸਪ੍ਰੈੱਸ | May 20, 2026 07:37 PM

--ਬਠਿੰਡਾ ਦੇ ਗਿੱਲ ਕਲਾਂ ਨੂੰ ਟਿਕਾਊ ਟੈਪ ਜਾਲ ਪ੍ਰਬੰਧਨ ਲਈ ਕੌਮੀ ਪੱਧਰ ’ਤੇ ਮਿਲੀ ਸ਼ਲਾਘਾ
--ਜਨ ਭਾਗੀਦਾਰੀ ਅਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਗਿੱਲ ਕਲਾਂ ਵਿੱਚ 100 ਫੀਸਦੀ ਟੈਪ ਵਾਟਰ ਕਵਰੇਜ ਹਾਸਲ
--ਪਿੰਡ ਦੀ ਕਮੇਟੀ ਨੇ ਪਾਣੀ ਦੇ ਕੁਨੈਕਸ਼ਨਾਂ ਤੋਂ 6 ਲੱਖ ਰੁਪਏ ਦੀ ਬਚਤ ਇਕੱਠੀ ਕੀਤੀ

ਚੰਡੀਗੜ੍ਹ/ ਬਠਿੰਡਾ, 20 ਮਈ: ਰਾਮਪੁਰਾ ਬਲਾਕ ਦਾ ਪਿੰਡ ਗਿੱਲ ਕਲਾਂ ਭਾਈਚਾਰਕ ਸਾਂਝ 'ਤੇ ਅਧਾਰਿਤ ਜਲ ਪ੍ਰਬੰਧਨ ਦਾ ਇਕ ਸ਼ਾਨਦਾਰ ਮਾਡਲ ਬਣ ਕੇ ਉਭਰਿਆ ਹੈ, ਜਿੱਥੇ ਜਨ ਭਾਗੀਦਾਰੀ ਅਤੇ ਸਾਂਝੀ ਜ਼ਿੰਮੇਵਾਰੀ ਨੇ ਹਰ ਘਰ ਤੱਕ ਟੈਪ ਵਾਟਰ ਸਪਲਾਈ ਪਹੁੰਚਾਇਆ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪਿੰਡ ਦੇ ਜਲ ਪ੍ਰਬੰਧਨ ਯਤਨਾਂ ਨੂੰ ਅੱਜ ਜਲ ਜੀਵਨ ਮਿਸ਼ਨ ਤਹਿਤ ਹੋਈ ‘ਸੁਜਲ ਗ੍ਰਾਮ ਸੰਵਾਦ’ ਦੀ ਵਰਚੁਅਲ ਕਾਨਫਰੰਸ ਦੌਰਾਨ ਸ਼ਲਾਘਾ ਮਿਲੀ। ਇਸ ਨਾਲ ਬਠਿੰਡਾ ਜ਼ਿਲ੍ਹੇ ਨੂੰ ਪ੍ਰਭਾਵਸ਼ਾਲੀ ਭਾਗੀਦਾਰੀ ਅਤੇ ਟਿਕਾਊ ਜਲ ਸਪਲਾਈ ਪ੍ਰਬੰਧਨ ਲਈ ਕੌਮੀ ਪੱਧਰ ’ਤੇ ਮਾਨਤਾ ਪ੍ਰਾਪਤ ਹੋਈ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਿੱਲ ਕਲਾਂ ਨੇ ਇਹ ਸਾਬਤ ਕੀਤਾ ਹੈ ਕਿ ਜਾਗਰੂਕਤਾ ਅਤੇ ਲੋਕਾਂ ਦਾ ਭਰੋਸਾ ਪਿੰਡਾਂ ਦੀ ਜਲ ਸਪਲਾਈ ਪ੍ਰਣਾਲੀ ਵਿੱਚ ਕਿਵੇਂ ਬਦਲਾਅ ਲਿਆ ਸਕਦੇ ਹਨ। ਨਹਿਰੀ ਪਾਣੀ ’ਤੇ ਆਧਾਰਿਤ ਪਿੰਡ ਦੀ ਜਲ ਸਪਲਾਈ ਸਕੀਮ ਨੂੰ ਸਾਲ 2020 ਵਿੱਚ 2.96 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਗਿਆ ਸੀ। ਇਸ ਤੋਂ ਬਾਅਦ ਸਾਲ 2021-22 ਦੌਰਾਨ ਇਸ ਦੀ ਮਜ਼ਬੂਤੀ ਲਈ ਹੋਰ ਕੰਮ ਵੀ ਮੁਕੰਮਲ ਕੀਤੇ ਗਏ। ਬਾਅਦ ਵਿੱਚ ਸਤੰਬਰ 2022 ਵਿੱਚ ਇਸ ਸਕੀਮ ਨੂੰ ਸਥਾਨਕ ਪ੍ਰਬੰਧਨ ਅਤੇ ਸੰਚਾਲਨ ਲਈ ਗ੍ਰਾਮ ਪੰਚਾਇਤ ਵਾਟਰ ਸਪਲਾਈ ਕਮੇਟੀ ਦੇ ਹਵਾਲੇ ਕਰ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਪਿੰਡ ਦੇ ਸਾਰੇ 784 ਘਰਾਂ ਵਿੱਚ ਹੁਣ ਟੈਪ ਵਾਟਰ ਕੁਨੈਕਸ਼ਨ ਉਪਲਬਧ ਹਨ। ਸ਼ੁਰੂ ਵਿੱਚ ਕਈ ਪਿੰਡ ਵਾਸੀ ਸਪਲਾਈ ਦੇ ਪਾਣੀ ਦੀ ਵਰਤੋਂ ਕਰਨ ਤੋਂ ਹਿਚਕਿਚਾਉਂਦੇ ਸਨ ਅਤੇ ਸਬਮਰਸੀਬਲ ਪੰਪ ਦੇ ਪਾਣੀ ਨੂੰ ਤਰਜੀਹ ਦਿੰਦੇ ਸਨ। ਹਾਲਾਂਕਿ ਨਿਯਮਿਤ ਜਾਗਰੂਕਤਾ ਮੁਹਿੰਮਾਂ, ਘਰ-ਘਰ ਸੰਪਰਕ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਫੀਲਡ ਟੈਸਟਿੰਗ ਕਿੱਟਾਂ ਰਾਹੀਂ ਕੀਤੀ ਗਈ ਪਾਣੀ ਦੀ ਗੁਣਵੱਤਾ ਜਾਂਚ ਨਾਲ ਲੋਕਾਂ ਦਾ ਭਰੋਸਾ ਵਧਿਆ। ਪਾਰਦਰਸ਼ੀ ਜਾਂਚ ਪ੍ਰਕਿਰਿਆ ਅਤੇ ਚੰਗੇ ਨਤੀਜਿਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਵਾਸੀਆਂ ਨੇ ਆਪਣੀ ਮਰਜ਼ੀ ਨਾਲ ਘਰੇਲੂ ਪਾਣੀ ਕੁਨੈਕਸ਼ਨਾਂ ਲਈ ਅਰਜ਼ੀਆਂ ਦਿੱਤੀਆਂ, ਜਿਸ ਨਾਲ 100 ਫੀਸਦੀ ਕਵਰੇਜ ਹਾਸਲ ਹੋਈ।

ਡੀਸੀ ਰਾਜੇਸ਼ ਧੀਮਾਨ ਨੇ ਅੱਗੇ ਦੱਸਿਆ ਕਿ ਪਿੰਡ ਵਿੱਚ ਹੁਣ ਰੋਜ਼ਾਨਾ ਚਾਰ ਘੰਟੇ ਪੀਣ ਯੋਗ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਪੂਰੇ ਸੰਚਾਲਨ ਦਾ ਪ੍ਰਬੰਧ ਗ੍ਰਾਮ ਪੰਚਾਇਤ ਵਾਟਰ ਸਪਲਾਈ ਕਮੇਟੀ ਵੱਲੋਂ ਕੁਸ਼ਲਤਾਪੂਰਵਕ ਕੀਤਾ ਜਾ ਰਿਹਾ ਹੈ। ਕਮੇਟੀ ਨੇ ਸਿਸਟਮ ਦੇ ਸੁਚਾਰੂ ਢੰਗ ਨਾਲ ਚਲਾਉਣ ਲਈ ਅਤੇ ਨਿਯਮਿਤ ਰੱਖ-ਰਖਾਅ ਲਈ ਇਕ ਨਿੱਜੀ ਪੰਪ ਆਪਰੇਟਰ ਨੂੰ ਨਿਯੁਕਤ ਕੀਤਾ ਹੈ। ਸਾਲਾਨਾ ਸੰਚਾਲਨ ਖਰਚੇ ਪੂਰੇ ਕਰਨ ਤੋਂ ਬਾਅਦ ਕਮੇਟੀ ਨੂੰ ਹਰ ਸਾਲ ਕਰੀਬ 2 ਲੱਖ ਰੁਪਏ ਦੀ ਆਮਦਨ ਹੋ ਰਹੀ ਹੈ ਅਤੇ ਪਾਣੀ ਸਪਲਾਈ ਸੰਚਾਲਨ ਤੋਂ ਕਰੀਬ 6 ਲੱਖ ਰੁਪਏ ਦੀ ਬਚਤ ਇਕੱਠੀ ਹੋ ਚੁੱਕੀ ਹੈ।

ਉਨ੍ਹਾਂ ਪਿੰਡ ਦੀ ਪੰਚਾਇਤ, ਪਾਣੀ ਸਬੰਧੀ ਕਮੇਟੀ ਦੇ ਮੈਂਬਰਾਂ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਅਤੇ ਪਿੰਡ ਵਾਸੀਆਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਸਕੀਮ ਨੂੰ ਲੰਬੇ ਸਮੇਂ ਤੱਕ ਟਿਕਾਊ ਬਣਾਉਣ ਲਈ ਸਾਂਝੇ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਲਗਾਤਾਰ ਜਾਗਰੂਕਤਾ ਕੈਂਪ, ਪਿੰਡ ਵਾਸੀਆਂ ਦੀਆਂ ਮੀਟਿੰਗਾਂ ਅਤੇ ਪਾਣੀ ਜਾਂਚ ਗਤੀਵਿਧੀਆਂ ਲੋਕ ਭਾਗੀਦਾਰੀ ਅਤੇ ਜਵਾਬਦੇਹੀ ਨੂੰ ਕਾਇਮ ਰੱਖਣ ਵਿੱਚ ਮਦਦਗਾਰ ਸਾਬਤ ਹੋ ਰਹੀਆਂ ਹਨ, ਜਿਸ ਨਾਲ ਗਿੱਲ ਕਲਾਂ ਕਮਿਊਨਿਟੀ ਪ੍ਰਬੰਧਿਤ ਜਲ ਸਪਲਾਈ ਪ੍ਰਣਾਲੀਆਂ ਲਈ ਇਕ ਮਾਡਲ ਪਿੰਡ ਬਣ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

'ਗੈਂਗਸਟਰਾਂ ‘ਤੇ ਵਾਰ': ਚਾਰ ਮਹੀਨਿਆਂ ਵਿੱਚ 30 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ; 569 ਹਥਿਆਰ ਬਰਾਮਦ

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ

ਮੋਹਾਲੀ ਵਿੱਚ ਦਿਨ-ਦਿਹਾੜੇ ਬੱਚੀ ਹੋਈ ਅਗਵਾ

ਪੰਜਾਬ ਵਿੱਚ NEET ਪ੍ਰੀਖਿਆ ਦੇਣ ਵਾਲੇ ਬੱਚੇ ਸਰਕਾਰੀ ਬੱਸਾਂ ਵਿੱਚ ਕਰ ਸਕਣਗੇ ਮੁਫ਼ਤ ਸਫ਼ਰ - CM ਮਾਨ

ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ

ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਕੀਤੇ ਵਿਆਪਕ ਪ੍ਰਬੰਧ

ਸ਼੍ਰੋਮਣੀ ਕਮੇਟੀ ਨੇ ਬੇਅਦਬੀ ਕਾਨੂੰਨ ਮੁੱਦੇ 'ਤੇ ਪੰਥਕ ਸੰਮੇਲਨ ਬੁਲਾਇਆ

ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ PSPCL ਦੇ ਸਾਬਕਾ CMD, ਸਾਬਕਾ ਸੀਨੀਅਰ XEN ਅਤੇ ਕਲੋਨਾਈਜ਼ਰ ਨੂੰ ਕੀਤਾ ਗ੍ਰਿਫ਼ਤਾਰ

ਵੱਡੇ ਨਾਰਕੋ-ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼: ICE, ਹੈਰੋਇਨ ਅਤੇ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ