Saturday, October 03, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਗੀਤਕਾਰ ਗਿੱਲ ਰੌਂਤਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ

ਪੰਜਾਬ ਨਿਊਜ਼ ਐਕਸਪ੍ਰੈੱਸ | October 03, 2026 03:42 PM

ਮੋਗਾ: ਮੋਗਾ ਜ਼ਿਲ੍ਹੇ ਨਾਲ ਸਬੰਧਤ ਪੰਜਾਬੀ ਦੇ ਉੱਘੇ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਚਰਚਾਵਾਂ ਚੱਲ ਰਹੀਆਂ ਸਨ। ਅੱਜ ਗਿੱਲ ਰੌਂਤਾ ਨੂੰ ਪਾਰਟੀ ਆਗੂ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਇਸ ਮੌਕੇ ਫ਼ਰੀਦਕੋਟ ਤੋਂ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਪਾਰਲੀਮਾਨੀ ਬੋਰਡ ਦੇ ਮੈਂਬਰ ਭਾਈ ਸੁਖਵਿੰਦਰ ਸਿੰਘ ਅਗਾਣ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ। ਦੱਸਿਆ ਜਾਂਦਾ ਹੈ ਕਿ ਪਿਛਲੇ ਮਹੀਨੇ ਗਿੱਲ ਰੌਂਤਾ ਵੱਲੋਂ ਭਾਈ ਸਰਬਜੀਤ ਸਿੰਘ ਖ਼ਾਲਸਾ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਸਨ।

ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਗਿੱਲ ਰੌਂਤਾ ਆਪਣੀ ਕਲਮ ਰਾਹੀਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿੱਚ ਯੋਗਦਾਨ ਪਾ ਰਹੇ ਹਨ ਅਤੇ ਉਨ੍ਹਾਂ ਦੀ ਲੇਖਣੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਰੌਂਤਾ ਦੇ ਪਾਰਟੀ ਨਾਲ ਜੁੜਨ ਨਾਲ ਜਥੇਬੰਦੀ ਨੂੰ ਮਜ਼ਬੂਤੀ ਮਿਲੇਗੀ। ਉੱਥੇ ਹੀ ਸਿਆਸੀ ਚਰਚਾਵਾਂ ਮੁਤਾਬਕ ਪਾਰਟੀ ਵੱਲੋਂ ਗਿੱਲ ਰੌਂਤਾ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਰਾਮਪੁਰਾ ਫੂਲ ਹਲਕੇ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ, ਹਾਲਾਂਕਿ ਇਸ ਬਾਰੇ ਅਜੇ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ

ਕੈਬਨਿਟ ਮੰਤਰੀ ਗੋਇਲ ਵੱਲੋਂ ਸਿੰਚਾਈ ਪ੍ਰੋਜੈਕਟਾਂ ਦੀ ਸਮੀਖਿਆ; ਬਕਾਇਆ ਕੰਮ ਪਹਿਲ ਦੇ ਆਧਾਰ ’ਤੇ ਪੂਰੇ ਕਰਨ ਦੇ ਨਿਰਦੇਸ਼

ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

CM ਮਾਨ ਵੱਲੋਂ ਕੇਂਦਰੀ ਮੰਤਰੀ ਨੂੰ ਪੱਤਰ, ਕਿਹਾ - ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ CM ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ