Sunday, May 17, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

ਪੰਜਾਬ ਨਿਊਜ਼ ਐਕਸਪ੍ਰੈੱਸ | May 17, 2026 05:19 PM

*- ਗ੍ਰਿਫ਼ਤਾਰ ਮੁਲਜ਼ਮਾਂ ਨੂੰ ਆਪਣੇ ਵਿਦੇਸ਼ੀ ਹੈਂਡਲਰ ਜ਼ਰੀਏ ਪ੍ਰਾਪਤ ਹੋਏ ਸਨ ਦੋ ਹੈਂਡ-ਗ੍ਰਨੇਡ: ਡੀਜੀਪੀ ਗੌਰਵ ਯਾਦਵ*
*- ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸਐਸਪੀ ਗੁਰਦਾਸਪੁਰ ਆਦਿੱਤਿਆ*

ਚੰਡੀਗੜ੍ਹ/ਗੁਰਦਾਸਪੁਰ, 17 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਵੱਡੀ ਸਫ਼ਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪੰਜਾਬ ਨਾਲ ਤਾਲਮੇਲ ਰਾਹੀਂ ਗੁਰਦਾਸਪੁਰ ਵਿਖੇ ਦੁਕਾਨ ਨੇੜੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮਾਂ ਨੂੰ ਇੱਕ ਹੋਰ ਹੈਂਡ-ਗ੍ਰਨੇਡ ਸਮੇਤ ਗ੍ਰਿਫ਼ਤਾਰ ਕਰਕੇ ਕੇਸ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਉਰਫ਼ ਬਿੱਲਾ ਵਾਸੀ ਰਾਮਾ ਮੰਡੀ, ਗਣੇਸ਼ ਨਗਰ, ਜਲੰਧਰ; ਕਰਨਜੀਤ ਸਿੰਘ ਉਰਫ਼ ਕਰਨ ਵਾਸੀ ਤਾਰਾਪੁਰ, ਅੰਮ੍ਰਿਤਸਰ; ਅਤੇ ਸਤਨਾਮ ਸਿੰਘ ਵਾਸੀ ਪਿੰਡ ਬੋਪਾਰਾਏ, ਅੰਮ੍ਰਿਤਸਰ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ 27 ਅਪ੍ਰੈਲ, 2026 ਨੂੰ ਗੁਰਦਾਸਪੁਰ ਦੇ ਗੀਤਾ ਭਵਨ ਰੋਡ 'ਤੇ ਸਥਿਤ ਇੱਕ ਦੁਕਾਨ ਨੇੜੇ ਅਣ-ਚੱਲਿਆ ਹੈਂਡ ਗ੍ਰਨੇਡ ਮਿਲਿਆ ਸੀ। ਇਸ ਉਪਰੰਤ ਬੰਬ ਸਕੁਐਡ ਵੱਲੋਂ ਇਸਨੂੰ ਸਫਲਤਾਪੂਰਵਕ ਨਕਾਰਾ ਕੀਤੇ ਜਾਣ ਤੋਂ ਬਾਅਦ, ਪੁਲਿਸ ਨੇ ਇਹ ਗ੍ਰਨੇਡ ਆਪਣੇ ਕਬਜ਼ੇ ਵਿੱਚ ਲੈ ਲਿਆ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮਾਮਲੇ ਦੀ ਵਿਆਪਕ ਜਾਂਚ ਤੋਂ ਬਾਅਦ, ਪੁਲਿਸ ਨੇ ਦੁਕਾਨ ਨੇੜੇ ਹੈਂਡ ਗ੍ਰਨੇਡ ਸੁੱਟਣ ‘ਚ ਸ਼ਾਮਲ ਦੋਸ਼ੀਆਂ ਦੀ ਪਛਾਣ ਕਰ ਲਈ। ਜਾਂਚ ਦੌਰਾਨ, ਗ੍ਰਿਫ਼ਤਾਰ ਮੁਲਜ਼ਮ ਅਮਰਜੀਤ ਸਿੰਘ ਉਰਫ਼ ਬਿੱਲਾ ਦੇ ਘਰ ਤੋਂ ਇੱਕ ਹੋਰ ਹੈਂਡ ਗ੍ਰਨੇਡ ਵੀ ਬਰਾਮਦ ਹੋਇਆ ਹੈ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੱਕ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਆਪਣੇ ਹੈਂਡਲਰ ਜ਼ਰੀਏ ਉਨ੍ਹਾਂ ਨੂੰ ਦੋ ਹੈਂਡ ਗ੍ਰਨੇਡ ਪ੍ਰਾਪਤ ਹੋਏ ਸਨ।

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਤੇਜ਼ੀ ਨਾਲ ਕਾਰਵਾਈ ਕਰਦਿਆਂ ਇਸ ਕੇਸ ਸਬੰਧੀ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ।

ਸੀਸੀਟੀਵੀ ਫੁਟੇਜ, ਖੁਫੀਆ ਜਾਣਕਾਰੀ ਅਤੇ ਤਕਨੀਕੀ ਵਿਸ਼ਲੇਸ਼ਣ ਦੀ ਮਦਦ ਨਾਲ ਪਤਾ ਚੱਲਿਆ ਕਿ ਪਲਸਰ ਮੋਟਰਸਾਈਕਲ 'ਤੇ ਸਵਾਰ ਦੋ ਸ਼ੱਕੀ ਵਿਅਕਤੀਆਂ ਵੱਲੋਂ ਅਸ਼ੋਕਾ ਚਿਪਸ ਨੇੜੇ ਗ੍ਰਨੇਡ ਸੁਟਿਆ ਗਿਆ ਸੀ, ਜਿਸ ਉਪਰੰਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਐਸਐਸਪੀ ਨੇ ਦੱਸਿਆ ਕਿ ਇਸ ਕੇਸ ਵਿੱਚ ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਸਹਾਇਤਾ ਨੈਟਵਰਕਾਂ ਦੀ ਭੂਮਿਕਾ ਸਮੇਤ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਪੁਲਿਸ ਥਾਣਾ ਸਿਟੀ ਗੁਰਦਾਸਪੁਰ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਤਹਿਤ ਐਫਆਈਆਰ ਨੰਬਰ 113 ਮਿਤੀ 27.04.2026 ਨੂੰ ਇੱਕ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਬਾਅਦ ‘ਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀਆਂ ਸਬੰਧਤ ਧਾਰਾਵਾਂ ਨੂੰ ਜੋੜਿਆ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ

ਹੁਸ਼ਿਆਰਪੁਰ ਵਿੱਚ ASI ਦੇ ਘਰ ਚੋਰੀ: ਧੀ ਦੇ ਵਿਆਹ ਲਈ ਬਣਾਏ ਗਹਿਣੇ ਚੋਰੀ

‘ਸਾਇਲੈਂਟ ਕਿਲਰ’-ਹਾਈਪਰਟੈਨਸ਼ਨ ਵਿਰੁੱਧ ਪੰਜਾਬ ਦੀ ਲੜਾਈ ਹੋਈ ਹੋਰ ਮਜ਼ਬੂਤ — ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਨਕਦੀ ਰਹਿਤ ਇਲਾਜ ’ਤੇ ਦਿੱਤਾ ਜ਼ੋਰ

ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: CM ਮਾਨ

ਗੈਂਗਸਟਰਾਂ ‘ਤੇ ਵਾਰ ਦਾ 116ਵਾਂ ਦਿਨ: ਪੰਜਾਬ ਪੁਲਿਸ ਵੱਲੋਂ 598 ਥਾਵਾਂ ‘ਤੇ ਛਾਪੇਮਾਰੀ; 315 ਗ੍ਰਿਫ਼ਤਾਰ

ਨਗਰ ਨਿਗਮ ਚੋਣਾਂ ਪੰਜਾਬ: IAS/ਸੀਨੀਅਰ PCS ਅਧਿਕਾਰੀ ਜਨਰਲ ਆਬਜ਼ਰਵਰਾਂ ਵਜੋਂ ਕੀਤੇ ਗਏ ਨਿਯੁਕਤ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਫਿਨਲੈਂਡ ਰਵਾਨਾ

ਸੁਰਜੀਤ ਰੱਖੜਾ 'ਆਪ' ਵਿੱਚ ਸ਼ਾਮਲ

ਬੇਅਦਬੀ ਐਕਟ ਸਬੰਧੀ ਪੰਥਕ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ SGPC ਵੱਲੋਂ ਗੁਰਦੁਆਰਾ ਸਾਹਿਬਾਨ ਦੇ ਬਾਹਰ ਲਗਾਏ ਗਏ ਫਲੈਕਸ ਬੋਰਡ

ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਮੁੜ ਈਡੀ ਰਿਮਾਂਡ 'ਤੇ