Wednesday, July 08, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Punjab

ਗੁਰਦੁਆਰਾ ਧੋਬੜੀ ਸਾਹਿਬ ਅਸਾਮ ਦੇ ਪ੍ਰਬੰਧਕ ਭੁਪਿੰਦਰ ਪਾਲ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਨਿਊਜ਼ ਐਕਸਪ੍ਰੈੱਸ | July 08, 2026 03:12 PM

- ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨ

ਅੰਮ੍ਰਿਤਸਰ 8 ਜੁਲਾਈ: ਗੁਰਦੁਆਰਾ ਧੋਬੜੀ ਸਾਹਿਬ, ਅਸਾਮ ਦੇ ਮੁੱਖ ਪ੍ਰਬੰਧਕ ਭੁਪਿੰਦਰ ਪਾਲ ਸਿੰਘ `ਕਿੱਕੀ` ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸਤਿਕਾਰ ਭੇਟ ਕੀਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਭੁਪਿੰਦਰ ਪਾਲ ਸਿੰਘ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਤਿਹਾਸਕ ‘ਸ਼ਹੀਦੀ ਨਗਰ ਕੀਰਤਨ’ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ, ਅਸਾਮ ਤੋਂ ਆਰੰਭ ਕੀਤਾ ਗਿਆ ਸੀ, ਜਿਸ ਨੇ ਸਮੁੱਚੇ ਭਾਰਤ ਵਿੱਚ ਗੁਰੂ ਸਾਹਿਬ ਜੀ ਦੀਆਂ ਪਾਵਨ ਸਿੱਖਿਆਵਾਂ ਦਾ ਸੰਦੇਸ਼ ਪਹੁੰਚਾਇਆ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰਦੁਆਰਾ ਧੋਬੜੀ ਸਾਹਿਬ ਦੇ ਪ੍ਰਬੰਧਕਾਂ ਅਤੇ ਸਮੂਹ ਸੰਗਤ ਵੱਲੋਂ ਬਹੁਤ ਹੀ ਸੁਚੱਜੇ ਪ੍ਰਬੰਧ ਕੀਤੇ ਗਏ ਸਨ, ਜੋ ਸੰਗਤਾਂ ਲਈ ਯਾਦਗਾਰੀ ਬਣੇ। ਇਸ ਸੇਵਾ ਲਈ ਭੁਪਿੰਦਰ ਪਾਲ ਸਿੰਘ `ਕਿੱਕੀ` ਅਤੇ ਸਮੁੱਚੀ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਯੋਗਦਾਨ ਰਿਹਾ।

ਇਸ ਮੌਕੇ ਭੁਪਿੰਦਰ ਪਾਲ ਸਿੰਘ `ਕਿੱਕੀ` ਨੇ ਇਸ ਸਨਮਾਨ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਘਰ ਅਤੇ ਸੰਗਤਾਂ ਦੀ ਸੇਵਾ ਕਰਨਾ ਉਨ੍ਹਾਂ ਲਈ ਵੱਡਾ ਸੁਭਾਗ ਹੈ ਅਤੇ ਭਵਿੱਖ ਵਿਚ ਵੀ ਉਹ ਪੰਥਕ ਕਾਰਜਾਂ ਲਈ ਪੂਰੀ ਤਨਦੇਹੀ ਨਾਲ ਯੋਗਦਾਨ ਦਿੰਦੇ ਰਹਿਣਗੇ। ਇਸ ਮੌਕੇ ਸੂਚਨਾ ਅਧਿਕਾਰੀ ਰਣਧੀਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਆਦਿ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਕੀਤੇ ਗ੍ਰਿਫਤਾਰ

ਹਰਦੀਪ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ NLDSL ਨਾਲ ਸਮਝੌਤਾ ਸਹੀਬੱਧ

'ਮਾਂਵਾਂ-ਧੀਆਂ ਸਤਕਾਰ ਯੋਜਨਾ' ਬਾਰੇ ਮੁੱਖ ਮੰਤਰੀ ਦਾ ਵੱਡਾ ਐਲਾਨ

ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਕਰਮਚਾਰੀ ਹੜਤਾਲ 'ਤੇ ਗਏ

ਵਿਜੀਲੈਂਸ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ 551 ਕਰੋੜ ਦਾ ਰਿਕਾਰਡ ਕਾਰੋਬਾਰ ਕੀਤਾ

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ