Thursday, September 17, 2026
ਤਾਜਾ ਖਬਰਾਂ
ਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

Punjab

ਗੁਰਪ੍ਰੀਤ ਹਰੀ ਨੌਂ ਕਤਲ ਮਾਮਲੇ ਨੂੰ ਲੈ ਕੇ ਪਿੰਡ ਵਾਸੀਆਂ ਦਾ ਐਲਾਨ, ‘ਵਾਰਿਸ ਪੰਜਾਬ ਦੇ’ ਦੇ ਪ੍ਰਚਾਰ ’ਤੇ ਰੋਕ

ਪੰਜਾਬ ਨਿਊਜ਼ ਐਕਸਪ੍ਰੈੱਸ | September 17, 2026 03:40 PM

ਫਰੀਦਕੋਟ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਵਿੱਚ ਸਿਆਸੀ ਗਤੀਵਿਧੀਆਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਪਿੰਡ ਵਾਸੀਆਂ ਅਤੇ ਮ੍ਰਿਤਕ ਗੁਰਪ੍ਰੀਤ ਸਿੰਘ ਹਰੀ ਨੌਂ ਦੇ ਪਰਿਵਾਰ ਨੇ ਐਲਾਨ ਕੀਤਾ ਹੈ ਕਿ ਪਿੰਡ ਵਿੱਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੂੰ ਚੋਣ ਪ੍ਰਚਾਰ ਨਹੀਂ ਕਰਨ ਦਿੱਤਾ ਜਾਵੇਗਾ। ਪਿੰਡ ਵਿੱਚ ਪਾਰਟੀ ਨਾਲ ਸਬੰਧਤ ਲਗਾਏ ਗਏ ਪੋਸਟਰ ਵੀ ਉਤਾਰ ਦਿੱਤੇ ਗਏ ਹਨ।

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਫੈਸਲਾ ਗੁਰਪ੍ਰੀਤ ਸਿੰਘ ਹਰੀ ਨੌਂ ਦੇ ਕਤਲ ਮਾਮਲੇ ਨੂੰ ਲੈ ਕੇ ਲਿਆ ਗਿਆ ਹੈ। ਗੁਰਪ੍ਰੀਤ ਸਿੰਘ ਦਾ ਅਕਤੂਬਰ 2024 ਵਿੱਚ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਮਾਮਲੇ ਦੀ ਜਾਂਚ ਦੌਰਾਨ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦਾ ਨਾਮ ਵੀ ਮਾਮਲੇ ਵਿੱਚ ਸਾਹਮਣੇ ਆਇਆ ਹੈ। ਪੰਜਾਬ-ਹਰਿਆਣਾ ਹਾਈਕੋਰਟ ਦੇ ਇੱਕ ਅਪ੍ਰੈਲ 2026 ਦੇ ਹੁਕਮ ਵਿੱਚ ਵੀ ਗੁਰਪ੍ਰੀਤ ਸਿੰਘ ਹਰੀ ਨੌਂ ਦੇ ਕਤਲ ਨਾਲ ਸਬੰਧਤ FIR ਅਤੇ ਜਾਂਚ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਨਾਮਜ਼ਦ ਕੀਤੇ ਜਾਣ ਦਾ ਜ਼ਿਕਰ ਹੈ।

ਗੁਰਦੁਆਰਾ ਸਾਹਿਬ ’ਚ ਇਕੱਠ ਕਰਕੇ ਲਿਆ ਫੈਸਲਾ

ਪਿੰਡ ਵਾਸੀਆਂ ਨੇ ਗੁਰਦੁਆਰਾ ਸਾਹਿਬ ਵਿੱਚ ਇਕੱਠੇ ਹੋ ਕੇ ਕਿਹਾ ਕਿ ਜਦੋਂ ਤੱਕ ਗੁਰਪ੍ਰੀਤ ਸਿੰਘ ਦੇ ਕਤਲ ਮਾਮਲੇ ਨੂੰ ਲੈ ਕੇ ਉਨ੍ਹਾਂ ਦੀਆਂ ਚਿੰਤਾਵਾਂ ਦੂਰ ਨਹੀਂ ਹੁੰਦੀਆਂ, ਉਹ ਪਿੰਡ ਵਿੱਚ ਸਬੰਧਤ ਪਾਰਟੀ ਦਾ ਚੋਣ ਪ੍ਰਚਾਰ ਨਹੀਂ ਹੋਣ ਦੇਣਗੇ।

ਗੁਰਪ੍ਰੀਤ ਸਿੰਘ ਦੇ ਪਿਤਾ ਹਾਕਮ ਸਿੰਘ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਦਾ ਨਾਮ ਪੁਲਿਸ ਜਾਂਚ ਵਿੱਚ ਆਇਆ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਪਾਰਟੀ ਦੇ ਪਿੰਡ ਪੱਧਰੀ ਪ੍ਰਚਾਰ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ।

ਪਿੰਡ ਵਾਸੀ ਪਾਲਾ ਸਿੰਘ ਅਤੇ ਕੁਲਦੀਪ ਸਿੰਘ ਨੇ ਵੀ ਕਿਹਾ ਕਿ ਉਹ ਗੁਰਪ੍ਰੀਤ ਸਿੰਘ ਦੇ ਕਤਲ ਮਾਮਲੇ ਨੂੰ ਲੈ ਕੇ ਪਾਰਟੀ ਦੇ ਪ੍ਰਚਾਰ ਦਾ ਵਿਰੋਧ ਕਰਨਗੇ।

ਮਾਮਲਾ ਪਹਿਲਾਂ ਵੀ ਰਿਹਾ ਚਰਚਾ ਵਿੱਚ

ਗੁਰਪ੍ਰੀਤ ਸਿੰਘ ਹਰੀ ਨੌਂ ‘ਵਾਰਿਸ ਪੰਜਾਬ ਦੇ’ ਨਾਲ ਜੁੜੇ ਹੋਏ ਸਨ। ਉਨ੍ਹਾਂ ਦੇ ਕਤਲ ਤੋਂ ਬਾਅਦ ਪੁਲਿਸ ਜਾਂਚ ਵਿੱਚ ਕਈ ਮੁਲਜ਼ਮਾਂ ਦੇ ਨਾਮ ਸਾਹਮਣੇ ਆਏ ਸਨ। ਤਾਜ਼ਾ ਸਿਆਸੀ ਪਿਛੋਕੜ ਵਿੱਚ ਇਹ ਮਾਮਲਾ ਮੁੜ ਚਰਚਾ ਵਿੱਚ ਆ ਗਿਆ ਹੈ। ਇਸ ਦੌਰਾਨ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ।

ਪਿੰਡ ਵਾਸੀਆਂ ਦੇ ਇਸ ਐਲਾਨ ਤੋਂ ਬਾਅਦ ਹਰੀ ਨੌਂ ਵਿੱਚ ਆਉਣ ਵਾਲੇ ਸਮੇਂ ਦੌਰਾਨ ਸਿਆਸੀ ਪ੍ਰਚਾਰ ਨੂੰ ਲੈ ਕੇ ਸਥਿਤੀ ’ਤੇ ਨਜ਼ਰ ਰਹੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਫਿਰੌਤੀ ਲਈ ਘਰਾਂ/ਕੋਠੀਆਂ ’ਤੇ ਫਾਇਰਿੰਗ ਕਰਨ ਵਾਲੇ ਲਾਰੈਂਸ ਬਿਸ਼ਨੋਈ ਗੈਂਗ ਦੇ 4 ਗੁਰਗੇ ਗ੍ਰਿਫ਼ਤਾਰ !

ਜਦੋਂ ਪੰਜਾਬ ਵਿੱਚ 'ਚਿੱਟਾ' ਉੱਭਰਿਆ ਅਤੇ ਫੈਲਿਆ, ਉਦੋਂ ਭਾਜਪਾ ਸੱਤਾ ਵਿੱਚ ਭਾਈਵਾਲ ਸੀ, ਫਿਰ ਉਦੋਂ ਕੋਈ ਯਾਤਰਾ ਕਿਉਂ ਨਹੀਂ ਕੱਢੀ ?: ਬਲਤੇਜ ਪੰਨੂ

'ਆਪ' ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ 'ਤੇ ਹੋਈ ਚਰਚਾ - ਮਨੀਸ਼ ਸਿਸੋਦੀਆ

ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਿੱਖ ਖ਼ਾਲਸਾਈ ਜਾਹੋ-ਜਲਾਲ ਨਾਲ ਹੋਇਆ ਆਰੰਭ

ਮਾਨਸਿਕ ਸਿਹਤ: ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

SGPC ਵੱਲੋਂ ਐਡੀਸ਼ਨਲ ਹੈੱਡ ਗ੍ਰੰਥੀ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ: ਅਨੈਤਿਕ ਮਾਮਲੇ ’ਚ ਨਾਂ ਆਉਣ ’ਤੇ ਹੋਈ ਕਾਰਵਾਈ

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ IAS ਅਫਸਰਾਂ ਦੇ ਤਬਾਦਲੇ

ਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ