Tuesday, August 04, 2026
ਤਾਜਾ ਖਬਰਾਂ
ਵਾਰ-ਵਾਰ ਹੋ ਰਹੀਆਂ ਹੜਤਾਲਾਂ ਨੇ ਠੇਕਾ ਰੁਜ਼ਗਾਰ ਖਤਮ ਕਰਨ ਵਿੱਚ ਪੰਜਾਬ ਸਰਕਾਰ ਦੀ ਅਸਫਲਤਾ ਨੂੰ ਉਜਾਗਰ ਕੀਤਾNAPA ਨੇ ਪਾਕਿਸਤਾਨ ਵਿੱਚ ਸਿੱਖ ਦੁਕਾਨਦਾਰ 'ਤੇ ਹਮਲੇ ਦੀ ਨਿੰਦਾ ਕੀਤੀ, ਘੱਟ ਗਿਣਤੀਆਂ ਲਈ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਅਪੀਲ ਕੀਤੀਪੰਜਾਬ ਪੁਲਿਸ ਵੱਲੋਂ 75,000 ਨਸ਼ਾ ਤਸਕਰ, 40,000 ਗੈਂਗਸਟਰ ਗ੍ਰਿਫ਼ਤਾਰ - ਪਰ ਉਹ ਸਾਰੇ ਕਿੱਥੇ ਗਏ?ਚੰਨੀ ਦੀ ਖੁੱਲੀ ਬਾਗਵਤ ਨੇ ਪੰਜਾਬ ਕਾਂਗਰਸ ਨੂੰ ਚੌਰਾਹੇ 'ਤੇ ਖੜ੍ਹਾ ਕੀਤਾ : ਕੀ ਉਹ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਹਨ?ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂ

Punjab

ਗੁਰਬਾਣੀ ਪ੍ਰਸਾਰਣ ਸਬੰਧੀ ਬਿਆਨਬਾਜ਼ੀ ਕਰਕੇ ਸੰਗਤ ਨੂੰ ਗੁੰਮਰਾਹ ਨਾ ਕੀਤਾ ਜਾਵੇ - ਮੰਨਣ

ਪੰਜਾਬ ਨਿਊਜ਼ ਐਕਸਪ੍ਰੈੱਸ | August 04, 2026 05:24 PM

- ਕਿਹਾ: ਪੀਰਮੁਹੰਮਦ ਅਤੇ ਇਕ ਵਿਧਾਇਕ ਵੱਲੋਂ ਲਗਾਏ ਇਲਜ਼ਾਮ ਬੇਬੁਨਿਆਦ ਅਤੇ ਅਧਾਰਹੀਣ

ਅੰਮ੍ਰਿਤਸਰ, 4 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਰਨੈਲ ਸਿੰਘ ਪੀਰਮੁਹੰਮਦ ਅਤੇ ਵਿਧਾਨ ਸਭਾ ਵਿਚ ਇਕ ਵਿਧਾਇਕ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਸਬੰਧ ਵਿਚ ਲਗਾਏ ਦੋਸ਼ਾਂ ਨੂੰ ਬੇਬੁਨਿਆਦ ਅਤੇ ਅਧਾਰਹੀਣ ਦੱਸਦਿਆਂ ਰੱਦ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਮੰਨਣ ਨੇ ਜਾਰੀ ਪ੍ਰੈੱਸ ਬਿਆਨ ਵਿਚ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਗੁਰਬਾਣੀ ਪ੍ਰਸਾਰਣ ਦਾ ਨਿੱਜੀ ਚੈਨਲ ਨਾਲ ਕੀਤਾ ਇਕਰਾਰਨਾਮਾ ਜੁਲਾਈ 2023 ਵਿਚ ਸਮਾਪਤ ਹੋ ਚੁੱਕਾ ਹੈ, ਜਿਸ ਅਨੁਸਾਰ ਉਨ੍ਹਾਂ ਵੱਲ ਹੁਣ ਸਾਲਾਨਾ ਲੈਣਦਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਰਨੈਲ ਸਿੰਘ ਪੀਰਮੁਹੰਮਦ ਨੂੰ ਆਪਣੇ ਬਿਆਨ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪਾਸੋਂ ਜਾਣਕਾਰੀ ਪ੍ਰਾਪਤ ਕਰ ਲੈਣੀ ਚਾਹੀਦੀ ਸੀ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਵਿਚ ਇਕ ਨਿੱਜੀ ਚੈਨਲ ਵੱਲ ਸ਼੍ਰੋਮਣੀ ਕਮੇਟੀ ਦਾ ਬਕਾਇਆ ਹੋਣ ਬਾਰੇ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ 2023 ਵਿਚ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਕੇ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਆਰੰਭ ਦਿੱਤਾ ਸੀ। ਇਸ ਨਾਲ ਪਹਿਲਾਂ ਪ੍ਰਸਾਰਣ ਕਰ ਰਹੇ ਚੈਨਲ ਨਾਲ ਇਕਰਾਰਨਾਮਾ ਖ਼ਤਮ ਹੋ ਗਿਆ ਸੀ।

ਮੰਨਣ ਨੇ ਆਖਿਆ ਕਿ ਪਹਿਲਾਂ ਨਿੱਜੀ ਚੈਨਲ ਨਾਲ ਇਕਰਾਰਨਾਮੇ ਤਹਿਤ ਸੈਟੇਲਾਈਟ ਚੈਨਲ ਦੇ ਨਾਲ-ਨਾਲ ਇੰਟਰਨੈੱਟ ਮਾਧਿਅਮ ਦੁਆਰਾ ਗੁਰਬਾਣੀ ਪ੍ਰਸਾਰਣ ਦੇ ਹੱਕ ਵੀ ਉਨ੍ਹਾਂ ਨੂੰ ਦਿੱਤੇ ਗਏ ਸਨ, ਜਦਕਿ 2023 ਵਿਚ ਇਹ ਸਾਰੇ ਹੱਕ-ਹਕੂਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਰਾਖਵੇਂ ਕਰ ਦਿੱਤੇ ਗਏ। ਜਦੋਂ ਇਹ ਪ੍ਰਸਾਰਣ ਵੈੱਬ ਰਾਹੀਂ ਸ਼੍ਰੋਮਣੀ ਕਮੇਟੀ ਵੱਲੋਂ ਆਪ ਸ਼ੁਰੂ ਕੀਤਾ ਗਿਆ, ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਪੱਤਰ ਦੀ ਰੌਸ਼ਨੀ ਵਿਚ ਸੰਗਤਾਂ ਦੀ ਮੰਗ ਅਤੇ ਭਾਵਨਾਵਾਂ ਅਨੁਸਾਰ ਨਿੱਜੀ ਸੈਟੇਲਾਈਟ ਚੈਨਲ ’ਤੇ ਗੁਰਬਾਣੀ ਪ੍ਰਸਾਰਣ ਜਾਰੀ ਰੱਖਣ ਦਾ ਫੈਸਲਾ ਹੋਇਆ ਸੀ।

ਉਨ੍ਹਾਂ ਸਪੱਸ਼ਟ ਕੀਤਾ ਕਿ 2023 ਵਿਚ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਵੈੱਬ ਚੈਨਲ ਚਲਾਉਣ ਲਈ ਸੈਟਅੱਪ ਲਗਾਉਣ ਵਾਸਤੇ ਵੱਖ-ਵੱਖ ਕੰਪਨੀਆਂ ਨਾਲ ਚਰਚਾ ਹੋਈ ਸੀ, ਜਿਸ ’ਚ ਮਹੀਨਾਵਾਰ ਵੱਡੀ ਰਾਸ਼ੀ ਦਾ ਖਰਚ ਮੰਗਿਆ ਗਿਆ ਸੀ। ਪੀਟੀਸੀ ਚੈਨਲ ਵੱਲੋਂ ਆਪਣਾ ਸੈਟਅੱਪ ਲਗਾ ਕੇ ਸ਼੍ਰੋਮਣੀ ਕਮੇਟੀ ਦਾ ਵੈੱਬ ਚੈਨਲ ਬਿਨਾਂ ਕਿਸੇ ਖਰਚੇ ਦੇ ਚਲਾਉਣ ਦੀ ਪੇਸ਼ਕਸ਼ ਬਾਅਦ ਇਸ ਨੂੰ ਕੇਵਲ ਸੈਟੇਲਾਈਟ ਚੈਨਲ ਦੀਆਂ ਸੇਵਾਵਾਂ ਮਨਜ਼ੂਰ ਕੀਤੀਆਂ ਗਈਆਂ, ਜਦਕਿ ਸਾਰੇ ਹੱਕ-ਹਕੂਕ ਅਤੇ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਰਾਖਵੇਂ ਕੀਤੇ ਗਏ ਸਨ। 2023 ਤੋਂ ਪਹਿਲਾਂ ਦੇ ਇਕਰਾਰਨਾਮੇ ਅਨੁਸਾਰ ਨਿੱਜੀ ਚੈਨਲ ਵੱਲੋਂ ਸਾਰੀ ਰਾਸ਼ੀ ਜਮ੍ਹਾਂ ਹੈ ਅਤੇ ਕੋਈ ਬਕਾਇਆ ਨਹੀਂ ਬਚਦਾ, ਸਗੋਂ ਹੁਣ ਸੈਟਅੱਪ ਦੇ ਸਾਰੇ ਮਹੀਨਾਵਾਰ ਖਰਚੇ ਉਹ ਚੈਨਲ ਖ਼ਰਚ ਰਿਹਾ ਹੈ।

ਮੰਨਣ ਨੇ ਕਿਹਾ ਕਿ ਸਿੱਖ ਸੰਸਥਾ ਦੇ ਪ੍ਰਬੰਧਾਂ ਨੂੰ ਰਾਜਨੀਤੀ ਤਹਿਤ ਬਦਨਾਮ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਸੰਗਤਾਂ ਨੂੰ ਵੀ ਅਜਿਹੇ ਬੇਲੋੜੇ ਦੋਸ਼ਾਂ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

ਗੈਂਗਸਟਰਾਂ 'ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ 5 ਅਗਸਤ ਨੂੰ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਚਾਰ ਪੈਟਰੋਲ ਬੰਬਾਂ ਅਤੇ 3 ਪਿਸਤੌਲਾਂ ਸਮੇਤ 9 ਕਾਬੂ

ਨੋਟਬੰਦੀ ਵਾਂਗ ਹੀ ਹੈ ਈ20; ਦਾਅਵੇ ਵੱਡੇ ਪਰ ਸਬੂਤ ਕੋਈ ਨਹੀਂ: ਅਮਨ ਅਰੋੜਾ

ਅਬੋਹਰ ਅਤੇ ਖੂਈਆਂ ਸਰਵਰ ਬਲਾਕ ਦੀਆਂ ਟੇਲਾਂ ’ਤੇ ਪੈਂਦੇ ਪਿੰਡਾਂ ਵਿੱਚ ਦਹਾਕਿਆਂ ਬਾਅਦ ਪਹਿਲੀ ਵਾਰ ਪਹੁੰਚਿਆ ਨਹਿਰੀ ਪਾਣੀ

ਜੇ ਪੰਥ ਦੇ ਮਾਮਲੇ ਵਿੱਚ ਦਖਲ ਦੇਣਗੇ, ਸ੍ਰੀ ਅਕਾਲ ਤਖ਼ਤ ਬੋਲੇਗਾ ਵੀ ਸੱਦੇਗਾ ਵੀ, ਜੇ ਮੰਨ ਕੇ ਮੁਕਰੇ ਤਾਂ ਕਾਰਵਾਈ ਵੀ ਹੋਵੇਗੀ - ਗਿਆਨੀ ਕੁਲਦੀਪ ਸਿੰਘ ਗੜਗੱਜ

ਈ-20 ਦਾ ਵਿਰੋਧ ਨਹੀਂ, ਸਗੋਂ ਇਸ ਨੂੰ ਪੜਾਅਵਾਰ ਲਾਗੂ ਕਰਨ ਅਤੇ ਖਪਤਕਾਰਾਂ ਨੂੰ ਵਿਕਲਪ ਦੇਣ ਦੀ ਵਕਾਲਤ - ਡਾ. ਰਵਜੋਤ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਟਰੱਕ ਨੇ 17 ਸਾਲਾ ਵਿਦਿਆਰਥੀ ਨੂੰ ਕੁਚਲਿਆ, ਮੌਕੇ 'ਤੇ ਹੀ ਮੌਤ