Thursday, July 09, 2026
ਤਾਜਾ ਖਬਰਾਂ
ਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈਖਾਲੜਾ ਤੋਂ ਪਰੇ: ਵਕੀਲ ਕੁਲਵੰਤ ਸਿੰਘ ਦੀ ਭੁੱਲੀ ਹੋਈ ਕਹਾਣੀ, ਉਸਦੇ ਪਰਿਵਾਰ ਦੀ ਹੱਤਿਆ ਅਤੇ ਐਸਐਸਪੀ ਅਜੀਤ ਸਿੰਘ ਸੰਧੂ ਦਾ ਪਰਛਾਵਾਂਸਿਰਫ਼ ਖਾਲੜਾ ਹੀ ਨਹੀਂ, ਬੰਡਾਲਾ ਕੇਸ ਨੇ ਪੰਜਾਬ ਦੇ ਖਾੜਕੂ ਯੁੱਗ ਦੇ ਕਥਿਤ ਫਰਜ਼ੀ ਮੁਕਾਬਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ

Punjab

ਗੁਰਮੀਤ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਪੰਜਾਬ ਨਿਊਜ਼ ਐਕਸਪ੍ਰੈੱਸ | July 09, 2026 06:05 PM

- *•ਖੁੱਡੀਆਂ ਅਤੇ ਉਨ੍ਹਾਂ ਦੇ ਜੰਮੂ-ਕਸ਼ਮੀਰ ਦੇ ਹਮਰੁਤਬਾ ਨੇ ਦੋਵਾਂ ਸੂਬਿਆਂ ਦੇ ਕਿਸਾਨਾਂ ਦੀ ਬਿਹਤਰੀ ਲਈ ਸੰਭਾਵਨਾਵਾਂ ਤਲਾਸ਼ੀਆਂ*

ਚੰਡੀਗੜ੍ਹ, 9 ਜੁਲਾਈ : ਡੇਅਰੀ ਅਤੇ ਪਸ਼ੂਧਨ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸ਼੍ਰੀ ਸਤੀਸ਼ ਸ਼ਰਮਾ ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਦੋਵਾਂ ਰਾਜਾਂ ਦੇ ਕਿਸਾਨਾਂ ਦੀ ਬਿਹਤਰੀ ਲਈ ਅੰਤਰਰਾਜੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼੍ਰੀ ਸਤੀਸ਼ ਸ਼ਰਮਾ ਦੀ ਅਗਵਾਈ ਵਾਲੇ ਜੰਮੂ-ਕਸ਼ਮੀਰ ਦੇ ਵਫ਼ਦ ਦਾ ਨਿੱਘਾ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਸਤੀਸ਼ ਸ਼ਰਮਾ ਕੋਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਟਰਾਂਸਪੋਰਟ, ਸਾਇੰਸ ਅਤੇ ਤਕਨਾਲੋਜੀ, ਸੂਚਨਾ ਤਕਨਾਲੋਜੀ, ਯੁਵਕ ਸੇਵਾਵਾਂ ਅਤੇ ਖੇਡਾਂ ਵਿਭਾਗ ਹਨ। ਇਸ ਮੀਟਿੰਗ ਦੌਰਾਨ ਪੰਜਾਬ ਅਤੇ ਜੰਮੂ-ਕਸ਼ਮੀਰ ਦਰਮਿਆਨ ਪਸ਼ੂ-ਧਨ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਦੋਵਾਂ ਰਾਜਾਂ ਦੇ ਆਪਸੀ ਸਹਿਯੋਗ ਦੇ ਮੌਕਿਆਂ ਦੀ ਤਲਾਸ਼ ਕੀਤੀ ਗਈ।

ਸ. ਖੁੱਡੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੰਘੀ ਢਾਂਚੇ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਜ਼ੋਰ ਦੇ ਕੇ ਕਿਹਾ ਕਿ ਖੇਤੀਬਾੜੀ ਅਤੇ ਪਸ਼ੂ ਪਾਲਣ ਵਿੱਚ ਉੱਤਮ ਅਭਿਆਸਾਂ ਨੂੰ ਸਾਂਝਾ ਕਰਨਾ ਦੇਸ਼ ਦੇ ਵਿਕਾਸ ਲਈ ਬਹੁਤ ਲਾਹੇਵੰਦ ਅਤੇ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਮੋਹਰੀ ਦੁੱਧ ਉਤਪਾਦਕ ਸੂਬਿਆਂ ਵਿੱਚ ਸ਼ੁਮਾਰ ਹੈ, ਇਸੇ ਲਈ ਇਹ ਵਿਚਾਰ-ਚਰਚਾ ਦੁੱਧ ਦੇ ਉਤਪਾਦਨ ਨੂੰ ਵਧਾਉਣ, ਪਸ਼ੂਧਨ ਦੇ ਨਸਲ ਸੁਧਾਰ ਅਤੇ ਪਸ਼ੂ ਸਿਹਤ-ਸੰਭਾਲ ਢਾਂਚੇ ਨੂੰ ਹੋਰ ਮਜ਼ਬੂਤ ਕਰਨ ’ਤੇ ਕੇਂਦ੍ਰਿਤ ਰਹੀ।

ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਨੇ ਪਸ਼ੂਆਂ ਦੀ ਸਿਹਤ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਸਬਸਿਡੀਆਂ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਡਿਜੀਟਲ ਪਲੇਟਫਾਰਮਾਂ ਦੀ ਵਰਤੋਂ ਕਰਨ ਦਾ ਪ੍ਰਸਤਾਵ ਰੱਖਿਆ। ਸ਼੍ਰੀ ਸ਼ਰਮਾ ਨੇ ਪੰਜਾਬ ਦੇ ਆਪਣੇ ਵੱਲੋਂ ਸਾਂਝੀ ਕੀਤੀ ਅਹਿਮ ਜਾਣਕਾਰੀ ਦੀ ਵੀ ਸ਼ਲਾਘਾ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਪਸ਼ੂ ਪਾਲਣ ਖੇਤਰ ਵਿੱਚ ਢਾਂਚਾਗਤ ਸਹਿਯੋਗ ਦੋਵਾਂ ਸੂਬਿਆਂ ਦੇ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

ਗੈਂਗਸਟਰਾਂ 'ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ SIR ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਪਟਿਆਲਾ ਵਿੱਚ ਪੂਰੇ ਪਰਿਵਾਰ ਨੇ ਜ਼ਹਿਰ ਖਾਧਾ: ਪਿਓ-ਧੀ ਦੀ ਮੌਤ

ਪੰਜਾਬੀ ਨੌਜਵਾਨ ਦੀ ਲੰਡਨ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ: ਘਰ ਚੱਲ ਰਹੀਆਂ ਸੀ ਵਿਆਹ ਦੀਆਂ ਤਿਆਰੀਆਂ

ਵੱਡੀ ਖ਼ਬਰ: ਮਾਨ ਸਰਕਾਰ ਨੇ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਵੱਡੀ ਖ਼ਬਰ: ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

‘ਮੁੱਖ ਮੰਤਰੀ ਸਿਹਤ ਯੋਜਨਾ’: 6 ਮਹੀਨਿਆਂ 'ਚ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ