Friday, April 24, 2026

Punjab

ਗੁਰਮੀਤ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਪੰਜਾਬ ਨਿਊਜ਼ ਐਕਸਪ੍ਰੈੱਸ | April 24, 2026 05:38 PM

ਚੰਡੀਗੜ੍ਹ/ ਐਸ.ਏ.ਐਸ. ਨਗਰ, 24 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਐਸ.ਏ.ਐਸ. ਨਗਰ ਸਥਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ।

ਖੁੱਡੀਆਂ ਨੇ ਕਿਹਾ ਕਿ ਇਹ ਨਿਯੁਕਤੀਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਨੌਕਰੀਆਂ ਦੇਣ ਦੀ ਨੀਤੀ ਤਹਿਤ ਕੀਤੀਆਂ ਗਈਆਂ ਹਨ, ਤਾਂ ਜੋ ਘੱਟ ਤੋਂ ਘੱਟ ਸਮੇਂ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ।

ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਖੁੱਡੀਆਂ ਨੇ ਕਿਹਾ, "ਸਾਡੀ ਸਰਕਾਰ ਨੌਜਵਾਨਾਂ ਨੂੰ ਸਿਰਫ਼ ਮੈਰਿਟ ਦੇ ਆਧਾਰ 'ਤੇ, ਬਿਨਾਂ ਕਿਸੇ ਸਿਫਾਰਸ਼ ਤੋਂ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ 65, 000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।" ਉਨ੍ਹਾਂ ਨੇ ਉਮੀਦਵਾਰਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਇਹ ਕਦਮ ਪ੍ਰਭਾਵਿਤ ਪਰਿਵਾਰਾਂ ਨੂੰ ਵੱਡਾ ਸਹਾਰਾ ਪ੍ਰਦਾਨ ਕਰੇਗਾ। ਇਹ ਨੌਜਵਾਨ ਉਮੀਦਵਾਰ ਹੁਣ ਪੰਜਾਬ ਮੰਡੀ ਬੋਰਡ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜਾਂਚ ਅਨੁਸਾਰ ਸਤਲੁਜ ‘ਚ ਮੱਛੀਆਂ ਦੇ ਮਰਨ ਪਿੱਛੇ ਉਦਯੋਗਿਕ ਪ੍ਰਦੂਸ਼ਣ ਦੀ ਕੋਈ ਭੂਮਿਕਾ ਨਹੀਂ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ NRI ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਮਹੀਨੇ ਵਿੱਚ ਕਰੇਗੀ ਦੋ ਮਿਲਣੀਆਂ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼

ਪੰਜਾਬ 'ਚ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027

ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਸ਼੍ਰੋਮਣੀ ਕਮੇਟੀ ਨੇ ਦਿੱਤੀ 22 ਲੱਖ 35 ਹਜ਼ਾਰ ਰੁਪਏ ਦੀ ਸਹਾਇਤਾ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ