Wednesday, April 15, 2026

Punjab

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਨਿਊਜ਼ ਐਕਸਪ੍ਰੈੱਸ | April 15, 2026 06:51 PM

ਚੰਡੀਗੜ੍ਹ, 15 ਅਪ੍ਰੈਲ: ਸੂਬੇ ਦੇ ਪਸ਼ੂ ਪਾਲਣ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਤਿੰਨ ਵੈਟਰਨਰੀ ਅਫ਼ਸਰਾਂ, ਇੱਕ ਵੈਟਰਨਰੀ ਇੰਸਪੈਕਟਰ ਅਤੇ 16 ਡੇਅਰੀ ਵਿਕਾਸ ਇੰਸਪੈਕਟਰਾਂ (ਗ੍ਰੇਡ 2) ਨੂੰ ਨਿਯੁਕਤੀ ਪੱਤਰ ਸੌਂਪੇ।

ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਪਸ਼ੂ ਪਾਲਣ ਵਿਭਾਗ ਵਿੱਚ ਕੁੱਲ 1257 ਭਰਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਯੋਗਤਾ ਦੇ ਆਧਾਰ 'ਤੇ 619 ਵੈਟਰਨਰੀ ਅਫਸਰਾਂ ਅਤੇ 579 ਵੈਟਰਨਰੀ ਇੰਸਪੈਕਟਰਾਂ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 16 ਕਲਰਕ (ਸਦਰ ਦਫ਼ਤਰ), 2 ਮਿਲਕ ਰਿਕਾਰਡਰ, 7 ਲੈਬ ਸਹਾਇਕ, 7 ਕੰਪਿਊਟਰ ਆਪਰੇਟਰ/ਗਣਨਾਕਾਰ/ਪੰਚਰਸ, 1 ਮਸ਼ੀਨ ਆਪਰੇਟਰ, 1 ਇਨਕਿਊਬੇਟਰ ਆਪਰੇਟਰ, 2 ਲੀਗਲ ਕਲਰਕ ਅਤੇ 8 ਸਟੈਨੋਟਾਈਪਿਸਟਾਂ ਦੀ ਵੀ ਭਰਤੀ ਕੀਤੀ ਗਈ ਹੈ।

ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਕੁੱਲ 14 ਕਲਰਕਾਂ ਅਤੇ 1 ਲੈਬ ਸਹਾਇਕ ਨੂੰ ਤਰਸ ਦੇ ਆਧਾਰ 'ਤੇ ਨਿਯੁਕਤ ਕੀਤਾ ਗਿਆ ਹੈ।

ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਸੂਬੇ ਭਰ ਦੇ ਪਸ਼ੂ ਪਾਲਕਾਂ ਅਤੇ ਡੇਅਰੀ ਮਾਲਕਾਂ ਨੂੰ ਸਮੇਂ ਸਿਰ ਅਤੇ ਮਿਆਰੀ ਵੈਟਰਨਰੀ ਸੇਵਾਵਾਂ ਦਾ ਲਾਭ ਮਿਲ ਸਕੇ। ਉਨ੍ਹਾਂ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਕਿਸਾਨ ਭਾਈਚਾਰੇ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਰਹਿਣ ਅਤੇ ਜਨਤਕ ਸੇਵਾ ਦੇ ਉੱਚਤਮ ਮਿਆਰਾਂ ਨੂੰ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ।

ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਾ ਸਿਰਫ਼ ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਿਆ ਹੈ ਬਲਕਿ ਇਸ ਦੌਰਾਨ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਹੈ। ਇਨ੍ਹਾਂ ਨਵੀਆਂ ਭਰਤੀਆਂ ਨਾਲ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਕਾਫ਼ੀ ਮਜ਼ਬੂਤੀ ਮਿਲੇਗੀ, ਡੇਅਰੀ ਉਤਪਾਦਕਤਾ ਨੂੰ ਹੁਲਾਰਾ ਮਿਲੇਗਾ ਅਤੇ ਬਿਮਾਰੀਆਂ ਦੀ ਰੋਕਥਾਮ ਤੇ ਕੰਟਰੋਲ ਵਿੱਚ ਵੱਡੀ ਮਦਦ ਮਿਲੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹਰਪਾਲ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਸਿਹਤ ਵਿਭਾਗ ਨੇ ਹੀਟਵੇਵ ਤੋਂ ਬਚਾਅ ਲਈ ਐਡਵਾਈਜ਼ਰੀ ਕੀਤੀ ਜਾਰੀ, ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ - ਸਿਹਤ ਮੰਤਰੀ

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ਸਿਹਤ ਮੰਤਰੀ

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਭਾਗੇਦਾਰੀ ਬਰਕਰਾਰ ਰੱਖੀ ਜਾਵੇ- ਐਡਵਕੇਟ ਧਾਮੀ

ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਦੀ ਬੱਸ ਪਲਟੀ: 8 ਦੀ ਮੌਤ

ED ਨੇ ਆਪ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ 'ਤੇ ਕੀਤੀ ਰੇਡ

ਨਿਸ਼ਾਨ ਸਾਹਿਬ ਨੂੰ ਹੇਠਾਂ ਉਤਾਰਦੇ ਸਮੇਂ ਸੇਵਾਦਾਰ ਦੀ ਮੌਤ: 60 ਫੁੱਟ ਦੀ ਉਚਾਈ ਤੋਂ ਡਿੱਗਿਆ

ਯੂਕਰੇਨ ਯੁੱਧ ਵਿੱਚ ਫਸਿਆ ਪਟਿਆਲਾ ਦਾ ਨੌਜਵਾਨ