Saturday, September 05, 2026
ਤਾਜਾ ਖਬਰਾਂ
ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਮਿਲਿਆ ਅਤੇ ਉਸਦੀ ਸਿਹਤ ਬਾਰੇ ਪੁੱਛਿਆ ਹਾਲਤਸੁਖਬੀਰ ਬਾਦਲ ਨੇ ਹਸਪਤਾਲ ਵਿੱਚ ਪੀੜਤ ਮੋਹਨਜੀਤ ਸਿੰਘ ਨੂੰ ਮਿਲ ਕੇ ਪੁਲਿਸ ਦੀ ਬੇਰਹਿਮੀ ਦੀ ਨਿੰਦਾ ਕੀਤੀ; ਪੁੱਛਿਆ ਕਿ ‘ਇੱਕ ਪ੍ਰਦਰਸ਼ਨਕਾਰੀ ਨਾਲ ਅੱਤਵਾਦੀ ਵਰਗਾ ਵਿਵਹਾਰ ਕਰਨ ਦੀ ਹਿੰਮਤ ਕਿਵੇਂ ਹੋਈ?’ਨਸ਼ਿਆਂ ਦਾ ਮੁੱਦਾ ਚੁੱਕਣ ਵਾਲੇ ਨੌਜਵਾਨ 'ਤੇ ਪੁਲਿਸ ਤਸ਼ੱਦਦ ਦੀ ਕੇਵਲ ਸਿੰਘ ਢਿੱਲੋਂ ਵੱਲੋਂ ਸਖ਼ਤ ਨਿੰਦਾਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਨਾਲ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਬੇਹੱਦ ਨਿੰਦਣਯੋਗ: ਬਲਬੀਰ ਸਿੰਘ ਸਿੱਧੂਅਬਦਾਲੀ ਵਾਂਗ ਵਿਵਹਾਰ ਕਰ ਰਿਹਾ ਹੈ ਭਗਵੰਤ ਮਾਨ: ਵੜਿੰਗ

Punjab

ਗੁਰਸਿੱਖ ਨੌਜੁਆਨ ਦੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਹੋਏ ਮਿਸਾਲੀ ਕਾਰਵਾਈ- ਐਡਵੋਕੇਟ ਧਾਮੀ

ਪੰਜਾਬ ਨਿਊਜ਼ ਐਕਸਪ੍ਰੈੱਸ | September 05, 2026 03:06 PM

- ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਸ. ਮੋਹਨਜੀਤ ਸਿੰਘ ਦਾ ਹਾਲ ਜਾਣਿਆ

ਅੰਮ੍ਰਿਤਸਰ, 5 ਸਤੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਗੁਰਸਿੱਖ ਨੌਜੁਆਨ ਸ. ਮੋਹਨਜੀਤ ਸਿੰਘ ਸ਼ੇਰੋਂ ਨੂੰ ਮਿਲ ਕੇ ਉਸ ਦੀ ਸਿਹਤ ਦਾ ਹਾਲ ਜਾਣਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਸੰਗਰੂਰ ਵਿਖੇ ਸ. ਮੋਹਨਜੀਤ ਸਿੰਘ ਨੂੰ ਮਿਲਣ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲੇ ਗੁਰਸਿੱਖ ਨੌਜੁਆਨ ਦੇ ਕਕਾਰਾਂ ਦੀ ਬੇਅਦਬੀ ਕਰਨਾ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਸਿੱਖ ’ਤੇ ਜ਼ੁਲਮ ਹੁੰਦਾ ਹੈ, ਤਾਂ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤ ਨਾਲ ਖੜ੍ਹਨਾ ਆਪਣਾ ਫ਼ਰਜ਼ ਸਮਝਦੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਨੀਤੀ, ਕਾਰਗੁਜ਼ਾਰੀ ਅਤੇ ਸਮਾਜਿਕ ਮੁੱਦਿਆਂ ’ਤੇ ਸਵਾਲ ਕਰਨਾ ਹਰ ਨਾਗਰਿਕ ਦਾ ਹੱਕ ਹੈ, ਪ੍ਰੰਤੂ ਸਵਾਲ ਕਰਨ ਵਾਲੇ ਵਿਅਕਤੀ ’ਤੇ ਤਸ਼ੱਦਦ ਕਰਨ ਦੀ ਕੋਈ ਕਾਨੂੰਨ ਪ੍ਰਵਾਨਗੀ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਸਰਕਾਰ ਚਲਾਉਣ ਵਾਲੀ ਪਾਰਟੀ ਕਦੇ ਲੋਕਾਂ ਨੂੰ ਲੀਡਰਾਂ ਤੋਂ ਸਵਾਲ ਪੁੱਛਣ ਲਈ ਆਖਦੀ ਹੁੰਦੀ ਸੀ, ਲੇਕਿਨ ਜਦੋਂ ਹੁਣ ਲੋਕਾਂ ਨੇ ਉਨ੍ਹਾਂ ਨੂੰ ਸਵਾਲ ਪੁੱਛੇ ਤਾਂ ਉਹ ਬੁਖਲਾਹਟ ਵਿਚ ਆ ਕੇ ਪੁਲਿਸ ਦੀ ਦੁਰਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਦਿਨੋਂ-ਦਿਨ ਵਧਣਾ ਸਰਕਾਰ ਲਈ ਵੱਡਾ ਸਵਾਲ ਹੈ। ਨਸ਼ਿਆਂ ਨਾਲ ਨੌਜੁਆਨਾਂ ਦੀਆਂ ਜਾਨਾਂ ਜਾ ਰਹੀਆਂ ਹਨ, ਪ੍ਰੰਤੂ ਸਰਕਾਰ ਇਸ ਨੂੰ ਅਣਦੇਖਿਆ ਕਰਕੇ ਸਵਾਲ ਅਤੇ ਵਿਰੋਧ ਕਰਨ ਵਾਲਿਆਂ ਨੂੰ ਹੀ ਦੋਸ਼ੀ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਲੋਕ ਮਿਲਣੀ ਲਈ ਪਿੰਡ ਵਿਚ ਆਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜੇਕਰ ਗੁਰਸਿੱਖ ਨੌਜੁਆਨ ਨੇ ਨਸ਼ਿਆਂ ਸਬੰਧੀ ਸਵਾਲ ਕੀਤਾ ਤਾਂ ਪੁਲਿਸ ਨੇ ਉਸ ’ਤੇ ਤਸ਼ੱਦਦ ਹੀ ਨਹੀਂ ਠਾਹਿਆ, ਸਗੋਂ ਉਸ ਦੇ ਕੇਸਾਂ ਤੇ ਕਕਾਰਾਂ ਦੀ ਬੇਅਦਬੀ ਕਰਕੇ ਵੱਡਾ ਗੁਨਾਹ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਕਕਾਰ ਸਿੱਖੀ ਜੀਵਨ ਦਾ ਅਹਿਮ ਅੰਗ ਹਨ। ਕਿਸੇ ਵੀ ਵਿਅਕਤੀ ਨੂੰ ਕਾਨੂੰਨ ਹੱਥ ਵਿਚ ਲੈ ਕੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕਰਨ ਦਾ ਅਧਿਕਾਰ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਜਾਣਬੁਝ ਕੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੀੜਤ ਨੌਜੁਆਨ ਦੀ ਹਰ ਤਰ੍ਹਾਂ ਸਹਾਇਤਾ ਲਈ ਵਚਨਬਧ ਹੈ ਅਤੇ ਜੇਕਰ ਉਹ ਚਾਹੇ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਉਸ ਦਾ ਇਲਾਜ ਕਰਵਾਉਣ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਮੁਬਾਰਕਬਾਦ

ਪੰਜਾਬ ਕੈਬਨਿਟ ਦੀ ਮੀਟਿੰਗ ’ਚ ਲਏ ਗਏ ਕਈ ਵੱਡੇ ਫੈਸਲੇ

ਆਸਟ੍ਰੇਲੀਆ ਜਾਣ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਤਿਮੋਰ-ਲੇਸਤੇ ’ਚ ਫਸੇ

ਭਿਆਨਕ ਸੜਕ ਹਾਦਸਾ: ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਦੀ ਮੌਤ

ਸ਼੍ਰੋਮਣੀ ਕਮੇਟੀ ਵਫ਼ਦ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਨੂੰ ਮਿਲ ਕੇ ਸਿਹਤ ਦਾ ਹਾਲ ਜਾਣਿਆ

ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ 

ਗੈਂਗਸਟਰਾਂ ਤੇ ਵਾਰ ਦਾ 227ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਈਂ ਛਾਪੇਮਾਰੀ ; 225 ਵਿਅਕਤੀ ਗ੍ਰਿਫ਼ਤਾਰ

ਸ਼੍ਰੋਮਣੀ ਕਮੇਟੀ ਦਾ ਵਫ਼ਦ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਮਿਲਿਆ ਅਤੇ ਉਸਦੀ ਸਿਹਤ ਬਾਰੇ ਪੁੱਛਿਆ ਹਾਲਤ

ਸੁਖਬੀਰ ਬਾਦਲ ਨੇ ਹਸਪਤਾਲ ਵਿੱਚ ਪੀੜਤ ਮੋਹਨਜੀਤ ਸਿੰਘ ਨੂੰ ਮਿਲ ਕੇ ਪੁਲਿਸ ਦੀ ਬੇਰਹਿਮੀ ਦੀ ਨਿੰਦਾ ਕੀਤੀ; ਪੁੱਛਿਆ ਕਿ ‘ਇੱਕ ਪ੍ਰਦਰਸ਼ਨਕਾਰੀ ਨਾਲ ਅੱਤਵਾਦੀ ਵਰਗਾ ਵਿਵਹਾਰ ਕਰਨ ਦੀ ਹਿੰਮਤ ਕਿਵੇਂ ਹੋਈ?’

ਨਸ਼ਿਆਂ ਦਾ ਮੁੱਦਾ ਚੁੱਕਣ ਵਾਲੇ ਨੌਜਵਾਨ 'ਤੇ ਪੁਲਿਸ ਤਸ਼ੱਦਦ ਦੀ ਕੇਵਲ ਸਿੰਘ ਢਿੱਲੋਂ ਵੱਲੋਂ ਸਖ਼ਤ ਨਿੰਦਾ