Saturday, May 02, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | May 02, 2026 08:33 PM

— ਪੁਲਿਸ ਟੀਮਾਂ ਨੇ 91 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 35 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ
— ਯੁੱਧ ਨਸ਼ਿਆਂ ਵਿਰੁੱਧ ਦੇ 427ਵੇਂ ਦਿਨ 2 ਕਿਲੋ ਹੈਰੋਇਨ ਸਮੇਤ 150 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 2 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 102ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 472 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ 102ਵੇਂ ਦਿਨ, ਪੁਲਿਸ ਟੀਮਾਂ ਨੇ ਅੱਠ ਹਥਿਆਰਾਂ ਸਮੇਤ 241 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 25, 833 ਹੋ ਗਈ ਹੈ।

ਇਸ ਤੋਂ ਇਲਾਵਾ 91 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 35 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ‘ ਦੇ 427ਵੇਂ ਦਿਨ ਅੱਜ 150 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.05 ਕਿਲੋ ਹੈਰੋਇਨ, 12.7 ਕਿਲੋ ਭੁੱਕੀ, 1337 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5720 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 427 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 62, 098 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 21 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਪ੍ਰਕਿਰਿਆ 'ਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ

ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026: ਆਧੁਨਿਕ, ਮਨੁੱਖੀ ਅਤੇ ਸੁਰੱਖਿਅਤ ਜੇਲ੍ਹ ਪ੍ਰਣਾਲੀ ਵੱਲ ਮਹੱਤਵਪੂਰਨ ਕਦਮ: ਡਾ. ਰਵਜੋਤ ਸਿੰਘ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਕੇਂਦਰ ਸਰਕਾਰ ਦੇ ਕਾਰਜਕਾਲ ਦੌਰਾਨ ਦੇਸ਼ ਦਾ ਕਰਜ਼ਾ 55 ਲੱਖ ਕਰੋੜ ਰੁਪਏ ਤੋਂ ਵੱਧ ਕੇ 212 ਲੱਖ ਕਰੋੜ ਰੁਪਏ ਹੋਇਆ: ਹਰਪਾਲ ਚੀਮਾ

ਜਲੰਧਰ 'ਚ ਬਾਈਬਲ ਦੀ ਬੇਅਦਬੀ: ਪਤਨੀ ਨੇ ਆਪਣੇ ਪਤੀ 'ਤੇ ਹੀ ਲਾਏ ਗੰਭੀਰ ਇਲਜ਼ਾਮ

15 ਸਾਲਾਂ ਵਿਦਿਆਰਥੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਖ਼ਤਮ, ਪੜ੍ਹੋ ਕੀ ਹੈ ਮਾਮਲਾ

ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ