Saturday, May 09, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਗੈਂਗਸਟਰਾਂ ’ਤੇ ਵਾਰ ਦਾ 108ਵਾਂ ਦਿਨ: ਪੰਜਾਬ ਪੁਲਿਸ ਨੇ 548 ਥਾਵਾਂ ’ਤੇ ਕੀਤੀ ਛਾਪੇਮਾਰੀ ; 261 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | May 08, 2026 08:17 PM

*— ਪੁਲਿਸ ਟੀਮਾਂ ਨੇ 126 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 34 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 433ਵੇਂ ਦਿਨ 72 ਨਸ਼ਾ ਤਸਕਰ 6 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ*

ਚੰਡੀਗੜ੍ਹ, 8 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 108ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 548 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ 108ਵੇਂ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 261 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 27, 621 ਹੋ ਗਈ ਹੈ।

ਇਸ ਤੋਂ ਇਲਾਵਾ 126 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 34 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਚਾਰ ਭਗੌੜ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ 433ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.9 ਕਿਲੋ ਹੈਰੋਇਨ, 10 ਕਿਲੋ ਭੁੱਕੀ, 292 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 433 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 63, 038 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: CM ਮਾਨ

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ - ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਭਰ ਵਿੱਚ ਦੋ-ਰੋਜ਼ਾ ਮਿਲਕ ਸੈਂਪਲਿੰਗ ਮੁਹਿੰਮ ਚਲਾਈ; ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਦਿੱਤੀ ਚੇਤਾਵਨੀ

ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਵਧੇਰੇ ਘਾਤਕ ਅਤੇ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਦੇ ਵਿਰੁੱਧ - CM ਮਾਨ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ