Saturday, July 11, 2026
ਤਾਜਾ ਖਬਰਾਂ
ਖਾਲੜਾ ਮਾਮਲਾ: ਪੰਜਾਬ 'ਆਪ' ਨੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਦੋਸ਼ਾਂ ਨੂੰ ਖਾਰਜ ਕੀਤਾਜਸਵੰਤ ਸਿੰਘ ਖਾਲੜਾ ਦੇ ਅਗਵਾ ਅਤੇ ਕਤਲ ਕੇਸ ਵਿੱਚ ਦੋਸ਼ੀ ਸਾਬਕਾ ਡੀਐਸਪੀ ਜਸਪਾਲ ਸਿੰਘ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਫਰਾਰਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈਖਾਲੜਾ ਤੋਂ ਪਰੇ: ਵਕੀਲ ਕੁਲਵੰਤ ਸਿੰਘ ਦੀ ਭੁੱਲੀ ਹੋਈ ਕਹਾਣੀ, ਉਸਦੇ ਪਰਿਵਾਰ ਦੀ ਹੱਤਿਆ ਅਤੇ ਐਸਐਸਪੀ ਅਜੀਤ ਸਿੰਘ ਸੰਧੂ ਦਾ ਪਰਛਾਵਾਂਸਿਰਫ਼ ਖਾਲੜਾ ਹੀ ਨਹੀਂ, ਬੰਡਾਲਾ ਕੇਸ ਨੇ ਪੰਜਾਬ ਦੇ ਖਾੜਕੂ ਯੁੱਗ ਦੇ ਕਥਿਤ ਫਰਜ਼ੀ ਮੁਕਾਬਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ

Punjab

ਗੈਂਗਸਟਰਾਂ 'ਤੇ ਵਾਰ ਦਾ 172ਵਾਂ ਦਿਨ: ਪੰਜਾਬ ਪੁਲਿਸ ਵੱਲੋਂ 661 ਥਾਈਂ ਛਾਪੇਮਾਰੀ; 417 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 11, 2026 07:46 PM

*— ਪੁਲਿਸ ਟੀਮਾਂ ਨੇ 348 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 497ਵੇਂ ਦਿਨ 126 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 11 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 172ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 661 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

172ਵੇਂ ਦਿਨ ਪੁਲਿਸ ਟੀਮਾਂ ਨੇ 417 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 46, 774 ਹੋ ਗਈਆਂ।

ਇਸ ਤੋਂ ਇਲਾਵਾ 348 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 13 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 497ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 126 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 987 ਗ੍ਰਾਮ ਹੈਰੋਇਨ, 10 ਕਿਲੋ ਭੁੱਕੀ, 1477 ਨਸ਼ੀਲੀਆਂ ਗੋਲੀਆਂ ਅਤੇ 3500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 497 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 73, 302 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

‘ਯੁੱਧ ਨਸ਼ਿਆਂ ਵਿਰੁੱਧ’: 1,708 ਬਲਾਕ ਕੋਆਰਡੀਨੇਟਰਾਂ ਅਤੇ 1.25 ਲੱਖ ਤੋਂ ਵੱਧ ਪਿੰਡ ਰੱਖਿਆ ਕਮੇਟੀ ਮੈਂਬਰਾਂ ਦੀ ਤਾਇਨਾਤੀ

ਸ਼੍ਰੋਮਣੀ ਕਮੇਟੀ ਵੱਲੋਂ ਹਲਕਾ ਜੋਗਾ ’ਚ ਗੁਰਮਤਿ ਕੈਂਪ ਦੌਰਾਨ 3500 ਤੋਂ ਵੱਧ ਬੱਚਿਆਂ ਨੇ ਕੀਤੀ ਸ਼ਮੂਲੀਅਤ

1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਚੀਮਾ

ਮੋਬਾਈਲ ਦੀ ‘ਟੂੰ-ਟੂੰ’ ਨੇ ਬਦਲੀ ਜ਼ਿੰਦਗੀ: DBT ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ 'ਮੁੱਖ ਮੰਤਰੀ ਸਿਹਤ ਯੋਜਨਾ' ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

ਵੱਡੀ ਖ਼ਬਰ: ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ SIR ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਕੀਤਾ ਗਿਆ ਡਿਜੀਟਾਈਜ਼

ਬਘੇਲ ਦੀ ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਨਾਲ ਦੋ ਘੰਟੇ ਦੀ ਮੀਟਿੰਗ: ਪਰ ਗੱਲਬਾਤ ਅਜੇ ਵੀ ਕਿਸੇ ਕੰਢੇ-ਵੱਟੇ ਨਹੀਂ ਲੱਗਦੀ ਦਿਸ ਰਹੀ !

ਪਸ਼ੂ-ਧਨ ਦੀ ਸਿਹਤ ਸੰਭਾਲ ‘ਚ ਦੇਰੀ, ਗੈਰਹਾਜ਼ਰੀ ਅਤੇ ਲਾਪਰਵਾਹੀ ਲਈ ਕੋਈ ਥਾਂ ਨਹੀਂ: ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਸਟਾਫ਼ ਨੂੰ ਸਖ਼ਤ ਹਦਾਇਤ

ਹਰਪਾਲ ਚੀਮਾ ਵੱਲੋਂ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ ਲਿਆਉਣ ਲਈ ਸਖ਼ਤ ਸਮਾਂ-ਸੀਮਾਵਾਂ ਤੈਅ, ਪ੍ਰੋਜੈਕਟਾਂ ਦੀ ਨਿਗਰਾਨੀ ਅਤੇ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼