Sunday, July 12, 2026
ਤਾਜਾ ਖਬਰਾਂ
ਪੰਜਾਬ ਕਾਂਗਰਸ ਵਿੱਚ ਬਗਾਵਤ ਹੋਰ ਤੇਜ਼; 92 ਹਲਕਿਆਂ ਦੇ ਆਗੂ ਰਾਜਾ ਵੜਿੰਗ ਨੂੰ ਹਟਾਉਣ ਦੀ ਮੰਗ ਕਰ ਰਹੇ ਹਨਖਾਲੜਾ ਮਾਮਲਾ: ਪੰਜਾਬ 'ਆਪ' ਨੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਦੋਸ਼ਾਂ ਨੂੰ ਖਾਰਜ ਕੀਤਾਜਸਵੰਤ ਸਿੰਘ ਖਾਲੜਾ ਦੇ ਅਗਵਾ ਅਤੇ ਕਤਲ ਕੇਸ ਵਿੱਚ ਦੋਸ਼ੀ ਸਾਬਕਾ ਡੀਐਸਪੀ ਜਸਪਾਲ ਸਿੰਘ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਫਰਾਰਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈਖਾਲੜਾ ਤੋਂ ਪਰੇ: ਵਕੀਲ ਕੁਲਵੰਤ ਸਿੰਘ ਦੀ ਭੁੱਲੀ ਹੋਈ ਕਹਾਣੀ, ਉਸਦੇ ਪਰਿਵਾਰ ਦੀ ਹੱਤਿਆ ਅਤੇ ਐਸਐਸਪੀ ਅਜੀਤ ਸਿੰਘ ਸੰਧੂ ਦਾ ਪਰਛਾਵਾਂ

Punjab

ਗੈਂਗਸਟਰਾਂ ’ਤੇ ਵਾਰ ਦਾ 173ਵਾਂ ਦਿਨ: ਪੰਜਾਬ ਪੁਲਿਸ ਵੱਲੋਂ 1074 ਥਾਈਂ ਛਾਪੇਮਾਰੀ; 911 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 12, 2026 08:35 PM

*— ਪੁਲਿਸ ਟੀਮਾਂ ਨੇ 510 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 498ਵੇਂ ਦਿਨ 69 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 12 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ’ਤੇ ਵਾਰ’ ਦੇ 173ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 1074 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

173ਵੇਂ ਦਿਨ ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 911 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 47, 685 ਹੋ ਗਈਆਂ।

ਇਸ ਤੋਂ ਇਲਾਵਾ 510 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 19 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 498ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 69 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 829 ਗ੍ਰਾਮ ਹੈਰੋਇਨ, 565 ਨਸ਼ੀਲੀਆਂ ਗੋਲੀਆਂ ਅਤੇ 5250 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 498 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 73, 505 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਤਰਨਤਾਰਨ 'ਚ 55 ਕਰੋੜ ਰੁਪਏ ਦੀ ਹੈਰੋਇਨ ਜ਼ਬਤ

ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ 'ਪ੍ਰੋਜੈਕਟ ਉਡਾਨ' ਸ਼ੁਰੂ: ਗਵਰਨਰ ਨੇ ਮਹਿਲਾ ਕੈਦੀਆਂ ਲਈ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ SIR ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਵੱਡੀ ਖ਼ਬਰ: ਚਚੇਰੇ ਭਰਾ ਅਤੇ ਭੈਣ ਦੀ ਪਾਣੀ 'ਚ ਡੁੱਬਣ ਕਾਰਨ ਮੌਤ

ਸਿੱਖ ਜਥੇਬੰਦੀਆਂ ਨੇ ਲਾਡੋਵਾਲ ਟੋਲ ਪਲਾਜ਼ਾ 'ਤੇ ਲਾਇਆ ਧਰਨਾ, ਬਿਨਾਂ ਟੋਲ ਦਿੱਤੇ ਲੰਘ ਰਹੇ ਵਾਹਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਪੂਰੀ ਮਰਿਯਾਦਾ ਨਾਲ ਭੇਜੀਆਂ ਕੈਨੇਡਾ: ਸਬੰਧੀ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ - SGPC

ਪੰਜਾਬ ਕਾਂਗਰਸ ਵਿੱਚ ਬਗਾਵਤ ਹੋਰ ਤੇਜ਼; 92 ਹਲਕਿਆਂ ਦੇ ਆਗੂ ਰਾਜਾ ਵੜਿੰਗ ਨੂੰ ਹਟਾਉਣ ਦੀ ਮੰਗ ਕਰ ਰਹੇ ਹਨ

ਗੈਂਗਸਟਰਾਂ 'ਤੇ ਵਾਰ ਦਾ 172ਵਾਂ ਦਿਨ: ਪੰਜਾਬ ਪੁਲਿਸ ਵੱਲੋਂ 661 ਥਾਈਂ ਛਾਪੇਮਾਰੀ; 417 ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 1,708 ਬਲਾਕ ਕੋਆਰਡੀਨੇਟਰਾਂ ਅਤੇ 1.25 ਲੱਖ ਤੋਂ ਵੱਧ ਪਿੰਡ ਰੱਖਿਆ ਕਮੇਟੀ ਮੈਂਬਰਾਂ ਦੀ ਤਾਇਨਾਤੀ

ਸ਼੍ਰੋਮਣੀ ਕਮੇਟੀ ਵੱਲੋਂ ਹਲਕਾ ਜੋਗਾ ’ਚ ਗੁਰਮਤਿ ਕੈਂਪ ਦੌਰਾਨ 3500 ਤੋਂ ਵੱਧ ਬੱਚਿਆਂ ਨੇ ਕੀਤੀ ਸ਼ਮੂਲੀਅਤ