Wednesday, July 22, 2026
ਤਾਜਾ ਖਬਰਾਂ
ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਭਗਵੰਤ ਮਾਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗਪੰਜਾਬ ਸਰਕਾਰ 3 ਤੋਂ 10 ਅਗਸਤ ਤੱਕ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਕਰੇਗੀਦਿੱਲੀ ਪੁਲਿਸ ਨੇ ਸੀਜੇਪੀ ਦੇ ਸੰਸਦ ਮਾਰਚ ਲਈ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ; ਸ਼ਹਿਰ ਭਰ ਵਿੱਚ ਪਾਬੰਦੀ ਦੇ ਹੁਕਮ ਲਾਗੂਆਪ ਸਰਕਾਰ ਨੇ ਪੰਜਾਬ ਨੂੰ ਡਰ, ਅਰਾਜਕਤਾ ਅਤੇ ਆਰਥਿਕ ਦਿਵਾਲੀਆਪਨ ਵੱਲ ਧੱਕ ਦਿੱਤਾ ਹੈ : ਢਿੱਲੋਂਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭਸੁਖਬੀਰ ਬਾਦਲ ਨੇ ਖਾਲੜਾ ਮਾਮਲੇ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਗੈਰ-ਕਾਨੂੰਨੀ ਰਿਹਾਈ ਲਈ ਕਾਂਗਰਸ ਅਤੇ 'ਆਪ' ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ

Punjab

ਗੈਂਗਸਟਰਾਂ 'ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 21, 2026 07:24 PM

*— ਪੁਲਿਸ ਟੀਮਾਂ ਨੇ 241 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 507ਵੇਂ ਦਿਨ 90 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 21 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 182ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 646 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

182ਵੇਂ ਦਿਨ ਪੁਲਿਸ ਟੀਮਾਂ ਨੇ 326 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 51, 256 ਹੋ ਗਈਆਂ।
ਇਸ ਤੋਂ ਇਲਾਵਾ 241 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 507ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 323 ਗ੍ਰਾਮ ਹੈਰੋਇਨ, 110 ਕਿਲੋ ਭੁੱਕੀ, 547 ਨਸ਼ੀਲੀਆਂ ਗੋਲੀਆਂ ਅਤੇ 1460 ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 507 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 74, 170 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਨੌਂ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: CM ਮਾਨ

ਪੰਜਾਬ ਦੇ ਮੰਤਰੀਆਂ ਵੱਲੋਂ ਸਾਉਣੀ ਸੀਜ਼ਨ 2026-27 ਅਤੇ ਹਾੜ੍ਹੀ ਸੀਜ਼ਨ 2027-28 ਦੀਆਂ ਤਿਆਰੀਆਂ ਦੀ ਸਮੀਖਿਆ

ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦਣ ਨੂੰ ਦਿੱਤੀ ਪ੍ਰਵਾਨਗੀ, ਪੜ੍ਹੋ ਲਏ ਹੋਰ ਕਿਹੜੇ-ਕਿਹੜੇ ਫੈਸਲੇ ?

ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਭਗਵੰਤ ਮਾਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ

ਪੰਜਾਬ ਸਰਕਾਰ 3 ਤੋਂ 10 ਅਗਸਤ ਤੱਕ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਕਰੇਗੀ

SIR 2026 ਅਧੀਨ ਇੱਕ ਹੋਰ ਵਿਧਾਨ ਸਭਾ ਹਲਕੇ ਦਾ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਕੰਮ ਪੂਰਾ

ਦਿੱਲੀ ਪੁਲਿਸ ਨੇ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਅਖਿਲੇਸ਼ ਯਾਦਵ ਨੂੰ ਧਰਨੇ ਤੋਂ ਹਿਰਾਸਤ 'ਚ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ

ਫਿਰੋਜ਼ਪੁਰ-ਜੰਮੂ ਰੇਲਗੱਡੀ ਨੂੰ IED ਨਾਲ ਉਡਾਉਣ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, 17 ਗ੍ਰਿਫ਼ਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਮੀਰੀ ਪੀਰੀ ਖਾਲਸਾ ਮਾਰਚ ਵਿਚ ਸ਼ਮੂਲੀਅਤ ਹਰ ਸਿੱਖ ਦਾ ਕੌਮੀ ਫ਼ਰਜ਼- ਐਡਵੋਕੇਟ ਧਾਮੀ