Wednesday, July 22, 2026
ਤਾਜਾ ਖਬਰਾਂ
ਸ਼ਗਨ ਇਕੱਠਾ ਕਰਨ ਨੂੰ ਲੈ ਕੇ ਵਿਵਾਦ ਕਪੂਰਥਲਾ ਵਿੱਚ ਦੋ ਟਰਾਂਸਜੈਂਡਰ ਸਮੂਹਾਂ ਵਿਚਕਾਰ ਝੜਪਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਨੇ 'ਆਪ' ਦੇ ਮਜ਼ਦੂਰ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ: ਰਾਜਾ ਵੜਿੰਗਐਫਬੀਆਈ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਨਿਤੀਸ਼ ਕੌਸ਼ਲ ਨੂੰ ਕੈਨੇਡਾ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾਕੂੜਾ-ਕਰਕਟ ਹਟਾਉਣ ਮੁਹਿੰਮ ਦੌਰਾਨ ਪੁਲਿਸ ਵੱਲੋਂ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਕਰਨ ਨਾਲ ਬਰਨਾਲਾ ਸ਼ਹਿਰ ਭੜਕਿਆਬਰਨਾਲਾ ਵਿੱਚ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਨੇ ਆਪ ਦਾ ਮਜ਼ਦੂਰ ਵਿਰੋਧੀ ਚਿਹਰਾ ਬੇਨਕਾਬ ਕੀਤਾ: ਰਾਜਾ ਵੜਿੰਗਬਰਨਾਲਾ ਘਟਨਾ 'ਤੇ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ, ਪੰਜਾਬ ਸਰਕਾਰ ਤੋਂ 7 ਦਿਨਾਂ ਵਿੱਚ ਰਿਪੋਰਟ ਤਲਬ

Punjab

ਗੈਂਗਸਟਰਾਂ 'ਤੇ ਵਾਰ ਦਾ 183ਵਾਂ ਦਿਨ: ਪੰਜਾਬ ਪੁਲਿਸ ਵੱਲੋਂ 718 ਥਾਈਂ ਛਾਪੇਮਾਰੀ; 446 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 22, 2026 09:28 PM

*— ਪੁਲਿਸ ਟੀਮਾਂ ਨੇ 267 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 508ਵੇਂ ਦਿਨ 1.1 ਕਿਲੋ ਹੈਰੋਇਨ ਸਮੇਤ 111 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 22 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 183ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 718 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

183ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 446 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 51, 702 ਹੋ ਗਈਆਂ।

ਇਸ ਤੋਂ ਇਲਾਵਾ 267 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 508ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 111 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 299 ਨਸ਼ੀਲੀਆਂ ਗੋਲੀਆਂ ਅਤੇ 4600 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 508 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 74, 372 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਪੰਜ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ਼ਗਨ ਇਕੱਠਾ ਕਰਨ ਨੂੰ ਲੈ ਕੇ ਵਿਵਾਦ ਕਪੂਰਥਲਾ ਵਿੱਚ ਦੋ ਟਰਾਂਸਜੈਂਡਰ ਸਮੂਹਾਂ ਵਿਚਕਾਰ ਝੜਪ

ਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਨੇ 'ਆਪ' ਦੇ ਮਜ਼ਦੂਰ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ: ਰਾਜਾ ਵੜਿੰਗ

ਕੂੜਾ-ਕਰਕਟ ਹਟਾਉਣ ਮੁਹਿੰਮ ਦੌਰਾਨ ਪੁਲਿਸ ਵੱਲੋਂ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਕਰਨ ਨਾਲ ਬਰਨਾਲਾ ਸ਼ਹਿਰ ਭੜਕਿਆ

ਬਰਨਾਲਾ ਵਿੱਚ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਨੇ ਆਪ ਦਾ ਮਜ਼ਦੂਰ ਵਿਰੋਧੀ ਚਿਹਰਾ ਬੇਨਕਾਬ ਕੀਤਾ: ਰਾਜਾ ਵੜਿੰਗ

ਬਰਨਾਲਾ ਘਟਨਾ 'ਤੇ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ, ਪੰਜਾਬ ਸਰਕਾਰ ਤੋਂ 7 ਦਿਨਾਂ ਵਿੱਚ ਰਿਪੋਰਟ ਤਲਬ

ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ 'ਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ, 94 ਪਿੰਡਾਂ ਦੇ ਖੇਤੀ ਹੇਠਲੇ ਰਕਬੇ ਨੂੰ ਮਿਲੇਗਾ ਲਾਭ

5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ AI ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ

ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ: ਮੋਹਿੰਦਰ ਭਗਤ