Tuesday, July 28, 2026
ਤਾਜਾ ਖਬਰਾਂ
ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾਅਮਰੀਕਾ ਨੇ ਬੈਕਲਾਗ ਘਟਾਉਣ ਲਈ ਸ਼ਰਣ ਨਿਯਮਾਂ ਵਿੱਚ ਬਦਲਾਅ ਕੀਤਾ ਹੈਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤਕਾਕਰੋਚ ਜਨਤਾ ਪਾਰਟੀ ਨੇ ਪ੍ਰਦਰਸ਼ਨਕਾਰੀਆਂ 'ਤੇ ਕਥਿਤ ਪੁਲਿਸ ਕਾਰਵਾਈ ਨੂੰ ਲੈ ਕੇ ਨਵੇਂ ਅੰਦੋਲਨ ਦੀ ਚੇਤਾਵਨੀ ਦਿੱਤੀ

Punjab

ਗੈਂਗਸਟਰਾਂ 'ਤੇ ਵਾਰ ਦਾ 189ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 366 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 28, 2026 07:51 PM

*— ਪੁਲਿਸ ਟੀਮਾਂ ਨੇ 203 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ*

ਚੰਡੀਗੜ੍ਹ, 28 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 189ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 593 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

189ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 366 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 53, 891 ਹੋ ਗਈਆਂ।

ਇਸ ਤੋਂ ਇਲਾਵਾ 203 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 514ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 8 ਕਿਲੋ ਭੁੱਕੀ, 235 ਨਸ਼ੀਲੀਆਂ ਗੋਲੀਆਂ ਅਤੇ 14, 240 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ ਸਿਰਫ 514 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 74, 887 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ: ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਮਾਨ

ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ

ਸ੍ਰੀ ਚਮਕੌਰ ਸਾਹਿਬ ਹਲਕੇ 'ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ

ਹਰਪਾਲ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

PSPCL ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਮੁੜ ਸ਼ੁਰੂ ਕੀਤਾ ਕੰਮ

ਯੂਥ ਕਾਂਗਰਸ ਨੇ ਸਿੱਖਿਆ ਮੰਤਰੀ ਬੈਂਸ ਦੇ ਘਰ ਦਾ ਕੀਤਾ ਘਿਰਾਓ, ਵਿਰੋਧ ਪ੍ਰਦਰਸ਼ਨ ਦੌਰਾਨ ਬੈਰੀਕੇਡ ਤੋੜੇ, ਕੀਤੇ ਅਸਤੀਫ਼ੇ ਦੀ ਮੰਗ

ਇੱਕ ਮਹੀਨਾ ਬੀਤਣ ਮਗਰੋਂ ਵੀ ਬੇਅਦਬੀ ਕਾਨੂੰਨ ’ਤੇ ਸਰਕਾਰ ਦੀ ਚੁੱਪੀ ਹਾਕਮਾਂ ਦੀ ਹਉਮੈ ਦਾ ਪ੍ਰਤੀਕ - ਜਥੇਦਾਰ ਗੜਗੱਜ