Wednesday, July 29, 2026
ਤਾਜਾ ਖਬਰਾਂ
ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤਗੰਦਗੀ ਦੇ ਢੇਰਾਂ ਵਿਚਕਾਰ ਬਲਬੀਰ ਸਿੰਘ ਸਿੱਧੂ ਨੇ AAP ਸਰਕਾਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾਅਮਰੀਕਾ ਨੇ ਬੈਕਲਾਗ ਘਟਾਉਣ ਲਈ ਸ਼ਰਣ ਨਿਯਮਾਂ ਵਿੱਚ ਬਦਲਾਅ ਕੀਤਾ ਹੈਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

Punjab

ਗੈਂਗਸਟਰਾਂ 'ਤੇ ਵਾਰ ਦਾ 190ਵਾਂ ਦਿਨ: ਪੰਜਾਬ ਪੁਲਿਸ ਵੱਲੋਂ 641 ਥਾਈਂ ਛਾਪੇਮਾਰੀ; 313 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 29, 2026 08:17 PM

*— ਪੁਲਿਸ ਟੀਮਾਂ ਨੇ 255 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ*
*— "ਯੁੱਧ ਨਸ਼ਿਆਂ ਵਿਰੁੱਧ" ਦੇ 515ਵੇਂ ਦਿਨ 121 ਨਸ਼ਾ ਤਸਕਰ 8.7 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ*

ਚੰਡੀਗੜ੍ਹ, 29 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 190ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 641 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

190ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 313 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 54, 204 ਹੋ ਗਈਆਂ।

ਇਸ ਤੋਂ ਇਲਾਵਾ 255 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 515ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 121 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 8.7 ਕਿਲੋ ਹੈਰੋਇਨ, 580 ਗ੍ਰਾਮ ਅਫੀਮ, 2 ਕਿਲੋ ਭੁੱਕੀ, 848 ਨਸ਼ੀਲੀਆਂ ਗੋਲੀਆਂ ਅਤੇ 4.18 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ ਸਿਰਫ 515 ਦਿਨਾਂ 'ਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 74, 965 ਹੋ ਗਈ ਹੈ। ਨਸ਼ਾ ਛੁਡਾਊ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਤਿਹਾਸਕ ਕਦਮ ਚੁੱਕੇ - ਬਰਿੰਦਰ ਕੁਮਾਰ ਗੋਇਲ

ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਤੋਂ ਕੌਮ ਸੁਚੇਤ ਰਹੇ - ਗਿਆਨੀ ਕੁਲਦੀਪ ਸਿੰਘ ਗੜਗੱਜ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਕੀਤੀ ਬਰਾਮਦ

ਦੋਸ਼ੀਆਂ ਨੂੰ ਸਜ਼ਾ ਤਾਂ ਪਹਿਲਾਂ ਹੀ ਨਹੀਂ ਮਿਲ ਰਹੀ, ਸੋਧ ਬਿੱਲ ਵਿੱਚ ਸਜ਼ਾ ਵਧਾਉਣ ਨਾਲ ਕੋਈ ਫਰਕ ਨਹੀਂ ਪੈਣਾ: ਮੀਤ ਹੇਅਰ

ਪੰਜਾਬ ਸਰਕਾਰ ਵੱਲੋਂ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ

ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ