Friday, July 31, 2026
ਤਾਜਾ ਖਬਰਾਂ
ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ 'ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜਪੰਜਾਬ ਦੇ ਲੋਕ ਵੱਡੀਆਂ ਉਮੀਦਾਂ ਨਾਲ ਕਾਂਗਰਸ ਵੱਲ ਦੇਖ ਰਹੇ ਹਨ, ਲੀਡਰਸ਼ਿਪ ਦਾ ਮੁੱਦਾ ਖਤਮ: ਬਘੇਲਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ 27 ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ ਸੇਵਾ ਪੰਜਾਬ ਅਤੇ ਐਨ.ਆਰ.ਆਈ. ਭਾਈਚਾਰੇ ਲਈ ਇਤਿਹਾਸਕ ਤੋਹਫ਼ਾ: ਕੇਵਲ ਸਿੰਘ ਢਿੱਲੋਂ

Punjab

ਗੈਂਗਸਟਰਾਂ 'ਤੇ ਵਾਰ ਦਾ 192ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 365 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 31, 2026 08:15 PM

*— ਪੁਲਿਸ ਟੀਮਾਂ ਨੇ 214 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ*
*— "ਯੁੱਧ ਨਸ਼ਿਆਂ ਵਿਰੁੱਧ" ਦੇ 517ਵੇਂ ਦਿਨ 81 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 31 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 192ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 594 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

192ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 365 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 54, 879 ਹੋ ਗਈਆਂ।

ਇਸ ਤੋਂ ਇਲਾਵਾ 214 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 517ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 420 ਗ੍ਰਾਮ ਹੈਰੋਇਨ, 5 ਕਿਲੋ ਭੁੱਕੀ, 6078 ਨਸ਼ੀਲੀਆਂ ਗੋਲੀਆਂ ਅਤੇ 6460 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 517 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75, 025 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸ

ਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂ

ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ 'ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ

ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ CM ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ

ਪੰਜਾਬ ਦੇ ਲੋਕ ਵੱਡੀਆਂ ਉਮੀਦਾਂ ਨਾਲ ਕਾਂਗਰਸ ਵੱਲ ਦੇਖ ਰਹੇ ਹਨ, ਲੀਡਰਸ਼ਿਪ ਦਾ ਮੁੱਦਾ ਖਤਮ: ਬਘੇਲ

ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ

ਅਕਾਲੀ ਦਲ ਦੇ ਵਫਦ ਵੱਲੋਂ ਰਾਜਪਾਲ ਨਾਲ ਮੁਲਾਕਾਤ, SC ਮਹਿਲਾਵਾਂ ਤੇ ਸਫਾਈ ਸੇਵਕਾਂ ’ਤੇ ਲਾਠੀਚਾਰਜ ਦੇ ਮਾਮਲੇ 'ਚ ਨਿਆਂਇਕ ਜਾਂਚ ਦੀ ਕੀਤੀ ਅਪੀਲ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: CM ਮਾਨ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਦੇ ਮੁੱਖ ਮੰਤਰੀ ਦੱਸਣ ਕਿ ਕਿੰਨੇ ਐਲਾਨ ਪੂਰੇ ਹੋਏ, ਕਿਹਾ ਭਾਜਪਾ ਪੂਰੇ ਕਰੇਗੀ ਸ਼ਹੀਦ ਊਧਮ ਸਿੰਘ ਦੇ ਸੁਪਨੇ: ਹਰਿਆਣਾ CM ਸੈਣੀ