Wednesday, August 05, 2026

Punjab

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | August 05, 2026 08:23 PM

- *ਪੁਲਿਸ ਟੀਮਾਂ ਨੇ 213 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
- *ਯੁੱਧ ਨਸ਼ਿਆਂ ਵਿਰੁਧ ਦੇ 522ਵੇਂ ਦਿਨ 139 ਨਸ਼ਾ ਤਸਕਰ 12 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ*

ਚੰਡੀਗੜ੍ਹ, 5 ਅਗਸਤ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 197ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 652 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

197ਵੇਂ ਦਿਨ, ਪੁਲਿਸ ਟੀਮਾਂ ਨੇ 454 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 56, 909 ਗ੍ਰਿਫ਼ਤਾਰੀਆਂ ਹੋਈਆਂ ਹਨ।

ਇਸ ਤੋਂ ਇਲਾਵਾ 213 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਨੂੰ 522ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 139 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋ ਹੈਰੋਇਨ, 301 ਗ੍ਰਾਮ ਅਫੀਮ, 9.2 ਕਿਲੋ ਭੁੱਕੀ, 1114 ਨਸ਼ੀਲੀਆਂ ਗੋਲੀਆਂ ਅਤੇ 41700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ, ਸਿਰਫ 522 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75, 441 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਨੇ ASI ਅਤੇ SHO ਦੇ ਰੀਡਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

ਵੱਡੀ ਖ਼ਬਰ: ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

ਪੰਜਾਬ ਸਰਕਾਰ ਕੰਢੀ ਖੇਤਰ ਨੂੰ ਵੱਡੇ ਸੈਰ-ਸਪਾਟਾ ਕੇਂਦਰ ਵਜੋਂ ਉਤਸ਼ਾਹਿਤ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡੀਏ ਦੇਣ‌ ਤੋਂ ਭੱਜਣਾ 'ਆਪ' ਸਰਕਾਰ ਦਾ ਮੁਲਾਜ਼ਮਾਂ ਨਾਲ ਵੱਡਾ ਧੋਖਾ: ਕੇਵਲ ਸਿੰਘ ਢਿੱਲੋਂ

ਪੰਜਾਬ ਵਿਧਾਨ ਸਭਾ ਵੱਲੋਂ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ

68000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਪੈਸੇ, ਸਿਫ਼ਾਰਸ਼ ਅਤੇ ਸਿਆਸੀ ਰਸੂਖ਼ ਦੇ ਯੁੱਗ ਦਾ ਕੀਤਾ ਅੰਤ - ਗੋਇਲ

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਅਮਨ ਅਰੋੜਾ

ਬਿਜਲੀ ਨੈੱਟਵਰਕ ਦੀ ਹੋਰ ਮਜ਼ਬੂਤੀ ਲਈ 1,296 ਨਵੇਂ ਫੀਡਰ ਅਤੇ 1.12 ਲੱਖ ਟ੍ਰਾਂਸਫਾਰਮਰ ਲਗਾਏ ਗਏ: ਬਿਜਲੀ ਮੰਤਰੀ

ਪੰਜਾਬ ਵਜ਼ਾਰਤ ਵੱਲੋਂ ਲਏ ਗਏ ਕਿਹੜੇ-ਕਿਹੜੇ ਵੱਡੇ ਫੈਸਲੇ, ਪੜ੍ਹੋ ਪੂਰਾ ਵੇਰਵਾ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ