Thursday, August 06, 2026

Punjab

ਗੈਂਗਸਟਰਾਂ 'ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | August 06, 2026 07:24 PM

*— ਪੁਲਿਸ ਟੀਮਾਂ ਨੇ 215 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 523ਵੇਂ ਦਿਨ 10 ਕਿਲੋ ਹੈਰੋਇਨ ਸਮੇਤ 108 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 6 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 198ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 633 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

198ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 420 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 57, 329 ਹੋ ਗਈਆਂ।

ਇਸ ਤੋਂ ਇਲਾਵਾ 215 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 523ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 108 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.6 ਕਿਲੋ ਹੈਰੋਇਨ ਅਤੇ 326 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਨਾਲ, ਸਿਰਫ 523 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75, 549 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੱਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਕੀਤਾ ਜਾ ਰਿਹਾ ਸੁਰਜੀਤ: ਹਰਪਾਲ ਚੀਮਾ

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ, ਸਿੱਖਿਆ ਮੰਤਰੀ ਨੇ ਵਿਧਾਨ ਸਭਾ ਵਿੱਚ ਚਾਰ ਸਾਲਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਕਿਹਾ ਡੈਮ ਪੂਰੀ ਤਰ੍ਹਾਂ ਸੁਰੱਖਿਅਤ

ਨਵੇਂ ਰਾਸ਼ਨ ਕਾਰਡਾਂ ਲਈ ਪੋਰਟਲ 11 ਅਗਸਤ ਤੱਕ ਖੁੱਲ੍ਹਾ; 14,000 ਤੋਂ ਵੱਧ ਡਿਪੂਆਂ ਉੱਤੇ ਈਪੋਸ ਮਸ਼ੀਨਾਂ ਨਾਲ ਵੰਡਿਆ ਜਾ ਰਿਹਾ ਅਨਾਜ

ਪੰਜਾਬ 'ਚ SIR ਅਧੀਨ ਦਾਅਵਿਆਂ ਅਤੇ ਇਤਰਾਜਾਂ ਦੇਣ ਦੀ ਪ੍ਰੀਕਿਰਿਆ 13 ਅਗਸਤ ਤੋਂ ਹੋਵੇਗੀ ਆਰੰਭ: ਸੀ.ਈ.ਓ. ਅਨਿੰਦਿਤਾ ਮਿਤਰਾ

ਵਿਜੀਲੈਂਸ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ

ਯੂਟਿਊਬ ਲਿੰਕ ਡਾਊਨਲੋਡ ਕਰਕੇ ਗੁਰਬਾਣੀ ਪ੍ਰਸਾਰਣ ਰੀ-ਸਟਰੀਮ ਕਰਨ ਵਾਲਿਆਂ ’ਤੇ ਹੋਵੇਗੀ ਕਾਰਵਾਈ - SGPC ਪ੍ਰਧਾਨ

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

ਵਿਜੀਲੈਂਸ ਨੇ ASI ਅਤੇ SHO ਦੇ ਰੀਡਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ