Sunday, August 16, 2026

Punjab

ਗੈਂਗਸਟਰਾਂ 'ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | August 16, 2026 07:34 PM

*— ਪੁਲਿਸ ਟੀਮਾਂ ਨੇ 235 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*

ਚੰਡੀਗੜ੍ਹ, 16 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 208ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 571 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

208ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 307 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 61, 346 ਹੋ ਗਈਆਂ।

ਇਸ ਤੋਂ ਇਲਾਵਾ 235 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੜਕ ਹਾਦਸੇ ਵਿੱਚ ਮਾਸੂਮ ਬੱਚੇ ਦੀ ਮੌਤ

ਆਈ.ਪੀ.ਆਰ.ਓ. ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਮਨੌਲੀ ਨਮਿਤ ਅੰਤਿਮ ਅਰਦਾਸ ਹੋਈ

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ 'ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; IED ਬਰਾਮਦ

ਭੈਣ ਦੇ ਵਿਆਹ ਦੇ ਕਾਰਡ ਵੰਡ ਰਹੇ ਦੋ ਭੈਣਾਂ ਦੇ ਭਾਈ ਦੀ ਰੱਖੜੀ ਤੋਂ ਪਹਿਲਾਂ ਮੌਤ ਸੜਕ ਹਾਦਸੇ 'ਚ ਮੌਤ

ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਨਸ਼ਾ ਵੇਚਣ ਵਾਲਿਆਂ ਨੂੰ ਕਰਾਂਗੇ ਬਾਹਰ - ਹਰਿਆਣਾ CM ਸੈਣੀ

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਪੰਜਾਬ ਤੋਂ ਆਏ ਕਿਸਾਨਾਂ ਦੇ ਜਥੇ ਨੂੰ ਹਰਿਆਣਾ ਪੁਲਿਸ ਨੇ ਖਨੌਰੀ ਸਰਹੱਦ 'ਤੇ ਰੋਕਿਆ

ਜ਼ਮੀਨੀ ਵਿਵਾਦ ਵਿੱਚ ਦੋ ਧਿਰਾਂ ਵਿਚਾਲੇ ਚੱਲੀ ਗੋਲੀ: ਦੋ ਦੀ ਮੌਤ

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

80ਵਾਂ ਆ਼ਜਾਦੀ ਦਿਹਾੜਾ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ