Saturday, August 22, 2026
ਤਾਜਾ ਖਬਰਾਂ
ਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆਚੰਡੀਗੜ੍ਹ ਪ੍ਰੈਸ ਕਲੱਬ ਨੇ ਪੰਜਾਬ ਦੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ।ਪੱਤਰਕਾਰ ਮਨਿੰਦਰਜੀਤ ਸਿੱਧੂ ਖਿਲਾਫ ਇੱਕ ਹੋਰ ਪਰਚਾ ਦਰਜ ਕਰਨਾ ਪ੍ਰੈਸ ਦੀ ਸੰਘੀ ਘੁੱਟਣ ਦਾ ਯਤਨ: ਮਨਜੀਤ ਧਨੇਰ ਸਾਲ 2026 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

Punjab

ਗੈਂਗਸਟਰਾਂ ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਨੇ 634 ਛਾਪੇਮਾਰੀ ਕੀਤੀ; 352 ਵਿਅਕਤੀ ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | August 22, 2026 08:57 PM

*— ਪੁਲਿਸ ਟੀਮਾਂ ਨੇ 197 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ -ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
*— ਯੁੱਧ ਨਸ਼ਿਆਂ ਵਿਰੁਧ ਦੇ 539ਵੇਂ ਦਿਨ 79 ਨਸ਼ਾ ਤਸਕਰ 2.1 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ*

ਚੰਡੀਗੜ੍ਹ, 22 ਅਗਸਤ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 214ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂਦੇ ਪਛਾਣੇ ਗਏ ਅਤੇ ਮੈਪ ਕੀਤੇ 634 ਟਿਕਾਣਿਆਂ ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

214ਵੇਂ ਦਿਨ, ਪੁਲਿਸ ਟੀਮਾਂ ਨੇ 352 ਵਿਅਕਤੀਆਂ ਨੂੰ 4 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 63, 417 ਹੋਈਆਂ ਹਨ ।

ਇਸ ਤੋਂ ਇਲਾਵਾ 197 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ -ਗੈਂਗਸਟਰ ਹੈਲਪਲਾਈਨ 93946 93946 ਰਾਹੀਂ, ਗੁਪਤ ਰੂਪ ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ 9

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁਧ" ਨੂੰ 539ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਵਿੱਚ ਅੱਜ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.1 ਕਿਲੋ ਹੈਰੋਇਨ, 17 ਕਿਲੋ ਭੁੱਕੀ, 310 ਨਸ਼ੀਲੀਆਂ ਗੋਲੀਆਂ ਅਤੇ 39, 700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 539 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76, 330 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕਿਤਾਬ ਲਵਰਜ਼ ਦਾ ‘ਲੋਡ ਦ ਬਾਕਸ’ ਬੁੱਕ ਫੇਅਰ ਮੋਹਾਲੀ ਵਿੱਚ ਸ਼ੁਰੂ

ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

ਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂ

ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

ਨੀਲ ਗਰਗ ਸਪੋਕਸਪਰਸਨ ਨਿਯੁਕਤ: ਕਿਹਾ ; ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਕੀਤਾ ਜਾਵੇਗਾ ਵੱਧ ਤੋਂ ਵੱਧ ਜਾਗਰੂਕ

ਪੰਜਾਬ ਦੇ ਮੁੱਖ ਮੰਤਰੀ ਸਿਰਫ਼ ਚੁਟਕਲੇ ਸੁਣਾ ਕੇ ਟਾਈਮ ਪਾਸ ਕਰ ਰਹੇ ਹਨ : CM ਨਾਇਬ ਸੈਣੀ

ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਦੱਸਣਾ ਕਾਂਗਰਸ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਗਟਾਵਾ: ਕਾਲਕਾ, ਕਾਹਲੋਂ

ਅਸ਼ੀਰਵਾਦ ਸਕੀਮ ਅਧੀਨ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ: 27 ਪ੍ਰਾਪਰਟੀਆਂ ਤੋਂ ਲਗਭਗ 5400 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ: ਹਰਦੀਪ ਮੁੰਡੀਆਂ