Sunday, August 23, 2026
ਤਾਜਾ ਖਬਰਾਂ
ਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆਚੰਡੀਗੜ੍ਹ ਪ੍ਰੈਸ ਕਲੱਬ ਨੇ ਪੰਜਾਬ ਦੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ।

Punjab

ਗੈਂਗਸਟਰਾਂ 'ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | August 23, 2026 07:18 PM

*- ਪੁਲਿਸ ਟੀਮਾਂ ਨੇ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*- ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
*- ਯੁੱਧ ਨਸ਼ਿਆਂ ਵਿਰੁੱਧ ਦੇ 540ਵੇਂ ਦਿਨ 87 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 23 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 215ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 610 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

215ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 341 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 63, 758 ਹੋ ਗਈਆਂ।

ਇਸ ਤੋਂ ਇਲਾਵਾ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 540ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 871 ਗ੍ਰਾਮ ਹੈਰੋਇਨ, 53 ਕਿਲੋ ਭੁੱਕੀ, 1543 ਨਸ਼ੀਲੀਆਂ ਗੋਲੀਆਂ ਅਤੇ 4070 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 540 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76, 388 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਹੱਥਾਂ ਨਾਲ ਟੁੱਟ ਰਹੀ ਸੜਕ ਵਾਲੀ ਵੀਡੀਓ ਬਿਲਕੁਲ ਝੂਠੀ, ਵਿਰੋਧੀ ਧਿਰਾਂ ਜਾਣ ਬੁਝ ਕੇ ਕਰ ਰਹੀਆਂ ਹਨ ਗੁਮਰਾਹਕੁੰਨ ਪ੍ਰਚਾਰ: ਈਟੀਓ

NRI ਮਿਲਣੀ 26 ਅਗਸਤ ਨੂੰ: ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ

ਜਲੰਧਰ ਹਾਈਟਸ ’ਚ ਬਿਲਡਿੰਗ ਤੋਂ ਡਿੱਗਣ ਕਾਰਨ ਸ਼ੱਕੀ ਹਾਲਾਤਾਂ 'ਚ 21 ਸਾਲਾ ਵਿਦਿਆਰਥਣ ਦੀ ਮੌਤ

ਸਕੂਲ ਦੀਆਂ ਵਿਦਿਆਰਥਣਾਂ ਨੂੰ ਡੈਮ ’ਤੇ ਲੈ ਗਿਆ ਪ੍ਰਿੰਸੀਪਲ, ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਮਗਰੋਂ ਸਸਪੈਂਡ

ਪੰਜਾਬ ਦਾ ਪਾਣੀ ਦੂਸ਼ਿਤ ਕਰਨ ਦੇ ਦੋਸ਼ ’ਚ ਹਿਮਾਚਲ ਦੀ ਇੰਡਸਟਰੀ ਖ਼ਿਲਾਫ਼ FIR ਦਰਜ

ਫਰੀਦਕੋਟ ਤੋਂ ਲਾਪਤਾ 3 ਨਾਬਾਲਿਗ ਵਿਦਿਆਰਥਣਾਂ ਦੀ ਮੁੰਬਈ ’ਚ ਮਿਲੀ ਲੋਕੇਸ਼ਨ, ਪੁਲਿਸ ਟੀਮ ਰਵਾਨਾ

ਕਿਤਾਬ ਲਵਰਜ਼ ਦਾ ‘ਲੋਡ ਦ ਬਾਕਸ’ ਬੁੱਕ ਫੇਅਰ ਮੋਹਾਲੀ ਵਿੱਚ ਸ਼ੁਰੂ

ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ