Tuesday, August 25, 2026
ਤਾਜਾ ਖਬਰਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

Punjab

ਗੈਂਗਸਟਰਾਂ 'ਤੇ ਵਾਰ ਦਾ 217ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ; 354 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | August 25, 2026 08:08 PM

- *ਪੁਲਿਸ ਟੀਮਾਂ ਨੇ 177 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
- *ਯੁੱਧ ਨਸ਼ਿਆਂ ਵਿਰੁੱਧ ਦੇ 542ਵੇਂ ਦਿਨ 11.3 ਕਿਲੋ ਹੈਰੋਇਨ ਸਮੇਤ 83 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 25 ਅਗਸਤ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 217ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

217ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 354 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 64, 572 ਹੋ ਗਈਆਂ।

ਇਸ ਤੋਂ ਇਲਾਵਾ 177 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 542ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11.3 ਕਿਲੋ ਹੈਰੋਇਨ, 5 ਕਿਲੋ ਭੁੱਕੀ, 326 ਨਸ਼ੀਲੀਆਂ ਗੋਲੀਆਂ ਅਤੇ 2700 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 542 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76, 484 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ; ਲਾਲ ਚੰਦ ਕਟਾਰੂਚੱਕ ਨੇ ਡਿਜੀਟਲ ਪਹਿਲਕਦਮੀ ਲਈ ਦਿੱਤੀ ਮਨਜ਼ੂਰੀ

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 45 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਆਈਸੀਈ ਬਰਾਮਦ

ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

1,090 ਆਮ ਆਦਮੀ ਕਲੀਨਿਕਾਂ ਵਿੱਚ 6.11 ਕਰੋੜ ਮਰੀਜ਼ਾਂ ਦੀ ਓਪੀਡੀ ਦਰਜ, 1.91 ਕਰੋੜ ਮਰੀਜ਼ਾਂ ਨੇ ਪਹਿਲੀ ਵਾਰ ਮੁਫ਼ਤ ਇਲਾਜ ਲਿਆ: CM ਮਾਨ

ਗੁਰਮੀਤ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਹਰਪਾਲ ਚੀਮਾ ਵੱਲੋਂ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਮਾਨ

ਨੇਹਾ ਦੀ ਮੌਤ ਮਾਮਲਾ: CM ਮਾਨ ਮਾਮਲੇ ਦੀ ਨਿੱਜੀ ਤੌਰ ’ਤੇ ਕਰ ਰਹੇ ਨੇ ਨਿਗਰਾਨੀ; ਜਾਂਚ ਲਈ ਤਿੰਨ ਪੁਲਿਸ ਟੀਮਾਂ ਗਠਿਤ: ਦਲਵੀਰ ਢਿੱਲੋਂ