Friday, August 28, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

ਗੈਂਗਸਟਰਾਂ 'ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | August 28, 2026 07:20 PM

- *ਪੁਲਿਸ ਟੀਮਾਂ ਨੇ 200 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
- *ਯੁੱਧ ਨਸ਼ਿਆਂ ਵਿਰੁੱਧ ਦੇ 545ਵੇਂ ਦਿਨ 3.9 ਕਿਲੋਗ੍ਰਾਮ ਹੈਰੋਇਨ ਸਮੇਤ 54 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 28 ਅਗਸਤ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 220ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 572 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

220ਵੇਂ ਦਿਨ, ਪੁਲਿਸ ਟੀਮਾਂ ਨੇ 3 ਹਥਿਆਰਾਂ ਸਮੇਤ 330 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 65, 657 ਹੋ ਗਈਆਂ।

ਇਸ ਤੋਂ ਇਲਾਵਾ 200 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 545ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 54 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.9 ਕਿਲੋ ਹੈਰੋਇਨ, 10 ਕਿਲੋ ਭੁੱਕੀ, 80 ਨਸ਼ੀਲੀਆਂ ਗੋਲੀਆਂ ਅਤੇ 900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 545 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76, 605 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਛੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ 'ਸਨਮਾਨ ਰਾਸ਼ੀ' ਭੇਜੀ

ਬਾਬਾ ਬਕਾਲਾ ਸਾਹਿਬ ’ਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਕੀਤੀ ਗਈ ਰੈਲੀ

ਚੰਨੀ ਨੇ ਵੜਿੰਗ ਨੂੰ ਇੱਕ ਪਾਸੇ ਕਰ ਬਾਬਾ ਬਕਾਲਾ ਵਿਖੇ ਆਪਣੀ ਵੱਖਰੀ ਸਟੇਜ ਲਾਈ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਬਾਬਾ ਬਕਾਲਾ ਸਾਹਿਬ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ, ਪਹਿਲੀ ਵਾਰ ਸਜਾਈ ਵੱਖਰੀ ਸਿਆਸੀ ਸਟੇਜ

ਪਾਕਿਸਤਾਨ ਦੇ ਕੋਇਟਾ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹ ਕੇ ਕਮਰਸ਼ੀਅਲ ਪਲਾਜ਼ਾ ਬਣਾਉਣਾ ਸਿੱਖ ਵਿਰਾਸਤ ’ਤੇ ਹਮਲਾ- ਐਡਵੋਕੇਟ ਧਾਮੀ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਛੇ ਜਣੇ 2.9 ਕਿਲੋ ਹੈਰੋਇਨ, 8 ਪਿਸਤੌਲਾਂ ਸਮੇਤ ਕਾਬੂ

ਬੱਚਿਆਂ ਨੂੰ ਸਿੱਖੀ ਸਰੂਪ ਤੇ ਗੁਰਬਾਣੀ ਨਾਲ ਜੋੜਨਾ ਹਰ ਪਰਿਵਾਰ ਦੀ ਸਾਂਝੀ ਜ਼ਿੰਮੇਵਾਰੀ- ਗਿਆਨੀ ਕੁਲਦੀਪ ਸਿੰਘ ਗੜਗੱਜ

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਬਣਾਈ ਰੱਖਦੀ ਹੈ ਸੰਪਰਕ

ਅਕਾਲੀ ਦਲ-ਭਾਜਪਾ ਗਠਜੋੜ ਦਾ ਜਲਦੀ ਹੀ ਹੋਣ ਦੇ ਆਸਾਰ !