Sunday, August 30, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

ਗੈਂਗਸਟਰਾਂ 'ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | August 30, 2026 07:07 PM

- ਪੁਲਿਸ ਟੀਮਾਂ ਨੇ 205 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ
- ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ
- ਯੁੱਧ ਨਸ਼ਿਆਂ ਵਿਰੁੱਧ ਦੇ 547ਵੇਂ ਦਿਨ 5 ਕਿਲੋ ਹੈਰੋਇਨ ਸਮੇਤ 65 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 30 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 222ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 517 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

222ਵੇਂ ਦਿਨ, ਪੁਲਿਸ ਟੀਮਾਂ ਨੇ 354 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 66, 400 ਹੋ ਗਈਆਂ।

ਇਸ ਤੋਂ ਇਲਾਵਾ 205 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 547ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 65 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਗ੍ਰਾਮ ਹੈਰੋਇਨ, 180 ਨਸ਼ੀਲੀਆਂ ਗੋਲੀਆਂ ਅਤੇ 900 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 547 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76, 716 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਤਿੰਨ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ

ਪੰਜਾਬ BJP ਨੇ CM ਭਗਵੰਤ ਮਾਨ ਨੂੰ ਥੱਪੜ ਪੈਂਦੇ ਦਾ AI ਵੀਡੀਓ ਕੀਤਾ ਸ਼ੇਅਰ

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ

ਚੰਡੀਗੜ੍ਹ ’ਚ ਝਾੜੀਆਂ ’ਚੋਂ ਮਿਲਿਆ ਵਿਅਕਤੀ ਦਾ ਕੰਗਾਲ

ਜਲੰਧਰ ’ਚ ਪੁੱਤ-ਨੂੰਹ ਨੇ ਪਿਤਾ ਦਾ ਕੀਤਾ ਕਤਲ

ਪੰਜਾਬ ਦੇ ਹੜਤਾਲ 'ਤੇ ਗਏ ਸਕਰਾਰੀ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਕਰਨ ਦਾ ਕੀਤਾ ਐਲਾਨ

ਰਾਈਸ ਮਿਲਰਜ਼ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕੈਬਨਿਟ ਮੰਤਰੀ ਕਟਾਰੂਚੱਕ

ਹਰਜੋਤ ਬੈਂਸ ਵੱਲੋਂ ਸੂਬੇ ਭਰ ਵਿੱਚ 10 ਰੋਜ਼ਾ ਸਫ਼ਾਈ ਮੁਹਿੰਮ ਦਾ ਆਗਾਜ਼; ਸਫ਼ਾਈ ਸੇਵਕਾਂ, ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨੇ ਵਧ-ਚੜ੍ਹ ਕੇ ਲਿਆ ਹਿੱਸਾ

ਗੈਂਗਸਟਰਾਂ 'ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਸਪੀਕਰ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ