Thursday, September 03, 2026
ਤਾਜਾ ਖਬਰਾਂ
ਵੜਿੰਗ ਨੇ ਮਾਨ ਨੂੰ OPS ਬਹਾਲ ਕਰਨ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ 14,191 ਕਰੋੜ ਦੇ ਬਕਾਇਆ DA ਦੀ ਅਦਾਇਗੀ ਕਰਨ ਦੀ ਕੀਤੀ ਮੰਗਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੀ ED ਪੰਜਾਬ ਪੁਲਿਸ ਨਾਲ ਮਿਲ ਕੇ ‘ਫਿਕਸ ਮੈਚ’ ਖੇਡ ਰਹੀ ਹੈ? - ਵੜਿੰਗ5 ਕਰੋੜ ਰੁਪਏ ਦੇ ਬਲਾਤਕਾਰ ਮਾਮਲੇ ਦਾ ਵਿਵਾਦ ਹੋਰ ਡੂੰਘਾ: ਆਡੀਓ ਕਲਿੱਪਾਂ ਨੇ ਗੁਰੀ ਚਾਹਲ ਦੀ ਜ਼ਮਾਨਤ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਕੀਤੇਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।

Punjab

ਗੈਂਗਸਟਰਾਂ ਤੇ ਵਾਰ ਦਾ 226ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਈਂ ਛਾਪੇਮਾਰੀ ; 249 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | September 03, 2026 07:31 PM

- *ਪੁਲਿਸ ਟੀਮਾਂ ਨੇ 294 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ*
- *ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
- *ਯੁੱਧ ਨਸ਼ਿਆਂ ਵਿਰੁਧ ਦੇ 551ਵੇਂ ਦਿਨ 131 ਨਸ਼ਾ ਤਸਕਰ 2.7 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ*

ਚੰਡੀਗੜ੍ਹ, 3 ਸਤੰਬਰ: ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 226ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 570 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

226ਵੇਂ ਦਿਨ, ਪੁਲਿਸ ਟੀਮਾਂ ਨੇ 249 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 67, 639 ਗ੍ਰਿਫ਼ਤਾਰੀਆਂ ਹੋਈਆਂ ਹਨ।

ਇਸ ਤੋਂ ਇਲਾਵਾ 294 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 17 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 551ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 131 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.7 ਕਿਲੋ ਹੈਰੋਇਨ, 470 ਗ੍ਰਾਮ ਅਫੀਮ, 1062 ਨਸ਼ੀਲੀਆਂ ਗੋਲੀਆਂ ਅਤੇ 7120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 551 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76982 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਤਕਨੀਕੀ ਸਿੱਖਿਆ ਵਿੱਚ ਪੰਜਾਬ 27ਵੇਂ ਸਥਾਨ ਤੋਂ ਤੀਜੇ ਸਥਾਨ 'ਤੇ ਆਇਆ, ਸੂਬੇ ਨੂੰ ਨੰਬਰ 1 ‘ਤੇ ਲਿਆਉਣ ਦਾ ਟੀਚਾ ਮਿੱਥਿਆ: ਹਰਜੋਤ ਬੈਂਸ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪੰਜਾਬੀਆਂ ਨੂੰ ਹਾਰਦਿਕ ਵਧਾਈ

ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼; 8 ਪਿਸਤੌਲਾਂ ਸਮੇਤ ਦੋ ਕਾਬੂ

ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ, ਨੌਜਵਾਨ ਗ੍ਰਿਫ਼ਤਾਰ, SGPC ਵੱਲੋਂ ਨਿੰਦਾ

ਬਾਲ ਵਿਆਹ ਵਿਰੁੱਧ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ: 5 ਬਾਲ ਵਿਆਹ ਸਮੇਂ ਸਿਰ ਰੋਕ ਕੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕੀਤਾ

ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ 7 ਸਤੰਬਰ ਨੂੰ ਕਰਵਾਏ ਜਾਣਗੇ ਪੀਡੀਐਸ ਸੁਧਾਰਾਂ ਅਤੇ ਪੋਸ਼ਣ ’ਤੇ ਦੋ ਸੈਮੀਨਾਰ

ਮੀਰੀ ਪੀਰੀ ਖਾਲਸਾ ਮਾਰਚ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਲਈ ਹੋਇਆ ਰਵਾਨਾ

ਨਿਹੰਗ ਹਰਜੀਤ ਸਿੰਘ ਰਸੂਲਪੁਰ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ