Friday, September 04, 2026
ਤਾਜਾ ਖਬਰਾਂ
'ਮਿਲਣੀ' ਪ੍ਰੋਗਰਾਮ ਦੌਰਾਨ ਭਗਵੰਤ ਮਾਨ ਤੋਂ ਨਸ਼ਿਆਂ ਬਾਰੇ ਸਵਾਲ ਕਰਨ ਵਾਲੇ ਸਿੱਖ ਨੌਜਵਾਨ ਨੂੰ ਪੁਲਿਸ ਹਿਰਾਸਤ ਵਿੱਚ ਤਸੀਹੇ ਦਿੱਤੇ ਗਏਵੜਿੰਗ ਨੇ ਮਾਨ ਨੂੰ OPS ਬਹਾਲ ਕਰਨ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ 14,191 ਕਰੋੜ ਦੇ ਬਕਾਇਆ DA ਦੀ ਅਦਾਇਗੀ ਕਰਨ ਦੀ ਕੀਤੀ ਮੰਗਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੀ ED ਪੰਜਾਬ ਪੁਲਿਸ ਨਾਲ ਮਿਲ ਕੇ ‘ਫਿਕਸ ਮੈਚ’ ਖੇਡ ਰਹੀ ਹੈ? - ਵੜਿੰਗ5 ਕਰੋੜ ਰੁਪਏ ਦੇ ਬਲਾਤਕਾਰ ਮਾਮਲੇ ਦਾ ਵਿਵਾਦ ਹੋਰ ਡੂੰਘਾ: ਆਡੀਓ ਕਲਿੱਪਾਂ ਨੇ ਗੁਰੀ ਚਾਹਲ ਦੀ ਜ਼ਮਾਨਤ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਕੀਤੇਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾ

Punjab

ਗੈਂਗਸਟਰਾਂ ਤੇ ਵਾਰ ਦਾ 227ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਈਂ ਛਾਪੇਮਾਰੀ ; 225 ਵਿਅਕਤੀ ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | September 04, 2026 07:38 PM

- *ਪੁਲਿਸ ਟੀਮਾਂ ਨੇ 252 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
- *ਯੁੱਧ ਨਸ਼ਿਆਂ ਵਿਰੁਧ ਦੇ 551ਵੇਂ ਦਿਨ 67 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 4 ਸਤੰਬਰ: ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 227ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 551 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

227ਵੇਂ ਦਿਨ ਪੁਲਿਸ ਟੀਮਾਂ ਨੇ 225 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 67, 864 ਗ੍ਰਿਫ਼ਤਾਰੀਆਂ ਹੋਈਆਂ ਹਨ।

ਇਸ ਤੋਂ ਇਲਾਵਾ 252 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ । ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 552ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਤਹਿਤ ਅੱਜ 67 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 235 ਗ੍ਰਾਮ ਹੈਰੋਇਨ, 470 ਗ੍ਰਾਮ ਅਫੀਮ, 5294 ਨਸ਼ੀਲੀਆਂ ਗੋਲੀਆਂ ਅਤੇ 2250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਸਿਰਫ 552 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77124 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ

ਸ਼੍ਰੋਮਣੀ ਕਮੇਟੀ ਦਾ ਵਫ਼ਦ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਮਿਲਿਆ ਅਤੇ ਉਸਦੀ ਸਿਹਤ ਬਾਰੇ ਪੁੱਛਿਆ ਹਾਲਤ

ਸੁਖਬੀਰ ਬਾਦਲ ਨੇ ਹਸਪਤਾਲ ਵਿੱਚ ਪੀੜਤ ਮੋਹਨਜੀਤ ਸਿੰਘ ਨੂੰ ਮਿਲ ਕੇ ਪੁਲਿਸ ਦੀ ਬੇਰਹਿਮੀ ਦੀ ਨਿੰਦਾ ਕੀਤੀ; ਪੁੱਛਿਆ ਕਿ ‘ਇੱਕ ਪ੍ਰਦਰਸ਼ਨਕਾਰੀ ਨਾਲ ਅੱਤਵਾਦੀ ਵਰਗਾ ਵਿਵਹਾਰ ਕਰਨ ਦੀ ਹਿੰਮਤ ਕਿਵੇਂ ਹੋਈ?’

ਨਸ਼ਿਆਂ ਦਾ ਮੁੱਦਾ ਚੁੱਕਣ ਵਾਲੇ ਨੌਜਵਾਨ 'ਤੇ ਪੁਲਿਸ ਤਸ਼ੱਦਦ ਦੀ ਕੇਵਲ ਸਿੰਘ ਢਿੱਲੋਂ ਵੱਲੋਂ ਸਖ਼ਤ ਨਿੰਦਾ

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ

ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਦਾ ਸਟੇਟ ਐਵਾਰਡਾਂ ਨਾਲ ਸਨਮਾਨ ਕਰੇਗੀ ਮਾਨ ਸਰਕਾਰ: ਹਰਜੋਤ ਬੈਂਸ

ਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਨਾਲ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਬੇਹੱਦ ਨਿੰਦਣਯੋਗ: ਬਲਬੀਰ ਸਿੰਘ ਸਿੱਧੂ

ਸ਼ਮਸ਼ਾਨਘਾਟ ’ਚ ਬੱਕਰੇ ਦੀ ਖੋਪੜੀ ਮਿਲੀ: ਫੁੱਲ ਚੁਗਣ ਪਹੁੰਚਿਆ ਸੀ ਪਰਿਵਾਰ

ਅਬਦਾਲੀ ਵਾਂਗ ਵਿਵਹਾਰ ਕਰ ਰਿਹਾ ਹੈ ਭਗਵੰਤ ਮਾਨ: ਵੜਿੰਗ

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA, ਬਸ CM ਦੇ ਦਸਤਖ਼ਤ ਹੋਣੇ ਬਾਕੀ: ਅਮਨ ਅਰੋੜਾ