Thursday, September 10, 2026
ਤਾਜਾ ਖਬਰਾਂ
ਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ 

Punjab

ਗੈਂਗਸਟਰਾਂ 'ਤੇ ਵਾਰ ਦਾ 233ਵਾਂ ਦਿਨ: ਪੰਜਾਬ ਪੁਲਿਸ ਵੱਲੋਂ 607 ਥਾਈਂ ਛਾਪੇਮਾਰੀ; 307 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | September 10, 2026 06:55 PM

- *ਪੁਲਿਸ ਟੀਮਾਂ ਨੇ 245 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
- *ਯੁੱਧ ਨਸ਼ਿਆਂ ਵਿਰੁੱਧ ਦੇ 558ਵੇਂ ਦਿਨ 1.4 ਕਿਲੋਗ੍ਰਾਮ ਹੈਰੋਇਨ ਸਮੇਤ 87 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 10 ਸਤੰਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 233ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 607 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

233ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 307 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 69, 442 ਹੋ ਗਈਆਂ।

ਇਸ ਤੋਂ ਇਲਾਵਾ 245 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 15 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 558ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.4 ਕਿਲੋ ਹੈਰੋਇਨ, 36, 600 ਨਸ਼ੀਲੀਆਂ ਗੋਲੀਆਂ ਅਤੇ 1900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ਼ 559 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77, 646 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸ਼ੇਰੋਂ ਪਿੰਡ ਵਾਸੀ ਮੋਹਨਜੀਤ ਦੀ ਕੁੱਟਮਾਰ ਦਾ ਮਾਮਲਾ ਹਾਈਕੋਰਟ ਪਹੁੰਚਿਆ

ਭਗਤ ਪਰਿਵਾਰ ਨੂੰ ਇਕ ਦਿਨ 'ਚ ਹੀ ਦੋਹਰਾ ਸਦਮਾ, ਜਵਾਈ ਮੋਹਨ ਲਾਲ ਭਗਤ ਦਾ ਵੀ ਦਿਹਾਂਤ

7 ਦਿਨਾਂ ’ਚ ਰਾਘਵ ਚੱਢਾ ਦਾ ਦਿੱਲੀ ’ਚ ਵੋਟ ਬਣਿਆ: AAP ਨੇਤਾ ਢਾਂਡਾ ਦਾ ਦਾਅਵਾ

NCSC ਦੀ ਟੀਮ ਵੱਲੋਂ ਸੰਗਰੂਰ ਵਿਖੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ; ਪਰਿਵਾਰ ਵੱਲੋਂ ਕੀਤੀ ਗਈ ਕਾਰਵਾਈ ’ਤੇ ਤਸੱਲੀ ਦਾ ਪ੍ਰਗਟਾਵਾ

'ਇਨਵੈਸਟ ਪੰਜਾਬ' ਵੱਲੋਂ ਸ਼ਾਰਜਾਹ ਅਤੇ ਪੰਜਾਬ ਦੇ ਉਦਯੋਗਾਂ ਨੂੰ ਇੱਕ-ਦੂਜੇ ਦੇ ਬਾਜ਼ਾਰਾਂ ਵਿੱਚ ਵਿਸਤਾਰ ਲਈ ਦਿੱਤਾ ਜਾਵੇਗਾ ਪੂਰਾ ਸਹਿਯੋਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਕੀਤੀ ਜਾ ਰਹੀ ਹੈ ਫੁੱਲਾਂ ਦੀ ਸਜਾਵਟ

ਅੰਮ੍ਰਿਤਸਰ ਵਿੱਚ 422 ਅਤੇ ਪਟਿਆਲਾ ਵਿੱਚ 168 ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ; ਪੁਨਰਵਾਸ ਲਈ ਚੱਲ ਰਹੀ ਕਾਰਵਾਈ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ