Friday, September 11, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਗੈਂਗਸਟਰਾਂ 'ਤੇ ਵਾਰ ਦਾ 234ਵਾਂ ਦਿਨ: ਪੰਜਾਬ ਪੁਲਿਸ ਵੱਲੋਂ 601 ਥਾਈਂ ਛਾਪੇਮਾਰੀ; 261 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | September 11, 2026 06:48 PM

- *ਪੁਲਿਸ ਟੀਮਾਂ ਨੇ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
- *ਯੁੱਧ ਨਸ਼ਿਆਂ ਵਿਰੁੱਧ ਦੇ 559ਵੇਂ ਦਿਨ 1.3 ਕਿਲੋਗ੍ਰਾਮ ਹੈਰੋਇਨ ਸਮੇਤ 81 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 11 ਸਤੰਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 234ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 601 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

234ਵੇਂ ਦਿਨ, ਪੁਲਿਸ ਟੀਮਾਂ ਨੇ 4 ਹਥਿਆਰਾਂ ਸਮੇਤ 261 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 69, 703 ਹੋ ਗਈਆਂ।

ਇਸ ਤੋਂ ਇਲਾਵਾ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 559ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 530 ਗ੍ਰਾਮ ਅਫੀਮ, 7359 ਨਸ਼ੀਲੀਆਂ ਗੋਲੀਆਂ ਅਤੇ 710 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ਼ 559 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77, 690 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਮੀਟਿੰਗ ਵਿੱਚ ਤਿਆਰੀਆਂ ਦੀ ਸਮੀਖਿਆ

ਆਰ.ਆਈ.ਐਮ.ਸੀ. ਵਿੱਚ ਜੁਲਾਈ 2027 ਟਰਮ ਲਈ ਦਾਖ਼ਲਾ ਸ਼ੁਰੂ; ਦਾਖ਼ਲਾ ਪ੍ਰੀਖਿਆ 6 ਦਸੰਬਰ ਨੂੰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ, ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਪਾਕਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ

ਨੇਪਾਲ ’ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਰਵਾਨਾ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਸਕਾਲਰਸ਼ਿਪ ਦੀਆਂ ਸਾਰੀਆਂ ਰਹਿੰਦੀਆਂ ਅਰਜ਼ੀਆਂ ਨੂੰ ਵੇਲੇ ਸਿਰ ਨਿਪਟਾਉਣ ਲਈ ਵੇਰੀਫਿਕੇਸ਼ਨ ਦਾ ਨਵਾਂ ਸ਼ਡਿਊਲ ਜਾਰੀ

ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ- ਐਡਵੋਕੇਟ ਧਾਮੀ

ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਅੰਤਿਮ ਵਿਦਾਈ ਦਾ ਹੱਕ ਵੀ ਨਹੀਂ ਮਿਲਿਆ: ਸੁਖਬੀਰ ਬਾਦਲ