Saturday, September 12, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਗੈਂਗਸਟਰਾਂ 'ਤੇ ਵਾਰ ਦਾ 235ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 325 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | September 12, 2026 07:25 PM

- *ਪੁਲਿਸ ਟੀਮਾਂ ਨੇ 207 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
- *ਯੁੱਧ ਨਸ਼ਿਆਂ ਵਿਰੁੱਧ ਦੇ 560ਵੇਂ ਦਿਨ 7.4 ਕਿਲੋ ਹੈਰੋਇਨ ਸਮੇਤ 177 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 12 ਸਤੰਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 235ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 603 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

235ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 325 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 70, 028 ਹੋ ਗਈ ਹੈ।

ਇਸ ਤੋਂ ਇਲਾਵਾ 207 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 10 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 560ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 177 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.4 ਕਿਲੋ ਹੈਰੋਇਨ, 101 ਕਿਲੋ ਭੁੱਕੀ, 1192 ਨਸ਼ੀਲੀਆਂ ਗੋਲੀਆਂ ਅਤੇ 5550 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 560 ਦਿਨਾਂ ਵਿੱਚ 77, 836 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਯੂਨੀਵਰਸਿਟੀ ਵਿਖੇ ਪੀ ਜੀ ਸਿਲੇਬਸ ਵਿਚੋਂ ਪੰਜਾਬ ਦੇ ਇਤਿਹਾਸ ਨੂੰ ਕਵਰ ਕਰਦੇ ਚਾਰ ਪੇਪਰ ਹਟਾਉਣ ਦਾ ਜ਼ੋਰਦਾਰ ਵਿਰੋਧ

ਕੇਂਦਰੀ ਪੂਲ ਵਿੱਚੋਂ ਪੰਜਾਬ ਨੂੰ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ: ਤਰੁਨਪ੍ਰੀਤ ਸੌਂਦ

ਰਾਸ਼ਟਰੀ ਲੋਕ ਅਦਾਲਤ ਦੌਰਾਨ ਪੰਜਾਬ ਰਾਜ ਵਿੱਚ 65,46,12 ਕੇਸਾਂ ਦੀ ਸੁਣਵਾਈ ਦੌਰਾਨ 5,99,283 ਕੇਸਾਂ ਦਾ ਨਿਪਟਾਰਾ

ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ

ਰੋਪੜ ਦੇ MLA ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼

ਵੜਿੰਗ ਨੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ 12 ਘੰਟੇ ਦੇ ਬਿਜਲੀ ਕੱਟਾਂ ਦਾ ਚੁੱਕਿਆ ਮੁੱਦਾ ; ਕਿਹਾ ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ

ਬਿਜਲੀ ਸੈਕਟਰ ਨੂੰ ਤਬਾਹ ਕੀਤਾ ਮਾਨ ਸਰਕਾਰ ਨੇ - ਸੁਨੀਲ ਜਾਖੜ

ਵੜਿੰਗ ਨੇ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਤੋਂ ਧਿਆਨ ਭਟਕਾਉਣ ਲਈ 'ਆਪ' ਵੱਲੋਂ ਸੀਜੇਪੀ ਦੀ ਵਰਤੋਂ ਕਰਨ 'ਤੇ ਵਿੰਨ੍ਹਿਆ ਨਿਸ਼ਾਨਾ

ਯੂਰਪ ਤੋਂ ਪਹਿਲੀ ਹਵਾਲਗੀ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਭਗੌੜੇ ਅਪਰਾਧੀ ਨੂੰ ਮੋਲਦੋਵਾ ਤੋਂ ਵਾਪਸ ਲਿਆਂਦਾ

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਰੰਗ ਰੋਗਨ ਦੀ ਸੇਵਾ ਹੋਈ ਆਰੰਭ