Sunday, September 13, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਗੈਂਗਸਟਰਾਂ 'ਤੇ ਵਾਰ ਦਾ 236ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਥਾਈਂ ਛਾਪੇਮਾਰੀ; 335 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | September 13, 2026 07:27 PM

- *ਪੁਲਿਸ ਟੀਮਾਂ ਨੇ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
- *ਯੁੱਧ ਨਸ਼ਿਆਂ ਵਿਰੁੱਧ ਦੇ 561ਵੇਂ ਦਿਨ 4.3 ਕਿਲੋਗ੍ਰਾਮ ਹੈਰੋਇਨ ਸਮੇਤ 135 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 13 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 236ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 634 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

236ਵੇਂ ਦਿਨ, ਪੁਲਿਸ ਟੀਮਾਂ ਨੇ 4 ਹਥਿਆਰਾਂ ਸਮੇਤ 335 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 70, 363 ਹੋ ਗਈਆਂ।

ਇਸ ਤੋਂ ਇਲਾਵਾ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 18 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 561ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 135 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.3 ਕਿਲੋ ਹੈਰੋਇਨ, 2.3 ਕਿਲੋ ਅਫੀਮ, 862 ਨਸ਼ੀਲੀਆਂ ਗੋਲੀਆਂ ਅਤੇ 4.01 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ਼ 561 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77, 844 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ 'ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ' ਦੇ ਨਾਂ ਨਾਲ ਜਾਣੀ ਜਾਵੇਗੀ

“ਇਹ ਸਾਰੇ ਮੇਰੇ ਭਰਾ ਹਨ, ਬੈਰੀਕੇਡ ਨਹੀਂ ਲੱਗਣੇ, ਪਾਣੀ ਦੀਆਂ ਬੁਛਾੜਾਂ ਨਹੀਂ ਮਾਰਨੀਆਂ; ਮੈਂ ਖੁਦ ਬੈਠ ਕੇ ਮਸਲਾ ਹੱਲ ਕਰਾਂਗਾ” - ਅਮਨ ਅਰੋੜਾ

ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ

ਅਕਾਲੀ ਦਲ ਲੰਬੇ-ਲੰਬੇ ਬਿਜਲੀ ਕੱਟਾਂ ਦੇ ਖਿਲਾਫ 16 ਸਤੰਬਰ ਨੂੰ ਹਲਕਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰੇਗਾ

ਅਕਾਲੀ ਦਲ ਵੱਲੋਂ 9 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ਦਾ ਗਠਨ

ਬਠਿੰਡਾ 'ਚ ਪੰਜਾਬ ਦੀ ਸਭ ਤੋਂ ਵੱਡੀ 'ਯੂਥ ਰਨ': 20,000 ਨੌਜਵਾਨਾਂ ਤੇ ਖਿਡਾਰੀਆਂ ਨੇ ਨਸ਼ਿਆਂ ਵਿਰੁੱਧ ਦਿੱਤਾ ਮਜ਼ਬੂਤ ਸੁਨੇਹਾ

ਪਾਕਿਸਤਾਨ ਵੱਲੋਂ ਸਰਹੱਦ ਪਾਰੋਂ ਤਸਕਰੀ ਰਾਹੀਂ ਆਉਣ ਵਾਲੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ: 3 ਨਵੀਆਂ 'ਡਰੋਨ ਸੈਂਸ ਡੀ200 ਪ੍ਰੋ' ਯੂਨਿਟਾਂ ਤਾਇਨਾਤ

ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ - ਐਡਵੋਕੇਟ ਧਾਮੀ

ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱਕ ਪਹੁੰਚਿਆ: 700 ਲੱਖ ਕੁਇੰਟਲ ਪੈਦਾਵਾਰ ਦਾ ਟੀਚਾ ਮਿੱਥਿਆ: ਖੁੱਡੀਆਂ

VB-G RAM G ਅਧੀਨ 1.88 ਲੱਖ ਤੋਂ ਵੱਧ ਦਿਹਾੜੀਆਂ ਪੈਦਾ ਕਰਕੇ ਲਾਭਪਾਤਰੀ ਪਰਿਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ