Wednesday, September 16, 2026
ਤਾਜਾ ਖਬਰਾਂ
ਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ

Punjab

ਗੈਂਗਸਟਰਾਂ 'ਤੇ ਵਾਰ ਦਾ 239ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਈਂ ਛਾਪੇਮਾਰੀ; 303 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | September 16, 2026 08:58 PM

- *ਪੁਲਿਸ ਟੀਮਾਂ ਨੇ 226 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
- *ਯੁੱਧ ਨਸ਼ਿਆਂ ਵਿਰੁੱਧ ਦੇ 564ਵੇਂ ਦਿਨ 27.2 ਕਿਲੋ ਹੈਰੋਇਨ ਸਮੇਤ 63 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 16 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 239ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 570 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

239ਵੇਂ ਦਿਨ, ਪੁਲਿਸ ਟੀਮਾਂ ਨੇ 3 ਹਥਿਆਰਾਂ ਸਮੇਤ 303 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 71, 257 ਹੋ ਗਈਆਂ।

ਇਸ ਤੋਂ ਇਲਾਵਾ 226 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 13 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 564ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 63 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 27.2 ਕਿਲੋ ਹੈਰੋਇਨ, 10 ਕਿਲੋ ਭੁੱਕੀ, 81 ਨਸ਼ੀਲੀਆਂ ਗੋਲੀਆਂ ਅਤੇ 8500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ਼ 564 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77, 922 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 8 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮ

ਪੰਜਾਬ ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਤਰੀਕ ਕਰ ਲਓ ਨੋਟ

ਅਕਾਲੀ ਦਲ ਨੇ ਯੂ ਟੀ ਪ੍ਰਸ਼ਾਸਨ ਵੱਲੋਂ ਵੱਖਰਾ ਹੈਲਥ ਕੇਡਰ ਸਿਰਜਣ ਦੇ ਫੈਸਲੇ ਦੀ ਕੀਤੀ ਸਖ਼ਤ ਨਿਖੇਧੀ

ਸੁਖਬੀਰ ਬਾਦਲ ਦਾ ਭਗਵੰਤ ਮਾਨ ’ਤੇ ਤਿੱਖਾ ਹਮਲਾ; ਆਪ ਦਾ ਜੀ ਪੇਅ ਕੀਤਾ ਬੇਨਕਾਬ

ਪੰਜਾਬ ਯੂਨੀਵਰਸਿਟੀ ਵੱਲੋਂ 'ਫੈਸਟਸ਼੍ਰਿਫਟ: ਏ ਟ੍ਰਿਬਿਊਟ ਟੂ ਦ ਅਕਾਦਮਿਕ ਲੀਡਰਸ਼ਿਪ ਐਂਡ ਮੈਂਟਰਸ਼ਿਪ ਆਫ਼ ਪ੍ਰੋ. ਭੀਮ ਐੱਸ. ਦਹੀਆ' ਲੋਕ ਅਰਪਣ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ - ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ: ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਤਲਬ