Tuesday, September 22, 2026
ਤਾਜਾ ਖਬਰਾਂ
ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Punjab

ਗੈਂਗਸਟਰਾਂ 'ਤੇ ਵਾਰ ਦਾ 245ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 236 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | September 22, 2026 07:25 PM

- *ਪੁਲਿਸ ਟੀਮਾਂ ਨੇ 168 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
- *ਯੁੱਧ ਨਸ਼ਿਆਂ ਵਿਰੁੱਧ ਦੇ 570ਵੇਂ ਦਿਨ 116 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 22 ਸਤੰਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 245ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 528 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

245ਵੇਂ ਦਿਨ, ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 236 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 72, 881 ਹੋ ਗਈ ਹੈ।

ਇਸ ਤੋਂ ਇਲਾਵਾ 168 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 570ਵੇਂ ਦਿਨ ਵੀ ਜਾਰੀ ਰੱਖਦਿਆਂ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 176 ਗ੍ਰਾਮ ਹੈਰੋਇਨ, 210 ਕਿਲੋ ਗਾਂਜਾ, 393 ਨਸ਼ੀਲੀਆਂ ਗੋਲੀਆਂ ਅਤੇ 3200 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 570 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 79, 227 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

CM ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਸਰਹੱਦੀ ਖੇਤਰਾਂ ਦੇ ਵਿਕਾਸ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਜਾਰੀ: ਕਟਾਰੂਚੱਕ

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ

ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਵਿੱਚ ਈਡੀ ਦੇ ਛਾਪੇ ਹੋਏ ਤੇਜ਼, ਏਜੰਸੀ ਭਾਜਪਾ ਦੇ ਸਿਆਸੀ ਵਿੰਗ ਵਜੋਂ ਕਰ ਰਹੀ ਹੈ ਕੰਮ: ਬਲਤੇਜ ਪੰਨੂ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ

ਹਰਪਾਲ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਅਗਲੇ ਪੜਾਅ ਲਈ ਜੈਕਾਰਿਆਂ ਦੀ ਗੂੰਜ ’ਚ ਹੋਇਆ ਰਵਾਨਾ