Tuesday, September 29, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਗੈਂਗਸਟਰਾਂ 'ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | September 29, 2026 07:19 PM

- *ਪੁਲਿਸ ਟੀਮਾਂ ਨੇ 182 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
- *ਯੁੱਧ ਨਸ਼ਿਆਂ ਵਿਰੁੱਧ ਦੇ 577ਵੇਂ ਦਿਨ 10 ਕਿਲੋ ਹੈਰੋਇਨ ਸਮੇਤ 110 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 29 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 252ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 594 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

252ਵੇਂ ਦਿਨ, ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 74, 734 ਹੋ ਗਈ ਹੈ।

ਇਸ ਤੋਂ ਇਲਾਵਾ 182 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 577ਵੇਂ ਦਿਨ ਵੀ ਜਾਰੀ ਰੱਖਦਿਆਂ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.2 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 4 ਕਿਲੋ ਗਾਂਜਾ, 19 ਕਿਲੋ ਭੁੱਕੀ, 543 ਨਸ਼ੀਲੀਆਂ ਗੋਲੀਆਂ ਅਤੇ 4 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 577 ਦਿਨਾਂ ਵਿੱਚ 80, 763 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 22 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਖੁੱਡੀਆਂ

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਪਾਸ ਕਰਨ ਲਈ CM ਮਾਨ ਦੀ ਕੀਤੀ ਸ਼ਲਾਘਾ

ਹਰਪਾਲ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਵੜਿੰਗ ਨੇ ਪਹਿਲੀ ਵਾਰ ਵੋਟਰ ਬਣਨ ਜਾ ਰਹੇ ਵੋਟਰਾਂ ਨੂੰ SIR ਦੌਰਾਨ ਬਾਹਰ ਕੱਢਣ 'ਤੇ ਸ਼ਾਹ ਦੇ ਦਖ਼ਲ ਦੀ ਮੰਗ ਕੀਤੀ

ਆਪ ਸਰਕਾਰ ਆਪਣੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਹੋਰ ਮੁੱਦਿਆਂ ਵੱਲ ਧਿਆਨ ਕੇਂਦਰਿਤ ਕਰਨ ਲਈ ਪੱਬਾਂ ਭਾਰ: ਅਕਾਲੀ ਦਲ

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਪੰਜਾਬ ਦੇ ਲੋਕਾਂ ਨੇ ਨਕਾਰਿਆ: ਰੰਧਾਵਾ

ਬਾਬਾ ਢੱਡਰੀਆਂ ਵਾਲੇ ਦੇ ਕਾਫ਼ਲੇ ਦੀ ਟੈਂਪੋ ਟਰੈਵਲਰ ਹਾਦਸਾਗ੍ਰਸਤ

‘ਵੋਟ ਚੋਰੀ’ ਦੇ ਦੋਸ਼ਾਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੁਰੰਤ ਅਸਤੀਫ਼ਾ ਦੇਣ: ਸ਼ੁਵਮ ਸ਼ੁਭੀ

SGPC ਸਕੱਤਰ ਦੇ ਖਾਤੇ 'ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ, ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ