Tuesday, October 13, 2026
ਤਾਜਾ ਖਬਰਾਂ
• ਪਰਵਿੰਦਰ ਝੋਟਾ ਦੀ ਹੱਤਿਆ ਨੇ ਪੰਜਾਬ ਵਿੱਚ ਜ਼ਮੀਨੀ ਹਕੀਕਤਾਂ ਬਾਰੇ ਭਗਵੰਤ ਮਾਨ ਸਰਕਾਰ ਦੇ ਝੂਠੇ ਦਾਅਵਿਆਂ ਦਾ ਪਰਦਾਫਾਸ਼ ਕੀਤਾ • ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ • ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ

Punjab

ਗੈਂਗਸਟਰਾਂ 'ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 13, 2026 08:09 PM

- ਪੁਲਿਸ ਟੀਮਾਂ ਨੇ 161 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ
- ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ
- ਯੁੱਧ ਨਸ਼ਿਆਂ ਵਿਰੁੱਧ ਦੇ 591ਵੇਂ ਦਿਨ 4.6 ਕਿਲੋ ਹੈਰੋਇਨ ਸਮੇਤ 102 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 13 ਅਕਤੂਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 266ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 521 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

266ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 188 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 78, 181 ਹੋ ਗਈ ਹੈ।

ਇਸ ਤੋਂ ਇਲਾਵਾ 161 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 591ਵੇਂ ਦਿਨ ਵੀ ਜਾਰੀ ਰੱਖਦਿਆਂ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.6 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 302 ਨਸ਼ੀਲੀਆਂ ਗੋਲੀਆਂ ਅਤੇ 12.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ, ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 591 ਦਿਨਾਂ ਵਿੱਚ 84, 971 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 76 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪਰਵਿੰਦਰ ਝੋਟਾ ਦੀ ਹੱਤਿਆ ਨੇ ਪੰਜਾਬ ਵਿੱਚ ਜ਼ਮੀਨੀ ਹਕੀਕਤਾਂ ਬਾਰੇ ਭਗਵੰਤ ਮਾਨ ਸਰਕਾਰ ਦੇ ਝੂਠੇ ਦਾਅਵਿਆਂ ਦਾ ਪਰਦਾਫਾਸ਼ ਕੀਤਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: CM ਮਾਨ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ;ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਚੀਮਾ

ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਮਾਨ

ਨਸ਼ਾ ਵਿਰੋਧੀ ਕਾਰਕੁੰਨ ਤੇ ਸਮਾਜਿਕ ਕਾਰਕੁੰਨ ਪੰਜਾਬ ’ਚ ਸਭ ਤੋਂ ਵੱਧ ਅਸੁਰੱਖਿਅਤ: ਅਕਾਲੀ ਦਲ

ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ