Wednesday, October 14, 2026
ਤਾਜਾ ਖਬਰਾਂ
• ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ • ਪਰਵਿੰਦਰ ਝੋਟਾ ਕਤਲ ਕਾਂਡ ਦਾ ਦੋਸ਼ੀ ਰਾਜਸਥਾਨ ਵਿੱਚ ਗ੍ਰਿਫ਼ਤਾਰ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ, ਸਮਰਥਕਾਂ ਵੱਲੋਂ ਪੰਜਾਬ ਬੰਦ ਦਾ ਸੱਦਾ • ਪਰਵਿੰਦਰ ਝੋਟਾ ਦੀ ਹੱਤਿਆ ਨੇ ਪੰਜਾਬ ਵਿੱਚ ਜ਼ਮੀਨੀ ਹਕੀਕਤਾਂ ਬਾਰੇ ਭਗਵੰਤ ਮਾਨ ਸਰਕਾਰ ਦੇ ਝੂਠੇ ਦਾਅਵਿਆਂ ਦਾ ਪਰਦਾਫਾਸ਼ ਕੀਤਾ

Punjab

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 14, 2026 08:51 PM

- *ਪੁਲਿਸ ਟੀਮਾਂ ਨੇ 160 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
- *ਯੁੱਧ ਨਸ਼ਿਆਂ ਵਿਰੁੱਧ ਦੇ 592ਵੇਂ ਦਿਨ 6.6 ਕਿਲੋ ਹੈਰੋਇਨ ਸਮੇਤ 142 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 14 ਅਕਤੂਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 267ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 522 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

267ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 232 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 78, 413 ਹੋ ਗਈ ਹੈ।

ਇਸ ਤੋਂ ਇਲਾਵਾ 160 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 10 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 592ਵੇਂ ਦਿਨ ਵੀ ਜਾਰੀ ਰੱਖਦਿਆਂ 142 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.6 ਕਿਲੋ ਹੈਰੋਇਨ, 254 ਨਸ਼ੀਲੀਆਂ ਗੋਲੀਆਂ ਅਤੇ 2300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 592 ਦਿਨਾਂ ਵਿੱਚ 85, 226 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ 

ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ

ਜੇ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ - CM ਮਾਨ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼; 11 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ; 7.8 ਕਿਲੋ ਹੈਰੋਇਨ ਬਰਾਮਦ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ - ਮੁੱਖ ਮੰਤਰੀ ਭਗਵੰਤ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਸਕੂਲਾਂ ਦੇ 5.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸਕੂਲ ਪੱਧਰੀ ਮੁਕਾਬਲਿਆਂ ‘ਚ ਲਿਆ ਹਿੱਸਾ: ਸੌਂਦ

ਪਰਮਿੰਦਰ ਝੋਟੇ ਦੇ ਕਤਲ ਮਾਮਲੇ 'ਤੇ CM ਭਗਵੰਤ ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ

SC ਸਬ ਪਲਾਨ ਤਹਿਤ ₹17,700 ਕਰੋੜ ਨਾਲ ਤੇਜ਼ ਹੋਵੇਗਾ ਸਰਬਪੱਖੀ ਵਿਕਾਸ: ਡਾ. ਬਲਜੀਤ ਕੌਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ