Thursday, October 15, 2026
ਤਾਜਾ ਖਬਰਾਂ
• ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ • ਪਰਵਿੰਦਰ ਝੋਟਾ ਕਤਲ ਕਾਂਡ ਦਾ ਦੋਸ਼ੀ ਰਾਜਸਥਾਨ ਵਿੱਚ ਗ੍ਰਿਫ਼ਤਾਰ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ, ਸਮਰਥਕਾਂ ਵੱਲੋਂ ਪੰਜਾਬ ਬੰਦ ਦਾ ਸੱਦਾ

Punjab

ਗੈਂਗਸਟਰਾਂ 'ਤੇ ਵਾਰ ਦਾ 268ਵਾਂ ਦਿਨ: ਪੰਜਾਬ ਪੁਲਿਸ ਵੱਲੋਂ 530 ਥਾਈਂ ਛਾਪੇਮਾਰੀ; 222 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 15, 2026 06:50 PM

- *ਪੁਲਿਸ ਟੀਮਾਂ ਨੇ 249 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
- *ਯੁੱਧ ਨਸ਼ਿਆਂ ਵਿਰੁੱਧ ਦੇ 593ਵੇਂ ਦਿਨ 3.8 ਕਿਲੋ ਹੈਰੋਇਨ ਸਮੇਤ 158 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 15 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 268ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 530 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

268ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 222 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 78, 635 ਹੋ ਗਈ ਹੈ।

ਇਸ ਤੋਂ ਇਲਾਵਾ 249 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 593ਵੇਂ ਦਿਨ ਵੀ ਜਾਰੀ ਰੱਖਦਿਆਂ 158 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.8 ਕਿਲੋ ਹੈਰੋਇਨ, 59 ਕਿਲੋ ਭੁੱਕੀ, 632 ਨਸ਼ੀਲੀਆਂ ਗੋਲੀਆਂ ਅਤੇ 4.77 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 593 ਦਿਨਾਂ ਵਿੱਚ 85, 467 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 28 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

ਵਿੱਤ ਮੰਤਰੀ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ

ਪਰਵਿੰਦਰ ਝੋਟਾ ਕਤਲ ਮਾਮਲਾ: 11 ਘੰਟੇ ਬੰਦ ਰਿਹਾ ਪੰਜਾਬ

ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਮਾਨ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਬਣੇਗੀ ਨਵੀਂ ਰਣਨੀਤੀ

ਬਰਨਾਲਾ ਦੇ ਡੀਸੀ ਨੇ ਢਿਲਵਾਂ 'ਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ 

ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ 

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ