Friday, October 16, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 16, 2026 05:16 PM

- *ਪੁਲਿਸ ਟੀਮਾਂ ਨੇ 178 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
- *ਯੁੱਧ ਨਸ਼ਿਆਂ ਵਿਰੁੱਧ ਦੇ 594ਵੇਂ ਦਿਨ 1.7 ਕਿਲੋ ਹੈਰੋਇਨ ਸਮੇਤ 101 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 16 ਅਕਤੂਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 269ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 500 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

269ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 207 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 78, 842 ਹੋ ਗਈ ਹੈ।

ਇਸ ਤੋਂ ਇਲਾਵਾ 178 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 594ਵੇਂ ਦਿਨ ਵੀ ਜਾਰੀ ਰੱਖਦਿਆਂ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.7 ਕਿਲੋ ਹੈਰੋਇਨ, 351 ਨਸ਼ੀਲੀਆਂ ਗੋਲੀਆਂ ਅਤੇ 1.72 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 594 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 85, 969 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 31 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਪ੍ਰੇਰਿਤ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨਾ ਚਾਹੁੰਦਾ ਸੀ ਪਰਮਿੰਦਰ, ਉਸ ਦਾ ਸਰਕਾਰੀ ਤੌਰ ’ਤੇ ਕੀਤਾ ਗਿਆ ਕਤਲ: ਪਰਗਟ ਸਿੰਘ

CM ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ 'ਤੇ ਦੋਸ਼ ਲਾਉਣ ਦੀ ਬਜਾਏ ਗੁਜਰਾਤ 'ਚ ਫੜ੍ਹੀ ਗਈ 3,000 ਕਿੱਲੋ ਹੈਰੋਇਨ ਦਾ ਜਵਾਬ ਦਿਓ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਦੀਪਕ ਬਾਲੀ ਨੇ ਜਲੰਧਰ ਛਾਉਣੀ ਵਿੱਚ ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾ ਤੇ ਮੱਥਾ ਟੇਕ ਕੇ ਕੀਤੀ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

'ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ

ਦਿਲਜੀਤ ਦੋਸਾਂਝ ਦੇ ਪਿੰਡ ’ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ’ਚ 3 ਗ੍ਰਿਫ਼ਤਾਰ

MLA ਗਿਆਸਪੁਰਾ ਮਾਮਲਾ: ‘ਆਪ’ ਵਿਧਾਇਕਾਂ ਤੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਮੰਗੀ ਮੁਆਫ਼ੀ

ਗਲੀ ਵਿੱਚ ਖੇਡ ਰਹੇ ਦੋ ਸਾਲ ਦੇ ਬੱਚੇ ਨੂੰ ਥਾਰ ਨੇ ਕੁਚਲਿਆ