- *ਪੁਲਿਸ ਟੀਮਾਂ ਨੇ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
- *ਯੁੱਧ ਨਸ਼ਿਆਂ ਵਿਰੁੱਧ ਦੇ 606ਵੇਂ ਦਿਨ 20.2 ਕਿਲੋ ਹੈਰੋਇਨ ਸਮੇਤ 147 ਨਸ਼ਾ ਤਸਕਰ ਕਾਬੂ*
ਚੰਡੀਗੜ੍ਹ, 28 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 281ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
281ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 235 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 81, 311 ਹੋ ਗਈ ਹੈ।
ਇਸ ਤੋਂ ਇਲਾਵਾ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 606ਵੇਂ ਦਿਨ ਵੀ ਜਾਰੀ ਰੱਖਦਿਆਂ 147 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 20.2 ਕਿਲੋ ਹੈਰੋਇਨ, 565 ਨਸ਼ੀਲੀਆਂ ਗੋਲੀਆਂ ਅਤੇ 6550 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 606 ਦਿਨਾਂ ਵਿੱਚ 88, 979 ਤੱਕ ਪਹੁੰਚ ਗਈ ਹੈ।