Saturday, October 31, 2026
ਤਾਜਾ ਖਬਰਾਂ
• ਤਰਨ ਤਾਰਨ ਬਾਜ਼ਾਰ ਵਿੱਚ ਗੋਲੀਬਾਰੀ ਵਿੱਚ ਇੱਕ ਦੀ ਮੌਤ, ਦੋ ਜ਼ਖਮੀ; ਹਮਲਾ ਵੀਡੀਓ ਵਿੱਚ ਰਿਕਾਰਡ  • ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ

Punjab

ਗੈਂਗਸਟਰਾਂ 'ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 31, 2026 07:43 PM

- *ਪੁਲਿਸ ਟੀਮਾਂ ਨੇ 158 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
- *ਯੁੱਧ ਨਸ਼ਿਆਂ ਵਿਰੁੱਧ ਦੇ 609ਵੇਂ ਦਿਨ 10 ਕਿਲੋ ਹੈਰੋਇਨ ਸਮੇਤ 139 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 31 ਅਕਤੂਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 284ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 475 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

284ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 152 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 81, 837 ਹੋ ਗਈ ਹੈ।

ਇਸ ਤੋਂ ਇਲਾਵਾ 158 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 609ਵੇਂ ਦਿਨ ਵੀ ਜਾਰੀ ਰੱਖਦਿਆਂ 139 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਕਿਲੋ ਹੈਰੋਇਨ, 1 ਕਿਲੋ ਅਫੀਮ, 680 ਨਸ਼ੀਲੀਆਂ ਗੋਲੀਆਂ ਅਤੇ 13, 400 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 609 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 89, 774 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 39 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਈ ਭਾਗੋ ਦੀ ਫੌਜ ਪੰਜਾਬ ਵਿਚੋਂ ’ਚਿੱਟਾ’ ਖ਼ਤਮ ਕਰੇਗੀ: ਹਰਸਿਮਰਤ ਬਾਦਲ

ਅਗਲੀ ਅਕਾਲੀ ਦਲ ਦੀ ਸਰਕਾਰ ਫੂਡ ਪ੍ਰੋਸੈਸਿੰਗ ਇੰਡਸਟਰੀ ਤੋਂ ਸਾਰੇ ਟੈਕਸ ਮੁਆਫ ਕਰੇਗੀ: ਸੁਖਬੀਰ ਬਾਦਲ

ਮਾਨਸਾ ਦੇ SSP ਖਿਲਾਫ ਮਾਣਹਾਨੀ ਦੀ ਕਾਰਵਾਈ ਆਰੰਭੀ ਜਾਵੇ: ਹਰਸਿਮਰਤ ਬਾਦਲ ਨੇ ਲੋਕ ਸਭਾ ਦੇ ਸਪੀਕਰ ਨੂੰ ਕੀਤੀ ਅਪੀਲ

‘ਆਪ’ ਦੀ ਪਹਿਲੀ ਸੂਚੀ ਨੇ ਮਹਿਲਾ ਸਸ਼ਕਤੀਕਰਨ ਅਤੇ ਇਮਾਨਦਾਰ ਸਿਆਸਤ ਦੇ ਦਾਅਵਿਆਂ ਦੀ ਖੋਲ੍ਹੀ ਪੋਲ: ਪਰਗਟ ਸਿੰਘ

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ

ਅਲੀਸ਼ੇਰ ਸੜਕ ਹਾਦਸਾ: ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਸੌਂਪੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ

ਪੰਜਾਬ ਸਰਕਾਰ ਵੱਲੋਂ 2026-27 ਵਿੱਚ 2.70 ਲੱਖ ਐਸ.ਸੀ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ: ਡਾ. ਬਲਜੀਤ ਕੌਰ

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੀ ਗਈ ਸ਼ੋਕ ਸਭਾ

ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ