Friday, April 24, 2026

Punjab

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | April 22, 2026 07:36 PM

— ਪੁਲਿਸ ਟੀਮਾਂ ਨੇ 79 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 61 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ
— ਯੁੱਧ ਨਸ਼ਿਆਂ ਵਿਰੁੱਧ ਦੇ 417ਵੇਂ ਦਿਨ 1.1 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 22 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 92ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 541 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ 92ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 254 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 23, 140 ਹੋ ਗਈ ਹੈ।

ਇਸ ਤੋਂ ਇਲਾਵਾ 79 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 61 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ‘ ਦੇ 417ਵੇਂ ਦਿਨ ਅੱਜ 98 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 67 ਕਿਲੋ ਭੁੱਕੀ, 514 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7430 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 417 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 60, 008 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 44 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕੈਨੇਡਾ ’ਚ ਇੱਕ ਪੰਜਾਬਣ ਦੀ ਸ਼ੱਕੀ ਹਾਲਾਤਾਂ 'ਚ ਹੋਈ ਮੌਤ

ਕੈਨੇਡਾ ’ਚ ਪੰਜਾਬੀ ਬਜ਼ੁਰਗ ’ਤੇ ਨਸਲੀ ਹਮਲਾ

ਕੇਂਦਰ ਸਰਕਾਰ ਵੱਲੋਂ 'Lawrence Of Punjab' ਦੀ ਰਿਲੀਜ਼ 'ਤੇ ਰੋਕ

ਪੰਜਾਬ ਅਤੇ ਹਰਿਆਣਾ ਦੇ 84 ਜੱਜਾਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਬੈਂਸ

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਕਿਸਾਨਾਂ ਨੂੰ ਆਪਣੀ ਫਸਲ ਵੇਚਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀਃ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ