Wednesday, April 29, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | April 29, 2026 07:34 PM

— ਪੁਲਿਸ ਟੀਮਾਂ ਨੇ 92 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 35 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ
— ਯੁੱਧ ਨਸ਼ਿਆਂ ਵਿਰੁੱਧ ਦੇ 424ਵੇਂ ਦਿਨ 4.1 ਕਿਲੋ ਹੈਰੋਇਨ ਸਮੇਤ 144 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 29 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 99ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 569 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ 99ਵੇਂ ਦਿਨ, ਪੁਲਿਸ ਟੀਮਾਂ ਨੇ 247 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 25, 018 ਹੋ ਗਈ ਹੈ।

ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 35 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ‘ ਦੇ 424ਵੇਂ ਦਿਨ ਅੱਜ 144 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.1 ਕਿਲੋ ਹੈਰੋਇਨ, 55 ਕਿਲੋ ਭੁੱਕੀ, 647 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.13 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 424 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 61, 562 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 42 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਪੰਜਾਬੀ ਲੋਕ ਗਾਇਕ ਪਾਲੀ ਦੇਤਵਾਲੀਆ ਨੂੰ ਸਦਮਾ: ਨੌਜਵਾਨ ਪੁੱਤਰ ਦਾ ਦੇਹਾਂਤ

ਤਰੁਨਪ੍ਰੀਤ ਸੌਂਦ ਵੱਲੋਂ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਮਿਲਿਆ ਸਮਾਂ

ਆਸਟ੍ਰੇਲੀਆ ਨੇ 15 ਭਾਰਤੀਆਂ ਨੂੰ ਕੀਤਾ ਡਿਪੋਰਟ, ਇਨ੍ਹਾਂ ’ਚ 11 ਪੰਜਾਬੀ ਵੀ - CM ਮਾਨ ਨੇ ਦਿੱਤੀ ਜਾਣਕਾਰੀ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼