Thursday, April 30, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | April 30, 2026 07:42 PM

*— ਪੁਲਿਸ ਟੀਮਾਂ ਨੇ 118 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 85 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*
*— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ*
*— ਯੁੱਧ ਨਸ਼ਿਆਂ ਵਿਰੁੱਧ ਦੇ 425ਵੇਂ ਦਿਨ 11.4 ਕਿਲੋਗ੍ਰਾਮ ਹੈਰੋਇਨ ਸਮੇਤ 109 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 30 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 100ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 635 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

100ਵੇਂ ਦਿਨ, ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 334 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 25, 352 ਹੋ ਗਈਆਂ।

ਇਸ ਤੋਂ ਇਲਾਵਾ 118 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 85 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 425ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11.4 ਕਿਲੋ ਹੈਰੋਇਨ, 2.5 ਕਿਲੋ ਅਫੀਮ, 58 ਕਿਲੋ ਭੁੱਕੀ, 115 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 24, 010 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 425 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 61, 678 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 32 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਵਿਜੀਲੈਂਸ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਟ੍ਰਾਈਡੈਂਟ ਗਰੁੱਪ ਫੈਕਟਰੀ 'ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਛਾਪਾ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ, ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ - CM ਮਾਨ

CM ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਵਿੱਚ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ

ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਲੋਹਾ ਅਤੇ ਸਟੀਲ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 200 ਵਾਹਨ ਜ਼ਬਤ, 5 ਕਰੋੜ ਰੁਪਏ ਦਾ ਮਾਲ ਬਰਾਮਦ: ਹਰਪਾਲ ਚੀਮਾ